Fri, Apr 19, 2024
Whatsapp

ਅੰਮ੍ਰਿਤਸਰ ਬੰਬ ਧਮਾਕਾ: ਮ੍ਰਿਤਕਾ ਦੇ ਬੱਚਿਆਂ ਨੂੰ ਦਿੱਤੀ ਜਾਵੇਗੀ ਸਰਕਾਰੀ ਨੌਕਰੀ: ਕੈਪਟਨ

Written by  Jashan A -- November 19th 2018 04:57 PM
ਅੰਮ੍ਰਿਤਸਰ ਬੰਬ ਧਮਾਕਾ: ਮ੍ਰਿਤਕਾ ਦੇ ਬੱਚਿਆਂ ਨੂੰ ਦਿੱਤੀ ਜਾਵੇਗੀ ਸਰਕਾਰੀ ਨੌਕਰੀ: ਕੈਪਟਨ

ਅੰਮ੍ਰਿਤਸਰ ਬੰਬ ਧਮਾਕਾ: ਮ੍ਰਿਤਕਾ ਦੇ ਬੱਚਿਆਂ ਨੂੰ ਦਿੱਤੀ ਜਾਵੇਗੀ ਸਰਕਾਰੀ ਨੌਕਰੀ: ਕੈਪਟਨ

ਅੰਮ੍ਰਿਤਸਰ ਬੰਬ ਧਮਾਕਾ: ਮ੍ਰਿਤਕਾ ਦੇ ਬੱਚਿਆਂ ਨੂੰ ਦਿੱਤੀ ਜਾਵੇਗੀ ਸਰਕਾਰੀ ਨੌਕਰੀ: ਕੈਪਟਨ,ਅੰਮ੍ਰਿਤਸਰ: ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਜ ਅੰਮ੍ਰਿਤਸਰ ਨਿਰੰਕਾਰੀ ਭਵਨ 'ਚ ਹੋਏ ਬੰਬ ਧਮਾਕੇ ਵਾਲੀ ਥਾਂ ਦਾ ਜਾਇਜ਼ਾ ਲੈਣ ਤੋਂ ਬਾਅਦ ਉਹ ਜ਼ਖਮੀਆਂ ਦਾ ਹਾਲ ਜਾਣਨ ਲਈ ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ 'ਚ ਪਹੁੰਚੇ, ਜਿਥੇ ਉਹਨਾਂ ਨੇ ਅੰਮ੍ਰਿਤਸਰ ਬੰਬ ਧਮਾਕੇ 'ਚ ਜ਼ਖਮੀ ਹੋਏ ਲੋਕਾਂ ਦਾ ਹਾਲ ਚਾਲ ਪੁੱਛਿਆ। amritsarਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਆਖਿਆ ਕਿ ਸਰਕਾਰ ਪੀੜਤਾਂ ਦੀ ਪੂਰੀ ਤਰ੍ਹਾਂ ਨਾਲ ਮਦਦ ਕਰ ਰਹੀ ਹੈ। ਉਨ੍ਹਾਂ ਪੀੜਤ ਪਰਿਵਾਰਾਂ ਲਈ ਕੁਝ ਐਲਾਨ ਕਰਦਿਆਂ ਇਸ ਘਟਨਾ ਬਾਰੇ ਕੁਝ ਅਹਿਮ ਗੱਲਾਂ ਕਹੀਆਂ। ਉਹਨਾਂ ਨੇ ਕਿਹਾ ਕਿ ਸਰਕਾਰ ਜ਼ਖਮੀਆਂ ਨੂੰ 50-50 ਹਜ਼ਾਰ ਰੁਪਏ ਦੇਵੇਗੀ ਅਤੇ ਮ੍ਰਿਤਕਾਂ ਦੇ ਪਰਵਾਰ ਨੂੰ 5 ਲੱਖ ਰੁਪਿਆ ਅਤੇ ਉਹਨਾਂ ਦੇ ਬੱਚਿਆਂ ਨੂੰ ਸਰਕਾਰੀ ਨੌਕਰੀ ਦੇਣ ਦਾ ਐਲਾਨ ਵੀ ਕੈਪਟਨ ਨੇ ਕੀਤਾ। amarinder singhਇਸ ਮੌਕੇ ਉਹਨਾਂ ਨੇ ਇਹ ਵੀ ਕਿਹਾ ਕਿ ਵਾਰਦਾਤ ਨੂੰ 1978 ਦੀ ਘਟਨਾ ਨਾਲ ਨਾ ਜੋੜਿਆ ਜਾਵੇ।ਦੱਸਣਯੋਗ ਹੈ ਕਿ ਬੀਤੇ ਦਿਨ ਰਾਜਾਸਾਂਸੀ ਦੇ ਪਿੰਡ ਅਦਲੀਵਾਲਾ ‘ਚ ਨਿਰੰਕਾਰੀ ਭਵਨ ‘ਚ ਦੋ ਅਣਪਛਾਤੇ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਗ੍ਰੇਨੇਡ ਸੁੱਟਿਆ ਅਤੇ ਫਰਾਰ ਹੋ ਗਏ। ਇਸ ਹਮਲੇ ‘ਚ 4 ਲੋਕਾਂ ਦੀ ਮੌਤ ਹੋ ਗਈ ਅਤੇ 20 ਜ਼ਖਮੀ ਹੋ ਗਏ। —PTC News


Top News view more...

Latest News view more...