ਅੰਮ੍ਰਿਤਸਰ ਦੇ ਪਿੰਡ ਬੰਡਾਲਾ ਵਿਖੇ ਹਥਿਆਰਬੰਦ ਲੁਟੇਰਿਆਂ ਨੇ ਲੁੱਟਿਆ HDFC ਬੈਂਕ
ਅੰਮ੍ਰਿਤਸਰ ਦੇ ਪਿੰਡ ਬੰਡਾਲਾ ਵਿਖੇ ਹਥਿਆਰਬੰਦ ਲੁਟੇਰਿਆਂ ਨੇ ਲੁੱਟਿਆ HDFC ਬੈਂਕ:ਅੰਮ੍ਰਿਤਸਰ : ਪੁਲਿਸ ਥਾਣਾ ਜੰਡਿਆਲਾ ਗੁਰੂ ਅਧੀਨ ਪੈਂਦੇ ਪਿੰਡ ਬੰਡਾਲਾ ਵਿਖੇ ਅਣਪਛਾਤੇ ਹਥਿਆਰਬੰਦ ਲੁਟੇਰਿਆਂ ਵੱਲੋਂ ਐੱਚਡੀਐਫਸੀ ਬੈਂਕ ਲੁੱਟਣ ਦਾ ਮਾਮਲਾ ਸਾਹਮਣੇ ਆਇਆ ਹੈ। [caption id="attachment_380978" align="aligncenter" width="300"] ਅੰਮ੍ਰਿਤਸਰ ਦੇ ਪਿੰਡ ਬੰਡਾਲਾ ਵਿਖੇਹਥਿਆਰਬੰਦ ਲੁਟੇਰਿਆਂ ਨੇ ਲੁੱਟਿਆ HDFC ਬੈਂਕ[/caption] ਮਿਲੀ ਜਾਣਕਾਰੀ ਅਨੁਸਾਰ ਅਣਪਛਾਤੇ ਹਥਿਆਰਬੰਦ ਲੁਟੇਰਿਆਂ ਵੱਲੋਂ ਬੈਂਕ 'ਚੋਂ 5 ਲੱਖ ਰੁਪਏ ਦੇ ਕਰੀਬ ਲੁੱਟ ਕੀਤੀ ਗਈ ਹੈ। ਇਸ ਘਟਨਾ ਤੋਂ ਬਾਅਦ ਲੁਟੇਰੇ ਫ਼ਰਾਰ ਹੋ ਗਏ ਹਨ। [caption id="attachment_380980" align="alignnone" width="300"] ਅੰਮ੍ਰਿਤਸਰ ਦੇ ਪਿੰਡ ਬੰਡਾਲਾ ਵਿਖੇਹਥਿਆਰਬੰਦ ਲੁਟੇਰਿਆਂ ਨੇ ਲੁੱਟਿਆ HDFC ਬੈਂਕ[/caption] ਦੱਸਿਆ ਜਾਂਦਾ ਹੈ ਕਿ ਇਸ ਵਾਰਦਾਤ ਨੂੰ ਅੰਜ਼ਾਮ ਦੇਣ ਤੋਂ ਬਾਅਦ ਲੁਟੇਰੇ ਡੀਵੀਆਰ ਵੀ ਨਾਲ ਲੈ ਗਏ ਹਨ। ਇਸ ਘਟਨਾ ਸੰਬੰਧੀ ਪਤਾ ਲੱਗਦਿਆਂ ਹੀ ਪੁਲਿਸ ਅਫ਼ਸਰਾਂ ਵੱਲੋਂ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। -PTCNews