ਅੰਮ੍ਰਿਤਸਰ: ਸਾਬਕਾ ਸਹਾਇਕ ਕਮਿਸ਼ਨਰ ਦੀ ਮੌਤ ਤੋਂ ਬਾਅਦ ਪਤਨੀ ਨੂੰ ਹੋਇਆ ਕੋਰੋਨਾ,ਪਤੀ ਵੀ ਕੋਰੋਨਾ ਨਾਲ ਸੀ ਪੀੜਤ

Amritsar: Wife of former municipal official, who died of coronavirus, also tests positive
ਅੰਮ੍ਰਿਤਸਰ : ਸਾਬਕਾ ਸਹਾਇਕ ਕਮਿਸ਼ਨਰ ਦੀ ਮੌਤ ਤੋਂ ਬਾਅਦ ਪਤਨੀ ਨੂੰ ਹੋਇਆਕੋਰੋਨਾ , ਪਤੀ ਵੀ ਕੋਰੋਨਾ ਨਾਲ ਸੀ ਪੀੜਤ 

ਅੰਮ੍ਰਿਤਸਰ: ਸਾਬਕਾ ਸਹਾਇਕ ਕਮਿਸ਼ਨਰ ਦੀ ਮੌਤ ਤੋਂ ਬਾਅਦ ਪਤਨੀ ਨੂੰ ਹੋਇਆ ਕੋਰੋਨਾ,ਪਤੀ ਵੀ ਕੋਰੋਨਾ ਨਾਲ ਸੀ ਪੀੜਤ:ਅੰਮ੍ਰਿਤਸਰ : ਕੋਰੋਨਾ ਵਾਇਰਸ ਦੁਨੀਆ ਭਰ ਸਮੇਤ ਪੂਰੇ ਪੰਜਾਬ ਵਿਚ ਵੀ ਪੈਰ ਪਸਾਰਦਾ ਜਾ ਰਿਹਾ ਹੈ। ਪੰਜਾਬ ‘ਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ‘ਚ ਲਗਾਤਾਰ ਵਾਧਾ ਹੋ ਰਿਹਾ ਹੈ। ਮੋਹਾਲੀ ਜ਼ਿਲ੍ਹਾ ਪੰਜਾਬ ‘ਚ ਸਭ ਤੋਂ ਵੱਧ ਮਰੀਜ਼ਾਂ ਵਾਲਾ ਜ਼ਿਲ੍ਹਾ ਬਣ ਗਿਆ ਹੈ। ਜਿਸ ਨਾਲ ਜਿਲ੍ਹੇ ‘ਚ ਕੋਰੋਨਾ ਵਾਇਰਸ ਦਾ ਖ਼ਤਰਾ ਹੋਰ ਵਧ ਗਿਆ ਹੈ।

ਅੰਮ੍ਰਿਤਸਰ ਨਗਰ ਨਿਗਮ ਦੇ ਸਾਬਕਾ ਸਹਾਇਕਕਮਿਸ਼ਨਰ ਦੀ ਮੌਤ ਤੋਂ ਬਾਅਦ ਅੱਜ ਸਵੇਰੇ ਮ੍ਰਿਤਕ ਦੀ ਪਤਨੀ ਵੀ ਕੋਰੋਨਾ ਪਾਜ਼ੀਟਿਵ ਪਾਈ ਗਈ ਹੈ। ਜਿਸ ਦਾ ਅੰਮ੍ਰਿਤਸਰ ਲੈਬ ਦੇ ਵਿੱਚ ਕੋਰੋਨਾ ਟੈਸਟ ਕੀਤਾ ਗਿਆ ਸੀ,ਜਿਸ ਦਾ ਟੈਸਟ ਪਾਜ਼ੀਟਿਵ ਆਇਆ ਹੈ। ਦੱਸਣਯੋਗ ਹੈ ਕਿਸਾਬਕਾ ਸਹਾਇਕਕਮਿਸ਼ਨਰ ਦੀ ਮੌਤ ਤੋਂ ਬਾਅਦ ਬੀਤੀ ਰਾਤ ਉਨ੍ਹਾਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਪਾਈ ਗਈ ਹੈ।

ਦੱਸ ਦਈਏ ਕਿ ਇਸ ਵਾਇਰਸ ਦੇ ਕਾਰਨ ਹੁਣ ਤੱਕ ਪੰਜਾਬ ‘ਚ 92 ਦੇ ਕਰੀਬ ਪਾਜ਼ੀਟਿਵ ਮਾਮਲੇ ਪਾਏ ਹਨ। ਇਨ੍ਹਾਂ ‘ਚ ਨਵਾਂਸ਼ਹਿਰ -19 , ਮੋਹਾਲੀ – 26 , ਹੁਸ਼ਿਆਰਪੁਰ -7, ਜਲੰਧਰ -6 , ਅੰਮ੍ਰਿਤਸਰ -11 , ਲੁਧਿਆਣਾ -6 , ਮਾਨਸਾ -5 , ਰੋਪੜ -3 , ਫਰੀਦਕੋਟ-1, ਪਠਾਨਕੋਟ- 2 , ਫਤਿਹਗੜ੍ਹ ਸਾਹਿਬ -2, ਮੋਗਾ -1 ਬਰਨਾਲਾ -1 , ਕਪੂਰਥਲਾ -1, ਅਤੇ ਪਟਿਆਲਾ -1 ਪਾਜ਼ੀਟਿਵ ਮਾਮਲੇ ਸਾਹਮਣੇ ਆ ਚੁੱਕੇ ਹਨ। ਇਸ ਜਾਨਲੇਵਾ ਵਾਇਰਸ ਕਾਰਨ ਪੰਜਾਬ ‘ਚ 8 ਮੌਤਾਂ ਹੋ ਚੁੱਕੀਆਂ ਹਨ ਅਤੇ 4 ਮਰੀਜ਼ ਠੀਕ ਹੋ ਚੁੱਕੇ ਹਨ।
-PTCNews