Mon, Nov 10, 2025
Whatsapp

ਅੰਮ੍ਰਿਤਸਰ ਦੀ ਇਕ ਮਹਿਲਾ ਨੇ 4 ਬੱਚਿਆਂ ਨੂੰ ਦਿੱਤਾ ਜਨਮ, ਪਰਿਵਾਰ 'ਚ ਖੁਸ਼ੀ ਦੀ ਲਹਿਰ

Reported by:  PTC News Desk  Edited by:  Pardeep Singh -- April 20th 2022 01:39 PM
ਅੰਮ੍ਰਿਤਸਰ ਦੀ ਇਕ ਮਹਿਲਾ ਨੇ 4 ਬੱਚਿਆਂ ਨੂੰ ਦਿੱਤਾ ਜਨਮ, ਪਰਿਵਾਰ 'ਚ ਖੁਸ਼ੀ ਦੀ ਲਹਿਰ

ਅੰਮ੍ਰਿਤਸਰ ਦੀ ਇਕ ਮਹਿਲਾ ਨੇ 4 ਬੱਚਿਆਂ ਨੂੰ ਦਿੱਤਾ ਜਨਮ, ਪਰਿਵਾਰ 'ਚ ਖੁਸ਼ੀ ਦੀ ਲਹਿਰ

ਅੰਮ੍ਰਿਤਸਰ : ਗੁਰੂ ਨਾਨਕ ਹਸਪਤਾਲ 'ਚ ਇਕ ਔਰਤ ਨੇ ਚਾਰ ਬੱਚਿਆਂ ਨੂੰ ਜਨਮ ਦੇ ਕੇ ਇਕ ਮਿਸਾਲ ਕਾਇਮ ਕੀਤੀ ਹੈ। ਚਾਰੇ ਬੱਚੇ ਸਿਹਤਮੰਦ ਹਨ ਅਤੇ ਡਾਕਟਰ ਮੁਤਾਬਕ ਉਨ੍ਹਾਂ ਦਾ ਭਾਰ ਡੇਢ ਕਿੱਲੋ ਹੈ। ਫਿਲਹਾਲ ਚਾਰੇ ਬੱਚਿਆਂ ਨੂੰ ਆਈ.ਸੀ.ਯੂ. ਵਿੱਚ ਹਨ। ਇਸ ਮੌਕੇ ਸਰਬਜੀਤ ਕੌਰ ਦਾ ਕਹਿਣਾ ਹੈ ਕਿ ਮੈਨੂੰ ਬਹੁਤ ਖੁਸ਼ੀ ਹੈ ਕਿ ਮੇਰੇ ਚਾਰ ਬੱਚੇ ਹੋਏ ਹਨ। ਉਨ੍ਹਾਂ ਨੇ ਕਿਹਾ ਹੈ ਕਿ ਅਸੀਂ ਪਰਮਾਤਮਾ ਦਾ ਸ਼ੁਕਰਗੁਜ਼ਾਰ ਕਰਦੇ ਹਾਂ। ਉਨ੍ਹਾਂ ਨੇ ਦੱਸਿਆ ਹੈ ਕਿ ਮੇਰੇ ਬੱਚੇ ਬਿਲਕੁਲ ਠੀਕ ਹਨ। ਬੱਚਿਆਂ ਦੀ ਦਾਦੀ ਪਰਮਜੀਤ ਕੌਰ ਦਾ ਕਹਿਣਾ ਹੈ ਕਿ ਸਾਨੂੰ ਬਹੁਤ ਖੁਸ਼ੀ ਹੋਈ ਹੈ। ਉਨ੍ਹਾਂ ਨੇ ਕਿਹਾ ਹੈ ਕਿ ਸਾਨੂੰ ਚਾਰ ਬੱਚੇ ਦਿੱਤੇ ਹਨ। ਉਨ੍ਹਾਂ ਨੇ ਕਿਹਾ ਹੈ ਕਿ ਦੋ ਲੜਕੀਆਂ ਅਤੇ ਦੋ ਲੜਕੇ ਹਨ। ਉਨ੍ਹਾਂ ਨੇ ਕਿਹਾ ਹੈ ਕਿ ਰੱਬ ਨੇ ਜਿਵੇਂ ਸਾਨੂੰ ਖੁਸ਼ੀ ਦਿੱਤੀ ਹੈ ਉਵੇ ਹੀ ਸਾਰਿਆ ਨੂੰ ਦਿੱਤੀ ਹੈ। ਆਪ੍ਰੇਸ਼ਨ ਕਰਨ ਵਾਲੇ ਡਾਕਟਰ ਦਾ ਕਹਿਣਾ ਹੈ ਕਿ ਉਹ ਇੱਥੇ ਪੰਜ ਸਾਲਾਂ ਤੋਂ ਹੈ ਅਤੇ ਉਸਨੇ ਪਹਿਲੀ ਵਾਰ ਦੇਖਿਆ ਕਿ ਕਿਸੇ ਨੇ ਚਾਰ ਬੱਚਿਆਂ ਨੂੰ ਜਨਮ ਦਿੱਤਾ, ਕਈ ਔਰਤਾਂ ਨੇ ਤਿੰਨ ਬੱਚਿਆਂ ਨੂੰ ਜਨਮ ਦਿੱਤਾ ਪਰ ਬੱਚੇ ਸੁਰੱਖਿਅਤ ਨਹੀਂ ਹੈ ਅਤੇ ਸਾਰੇ ਬੱਚੇ ਡੇਢ ਕਿਲੋ ਦੇ ਕਰੀਬ ਹਨ। ਇਹ ਵੀ ਪੜ੍ਹੋ:ਜਹਾਂਗੀਰਪੁਰੀ ਢਾਹੁਣ ਦੀ ਮੁਹਿੰਮ 'ਤੇ ਸੁਪਰੀਮ ਕੋਰਟ ਦਾ ਵੱਡਾ ਫੈਸਲਾ, ਸਥਿਤੀ ਜਿਉਂ ਦੀ ਤਿਉਂ ਰੱਖਣ ਦੇ ਹੁਕਮ -PTC News


Top News view more...

Latest News view more...

PTC NETWORK
PTC NETWORK