ਅੰਮ੍ਰਿਤਸਰ: ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ ਕਤਲ, 20 ਦਿਨ ਪਹਿਲਾਂ ਹੋਇਆ ਸੀ ਵਿਆਹ
ਅੰਮ੍ਰਿਤਸਰ: ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ ਕਤਲ, 20 ਦਿਨ ਪਹਿਲਾਂ ਹੋਇਆ ਸੀ ਵਿਆਹ:ਅੰਮ੍ਰਿਤਸਰ : ਅੰਮ੍ਰਿਤਸਰ ਦੇ ਥਾਣਾ ਲੋਪੋਕੇ ਅਧੀਨ ਆਉਂਦੇ ਪਿੰਡ ਵਣੀਏਕੇ ਵਿਖੇ ਇੱਕ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਅਜੇਪਾਲ ਸਿੰਘ ਵਾਸੀ ਵਣੀਏਕੇ ਵਜੋਂ ਹੋਈ ਹੈ। [caption id="attachment_389971" align="aligncenter" width="300"] ਅੰਮ੍ਰਿਤਸਰ: ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ ਕਤਲ, 20 ਦਿਨ ਪਹਿਲਾਂ ਹੋਇਆ ਸੀ ਵਿਆਹ[/caption] ਮਿਲੀ ਜਾਣਕਾਰੀ ਅਨੁਸਾਰ ਬੀਤੀ ਰਾਤ ਬਹਿੜਵਾਲ ਪੱਧਰੀ ਦੇ ਵਿਚਕਾਰ ਪੁਲੀ 'ਤੇ ਕੁਝ ਅਣਪਛਾਤੇ ਵਿਅਕਤੀਆਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਉਸ ਦਾ ਕਤਲ ਕਰ ਦਿੱਤਾ ਹੈ। ਇਸ ਹਮਲੇ 'ਚ ਨੌਜਵਾਨ ਅਜੇਪਾਲ ਸਿੰਘ ਦਾ ਦੋਸਤ ਜੋਗਾ ਸਿੰਘ ਵੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ ਹੈ। [caption id="attachment_389972" align="aligncenter" width="300"] ਅੰਮ੍ਰਿਤਸਰ: ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ ਕਤਲ, 20 ਦਿਨ ਪਹਿਲਾਂ ਹੋਇਆ ਸੀ ਵਿਆਹ[/caption] ਦੱਸਿਆ ਜਾਂਦਾ ਹੈ ਕਿ ਮ੍ਰਿਤਕ ਨੌਜਵਾਨ ਦਾ 20 ਦਿਨ ਪਹਿਲਾਂ ਹੀ ਅਜੇਪਾਲ ਸਿੰਘ ਦਾ ਵਿਆਹ ਹੋਇਆ ਸੀ। ਇਹ ਦੋਵੇਂ ਨੌਜਵਾਨ ਪਿੰਡ ਵਣੀਏਕੇ ਤੋਂ ਆਪਣੇ ਮੋਟਰਸਾਈਕਲ 'ਤੇ ਸਵਾਰ ਹੋ ਕੇ ਰਣੀਕੇ ਵੱਲ ਜਾ ਰਹੇ ਸਨ। ਫਿਲਹਾਲ ਇਸ ਪੂਰੇ ਮਾਮਲੇ ਦੀ ਥਾਣਾ ਲੋਪੋਕੇ ਦੀ ਪੁਲਿਸ ਵਲੋਂ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। -PTCNews