ਪੰਜਾਬ

ਅੰਮ੍ਰਿਤਸਰ: ਪੁਰਾਣੀ ਰੰਜਿਸ਼ ਦੇ ਚੱਲਦਿਆਂ ਭਤੀਜੇ ਨੇ ਚਾਚੇ ਨੂੰ ਗੋਲੀਆਂ ਮਾਰ ਕੇ ਉਤਾਰਿਆ ਮੌਤ ਦੇ ਘਾਟ

By Riya Bawa -- March 05, 2022 5:42 pm -- Updated:March 05, 2022 5:47 pm

ਅੰਮ੍ਰਿਤਸਰ: ਅੰਮ੍ਰਿਤਸਰ ਵਿਚ ਅੱਜ ਪੁਰਾਣੀ ਰੰਜਿਸ਼ ਦੇ ਚਲਦਿਆਂ ਦਿਨ ਦਿਹਾੜੇ ਗੋਲੀ ਚੱਲਣ ਦੀ ਖ਼ਬਰ ਸਾਹਮਣੇ ਆਈ ਹੈ। ਦੱਸ ਦੇਈਏ ਕਿ ਇਹ ਮਾਮਲਾ ਅੰਮ੍ਰਿਤਸਰ ਦੇ ਘਣਪੁਰ ਕਾਲੇ ਚੌਕੀ ਅਧੀਨ ਆਉਦੇ ਇਲਾਕਾ ਆਨੰਦਪੁਰੀ ਮੁਹੱਲੇ ਦਾ ਹੈ ਜਿਥੇ ਅੱਜ ਰਿਸ਼ਤੇਦਾਰੀ ਵਿਚ ਲਗਦੇ ਭਤੀਜੇ ਨੇ ਆਪਣੇ ਹੀ ਚਾਚੇ ਗੁਰਦੀਪ ਸਿੰਘ ਦੀ ਛਾਤੀ ਵਿਚ ਦੋ ਗੋਲੀਆਂ ਮਾਰ ਕਤਲ ਕਰ ਦਿੱਤਾ ਹੈ। ਉਹ ਕਤਲ ਕਰਕੇ ਮੌਕੇ ਤੋਂ ਫਰਾਰ ਹੋ ਗਿਆ ਹੈ।

 Purva Garg, CITCO MD, UT Cadre, Punjabi news

ਪੁਲਿਸ ਵੱਲੋਂ ਦਿੱਤੀ ਜਾਣਕਾਰੀ ਮੁਤਾਬਿਕ ਮਾਮਲਾ ਪੁਰਾਣੀ ਰੰਜਿਸ਼ ਦਾ ਦੱਸਿਆ ਜਾ ਰਿਹਾ ਹੈ। ਇਸ ਸੰਬਧੀ ਜਾਣਕਾਰੀ ਦਿੰਦਿਆਂ ਪੁਲਿਸ ਜਾਂਚ ਅਧਿਕਾਰੀ ਨੇ ਦੱਸਿਆ ਕਿ ਮਾਮਲਾ ਪੁਰਾਣੀ ਰਜਿਸ਼ ਦੇ ਚੱਲਦਿਆਂ ਗੋਲੀ ਚਲਾ ਕਤਲ ਕਰਨ ਦਾ ਹੈ ਜਿਸਦੇ ਵਿਚ ਘਣਪੁਰ ਕਾਲੇ ਨਿਵਾਸੀ ਅਮਨਦੀਪ ਸਿੰਘ ਲਲਾ ਨਾਮ ਦੇ ਵਿਅਕਤੀ ਵੱਲੋਂ ਗੁਰਦੀਪ ਸਿੰਘ ਨੂੰ ਛਾਤੀ ਵਿਚ ਦੋ ਗੋਲੀਆਂ ਮਾਰ ਕਤਲ ਕਰ ਦਿੱਤਾ ਹੈ।

ਪੁਰਾਣੀ ਰੰਜਿਸ਼ ਦੇ ਚੱਲਦਿਆਂ ਭਤੀਜੇ ਨੇ ਚਾਚੇ ਨੂੰ ਗੋਲੀਆਂ ਮਾਰ ਕੇ ਉਤਾਰਿਆ ਮੌਤ ਦੇ ਘਾਟ

ਪੁਲਿਸ ਮੁਤਾਬਿਕ ਮ੍ਰਿਤਕ ਗੁਰਦੀਪ ਸਿੰਘ ਜੋ ਕਿ 2013 ਵਿਚ 302 ਦੇ ਪਰਚੇ ਵਿਚ ਸਜਾ ਕਟ ਵਾਪਿਸ ਆਇਆ ਸੀ ਜਿਸ ਦੀ ਰਜਿਸ਼ਨ ਅਮਨਦੀਪ ਸਿੰਘ ਵੱਲੋਂ ਉਸਨੂੰ ਅੱਜ 12 ਵਜੇ ਦੇ ਕਰੀਬ ਗੋਲੀ ਮਾਰ ਕੇ ਕਤਲ ਕੀਤਾ ਗਿਆ ਹੈ ਅਤੇ ਦੋਸ਼ੀ ਜੋ ਕਿ ਮੌਕੇ ਤੋਂ ਫਰਾਰ ਦੱਸਿਆ ਜਾ ਰਿਹਾ ਹੈ। ਪੁਲਿਸ ਵੱਲੋਂ ਮੁਕੱਦਮਾ ਦਰਜ ਕਰ ਦੋਸ਼ੀ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ।

ਪੁਰਾਣੀ ਰੰਜਿਸ਼ ਦੇ ਚੱਲਦਿਆਂ ਭਤੀਜੇ ਨੇ ਚਾਚੇ ਨੂੰ ਗੋਲੀਆਂ ਮਾਰ ਕੇ ਉਤਾਰਿਆ ਮੌਤ ਦੇ ਘਾਟ

(ਮਨਿੰਦਰ ਸਿੰਘ ਮੋਂਗਾ ਦੀ ਰਿਪੋਰਟ)

-PTC News

  • Share