Sat, Apr 20, 2024
Whatsapp

ਅੰਮ੍ਰਿਤਸਰ: ਬੰਬ ਮਾਮਲੇ 'ਚ ਦੋ ਮੁਲਜ਼ਮ ਗ੍ਰਿਫ਼ਤਾਰ, ਇਕ ਪੁਲਿਸ ਦਾ ਮੁਲਾਜ਼ਮ

Written by  Pardeep Singh -- August 17th 2022 02:56 PM -- Updated: August 17th 2022 06:29 PM
ਅੰਮ੍ਰਿਤਸਰ: ਬੰਬ ਮਾਮਲੇ 'ਚ ਦੋ ਮੁਲਜ਼ਮ ਗ੍ਰਿਫ਼ਤਾਰ, ਇਕ ਪੁਲਿਸ ਦਾ ਮੁਲਾਜ਼ਮ

ਅੰਮ੍ਰਿਤਸਰ: ਬੰਬ ਮਾਮਲੇ 'ਚ ਦੋ ਮੁਲਜ਼ਮ ਗ੍ਰਿਫ਼ਤਾਰ, ਇਕ ਪੁਲਿਸ ਦਾ ਮੁਲਾਜ਼ਮ

ਅੰਮ੍ਰਿਤਸਰ: ਅੰਮ੍ਰਿਤਸਰ ਦੇ ਰਣਜੀਤ ਐਵੀਨਿਊ ਇਲਾਕੇ ਵਿੱਚ ਬੀਤੇ ਦਿਨੀਂ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਇੱਕ ਸੀਆਈਏ ਸਟਾਫ ਦੇ ਸਬ ਇੰਸਪੈਕਟਰ ਦਿਲਬਾਗ ਸਿੰਘ ਦੇ ਕਾਰ ਹੇਠੋਂ ਵਿਸਫੋਟਕ ਪਦਾਰਥ ਮਿਲਿਆ ਸੀ, ਜਿਸ ਦੇ ਤਹਿਤ ਅੱਜ ਪੰਜਾਬ ਪੁਲਿਸ ਨੇ ਦਿੱਲੀ ਹਵਾਈ ਅੱਡੇ ਤੋਂ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਹੈ ਅਤੇ ਇੰਨ੍ਹਾਂ ਦੀ ਪਛਾਣ ਹਰਪਾਲ ਸਿੰਘ, ਜੋ ਕਿ ਪੁਲਿਸ ਮੁਲਾਜ਼ਮ ਹੈ ਅਤੇ ਉਸ ਦੇ ਸਾਥੀ ਫਤਿਹਵੀਰ ਸਿੰਘ ਵਜੋਂ ਹੋਈ ਹੈ। ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ ਅੰਮ੍ਰਿਤਸਰ ਪੁਲਿਸ ਨੇ ਬੰਬ ਮਾਮਲੇ ਨੂੰ ਸੁਲਝਾਉਣ ਦਾ ਦਾਅਵਾ ਕੀਤਾ ਹੈ। Amritsar bomb planting case ਦੱਸ ਦੇਈਏ ਕਿ ਮੁਲਜ਼ਮ ਹਰਪਾਲ ਸਿੰਘ ਪੰਜਾਬ ਪੁਲਿਸ ਦੀ ਰਿਜ਼ਰਵ ਬਟਾਲੀਅਨ ਨਾਲ ਸਬੰਧ ਰੱਖਦਾ ਹੈ। ਵਰਤਮਾਨ ਵਿੱਚ, ਉਹ ਅੰਮ੍ਰਿਤਸਰ ਦੇ ਇੱਕ ਉੱਘੇ ਵਕੀਲ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਕਾਨੂੰਨੀ ਸੈੱਲ ਦੇ ਸਾਬਕਾ ਚੇਅਰਮੈਨ ਸੰਦੀਪ ਗੋਰਸੀ ਦੇ ਗੰਨਮੈਨ ਵਜੋਂ ਤਾਇਨਾਤ ਹੈ। ਸੂਤਰਾਂ ਦੇ ਮੁਤਾਬਿਕ ਕਿ ਹਰਪਾਲ ਸਿੰਘ ਪਿਛਲੇ 2-3 ਦਿਨਾਂ ਤੋਂ ਡਿਊਟੀ ਤੋਂ ਗੈਰਹਾਜ਼ਰ ਸੀ। ਜ਼ਿਕਰਯੋਗ ਹੈ ਕਿ ਬੀਤੀ ਦਿਨੀਂ ਅੰਮ੍ਰਿਤਸਰ ਦੇ ਰਣਜੀਤ ਐਵੀਨਿਊ ਇਲਾਕੇ ਵਿੱਚ ਸੀਆਈਏ ਸਟਾਫ ਦੇ ਸਬ ਇੰਸਪੈਕਟਰ ਦਿਲਬਾਗ ਸਿੰਘ ਦੇ ਕਾਰ ਹੇਠੋਂ ਵਿਸਫੋਟਕ ਪਦਾਰਥ ਮਿਲਿਆ ਸੀ। ਹੁਣ ਇਸ ਮਾਮਲੇ ਦੀ ਸੀਸੀਟੀਵੀ ਫੁਟੇਜ ਸਾਹਮਣੇ ਆਈ ਹੈ। ਬਰਾਮਦ ਸੀਸੀਟੀਵੀ ਫੁਟੇਜ ਵਿੱਚ ਦੇਖਿਆ ਜਾ ਸਕਦਾ ਹੈ ਕਿ ਕੁੱਤੇ ਵੱਲੋਂ ਗੱਡੀ ਹੇਠਾਂ ਬੰਬ 'ਚ ਲੱਗੀਆਂ ਤਾਰਾਂ ਖਿੱਚੀਆਂ ਗਈਆਂ ਸਨ, ਤਾਰਾਂ ਖਿੱਚਣ ਕਾਰਨ ਬੰਬ ਉਤੇ ਨਜ਼ਰ ਪਈ। ਕੁੱਤੇ ਵੱਲੋਂ ਇਸ ਤਰ੍ਹਾਂ ਕਰਨ ਦੇ ਨਾਲ ਇਲਾਕੇ ਵਿੱਚ ਕਈਆਂ ਜਾਨਾਂ ਬਚ ਗਈਆਂ ਹਨ। ਸਬ ਇੰਸਪੈਕਟਰ ਦਿਲਬਾਗ ਸਿੰਘ ਦਾ ਕਹਿਣਾ ਹੈ ਕਿ ਜਾਨ ਇਸ ਲਈ ਬਚ ਗਈ ਕਿ ਕੁੱਤੇ ਨੇ ਉਸ ਬੰਬ ਵਿੱਚ ਲੱਗੀਆਂ ਤਾਰਾਂ ਨੂੰ ਖਿੱਚ ਲਿਆ ਸੀ ਜਿਸ ਕਾਰਨ ਧਮਾਕਾ ਨਹੀਂ ਹੋ ਸਕਿਆ। Amritsar bomb planting case ਜ਼ਿਕਰਯੋਗ ਹੈ ਕਿ ਦਿਲਬਾਗ ਸਿੰਘ ਸਬ-ਇੰਸਪੈਕਟਰ ਦਾ ਕਹਿਣਾ ਹੈ ਕਿ ਉਸ ਨੂੰ ਪਹਿਲਾਂ ਵੀ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਸਨ, ਜਿਸ ਤੋਂ ਬਾਅਦ ਉਸ ਨੂੰ ਸੁਰੱਖਿਆ ਦਿੱਤੀ ਗਈ ਸੀ। ਇਹ ਵੀ ਪੜ੍ਹੋ:ਜਗਦੀਸ਼ ਟਾਈਟਲਰ ਦੀ ਤਸਵੀਰ ਵਾਲੀ ਟੀ ਸ਼ਰਟ ਪਾ ਕੇ ਸ੍ਰੀ ਦਰਬਾਰ ਸਾਹਿਬ ਪਹੁੰਚਿਆ ਕਾਂਗਰਸੀ ਵਰਕਰ   -PTC News


Top News view more...

Latest News view more...