Advertisment

ਪੰਜਾਬ ਦੀ ਕਾਨੂੰਨ ਵਿਵਸਥਾ ਵਿਗੜੀ , ਮੁੰਡੇ ਨੂੰ ਨੰਗਾ ਕਰਕੇ ਕੀਤੀ ਕੁੱਟਮਾਰ, ਵੀਡੀਓ ਵਾਇਰਲ

author-image
Shanker Badra
Updated On
New Update
ਪੰਜਾਬ ਦੀ ਕਾਨੂੰਨ ਵਿਵਸਥਾ ਵਿਗੜੀ , ਮੁੰਡੇ ਨੂੰ ਨੰਗਾ ਕਰਕੇ ਕੀਤੀ ਕੁੱਟਮਾਰ, ਵੀਡੀਓ ਵਾਇਰਲ
Advertisment
ਪੰਜਾਬ ਦੀ ਕਾਨੂੰਨ ਵਿਵਸਥਾ ਵਿਗੜੀ ,ਮੁੰਡੇ ਨੂੰ ਨੰਗਾ ਕਰਕੇ ਕੀਤੀ ਕੁੱਟਮਾਰ, ਵੀਡੀਓ ਵਾਇਰਲ:ਅੰਮ੍ਰਿਤਸਰ : ਪੰਜਾਬ ਵਿਚ ਕਾਨੂੰਨ ਵਿਵਸਥਾ ਕਿਸ ਹੱਦ ਤੱਕ ਵਿਗੜ ਚੁੱਕੀ ਹੈ, ਇਸ ਦੀ ਮਿਸਾਲ ਪਿਛਲੇ ਦਿਨਾਂ ਤੋਂ ਸੂਬੇ ਅੰਦਰ ਵਾਪਰੀਆਂ ਵੱਡੀਆਂ ਵਾਰਦਾਤਾਂ ਤੋਂ ਦੇਖਣ ਨੂੰ ਮਿਲਦੀ ਹੈ। ਅਜਿਹਾ ਹੀ ਤਾਜ਼ਾ ਮਾਮਲਾ ਅੰਮ੍ਰਿਤਸਰ ਦੇ ਪਿੰਡ ਚਾਟੀਵਿੰਡ ਤੋਂ ਸਾਹਮਣੇ ਆਇਆ ਹੈ। ਜਿੱਥੇ ਇੱਕ ਨੌਜਵਾਨ ਦੀ ਕੁੱਝ ਵਿਅਕਤੀਆਂ ਵੱਲੋਂ ਕੁੱਟਮਾਰ ਕੀਤੀ ਗਈ ਹੈ। ਇਨ੍ਹਾਂ ਹੀ ਨਹੀਂ ਉਸ ਨੂੰ ਨੰਗਾ ਕਰਕੇ ਵੀ ਕੁੱਟਿਆ ਗਿਆ ਹੈ। ਜਿਸ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਹੀ ਹੈ। Amritsar Village Gurwali Boy Beating Video viral on social media ਪੰਜਾਬ ਦੀ ਕਾਨੂੰਨ ਵਿਵਸਥਾ ਵਿਗੜੀ ,ਮੁੰਡੇ ਨੂੰ ਨੰਗਾ ਕਰਕੇ ਕੀਤੀ ਕੁੱਟਮਾਰ, ਵੀਡੀਓ ਵਾਇਰਲ ਇਸ ਵੀਡੀਓ 'ਚ ਕੁੱਟਮਾਰ ਕਰਨ ਵਾਲੇ ਵਿਅਕਤੀ ਕਹਿ ਰਹੇ ਨੇ ਕਿ ਉਕਤ ਨੌਜਵਾਨ ਨੇ ਲੜਕੀ ਨੂੰ ਨੰਬਰ ਫੜਾਇਆ ਸੀ। ਇਸ ਮਾਮਲੇ ਬਾਰੇ ਜਦੋਂ ਪੁਲਿਸ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਇਸ ਸਬੰਧੀ ਉਨ੍ਹਾਂ ਕੋਲ ਕੋਈ ਵੀ ਲਿਖ਼ਤੀ ਸ਼ਿਕਾਇਤ ਨਹੀਂ ਆਈ ਪਰ ਡਾ. ਰਾਜ ਕੁਮਾਰ ਵੇਰਕਾ ਦਾ ਬਿਆਨ ਸਾਹਮਣੇ ਆਉਣ ਤੋਂ ਬਾਅਦ ਪੁਲਿਸ ਹਰਕਤ 'ਚ ਆਈ ਤੇ ਪਰਿਵਾਰ ਦੇ ਬਿਆਨ ਦਰਜ ਕਰਨ ਦੀ ਕੋਸ਼ਿਸ਼ ਕੀਤੀ ਗਈ। Amritsar Village Gurwali Boy Beating Video viral on social media ਪੰਜਾਬ ਦੀ ਕਾਨੂੰਨ ਵਿਵਸਥਾ ਵਿਗੜੀ ,ਮੁੰਡੇ ਨੂੰ ਨੰਗਾ ਕਰਕੇ ਕੀਤੀ ਕੁੱਟਮਾਰ, ਵੀਡੀਓ ਵਾਇਰਲ ਇਸ ਦੌਰਾਨ ਵਿਧਾਇਕ ਡਾ. ਰਾਜ ਕੁਮਾਰ ਵੇਰਕਾ ਦਾ ਕਹਿਣਾ ਹੈ ਕਿ ਇਸ ਸਬੰਧੀ ਕਾਰਵਾਈ ਲਈ ਪ੍ਰਸ਼ਾਸਨ ਨੂੰ ਆਦੇਸ਼ ਦਿੱਤੇ ਗਏ ਹਨ ਕਿਉਂਕਿ ਇਸ ਤਰ੍ਹਾਂ ਕਾਨੂੰਨ ਨੂੰ ਆਪਣੇ ਹੱਥ 'ਚ ਲੈਣਾ ਗਲਤ ਹੈ। ਉਨ੍ਹਾਂ ਦੱਸਿਆ ਕਿ ਉਕਤ ਨੌਜਵਾਨ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਹੈ ਪਰ ਜੋ ਵੀ ਉਸ ਨਾਲ ਕੀਤਾ ਗਿਆ ਹੈ ਬਹੁਤ ਗਲਤ ਹੈ ਤੇ ਇਸ 'ਤੇ ਕਾਰਵਾਈ ਜਰੂਰ ਕੀਤੀ ਜਾਵੇਗੀ। -PTCNews-
latest-news india-latest-news news-in-punjabi news-in-punjab
Advertisment

Stay updated with the latest news headlines.

Follow us:
Advertisment