Wed, Apr 24, 2024
Whatsapp

ਅਮਰੀਕਾ ਨਿਵਾਸੀ ਸ਼ਰਧਾਲੂ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਆਲਟੋ ਕਾਰ ਭੇਟ

Written by  Riya Bawa -- September 22nd 2022 02:14 PM -- Updated: September 22nd 2022 02:16 PM
ਅਮਰੀਕਾ ਨਿਵਾਸੀ ਸ਼ਰਧਾਲੂ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਆਲਟੋ ਕਾਰ ਭੇਟ

ਅਮਰੀਕਾ ਨਿਵਾਸੀ ਸ਼ਰਧਾਲੂ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਆਲਟੋ ਕਾਰ ਭੇਟ

ਅੰਮ੍ਰਿਤਸਰ: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਅੱਜ ਗੁਰੂ ਘਰ ਦੇ ਸ਼ਰਧਾਲੂ ਅਮਰੀਕਾ ਨਿਵਾਸੀ ਮਨਜੀਤ ਸਿੰਘ ਅਤੇ ਉਨ੍ਹਾਂ ਦੇ ਪਰਿਵਾਰ ਨੇ ਆਲਟੋ ਕਾਰ ਭੇਟ ਕਰਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ ਹੈ। ਇਸ ਮੌਕੇ ਸ਼ਰਧਾਲੂ ਮਨਜੀਤ ਸਿੰਘ ਨੇ ਕਿਹਾ ਕਿ ਗੁਰੂ ਸਾਹਿਬ ਦੇ ਪਾਵਨ ਅਸਥਾਨ ਤੋਂ ਵੱਡੀਆਂ ਬਰਕਤਾਂ ਉਨ੍ਹਾਂ ਦੇ ਪਰਿਵਾਰ ਨੂੰ ਪ੍ਰਾਪਤ ਹੋਈਆਂ ਹਨ ਅਤੇ ਸ਼ੁਕਰਾਨੇ ਵਜੋਂ ਉਨ੍ਹਾਂ ਨੇ ਇਹ ਸੇਵਾ ਕੀਤੀ ਹੈ। ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਪਰਮਜੀਤ ਸਿੰਘ ਸਰੋਆ ਨੇ ਕਿਹਾ ਕਿ ਸ਼ਰਧਾਲੂਆਂ ਅੰਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪ੍ਰਤੀ ਅਥਾਹ ਸ਼ਰਧਾ ਹੈ ਅਤੇ ਸੰਗਤਾਂ ਇਸ ਪਾਵਨ ਅਸਥਾਨ ’ਤੇ ਭੇਟਾਵਾਂ ਅਰਪਣ ਕਰਕੇ ਸ਼ਰਧਾ ਤੇ ਸਤਿਕਾਰ ਭੇਟ ਕਰਦੀਆਂ ਹਨ। ਇਸੇ ਤਹਿਤ ਹੀ ਅੱਜ ਅਮਰੀਕਾ ਨਿਵਾਸੀ ਮਨਜੀਤ ਸਿੰਘ ਅਤੇ ਉਨ੍ਹਾਂ ਦੇ ਪਰਿਵਾਰ ਨੇ ਆਲਟੋ ਕਾਰ ਭੇਟ ਕੀਤੀ ਹੈ। ਸ਼੍ਰੋਮਣੀ ਕਮੇਟੀ ਇਨ੍ਹਾਂ ਦਾ ਧੰਨਵਾਦ ਕਰਦੀ ਹੈ। ਇਸ ਮੌਕੇ ਸ਼ਰਧਾਲੂ ਪਰਿਵਾਰ ਨੂੰ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਪਰਮਜੀਤ ਸਿੰਘ, ਪ੍ਰਤਾਪ ਸਿੰਘ ਤੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ.ਸੁਲੱਖਣ ਸਿੰਘ ਭੰਗਾਲੀ ਨੇ ਗੁਰੂ ਬਖ਼ਸ਼ਿਸ਼ ਸਿਰੋਪਾਓ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਦੇ ਕੇ ਸਨਮਾਨਿਤ ਕੀਤਾ। ਇਹ ਵੀ ਪੜ੍ਹੋ: ਸਰਕਾਰ ਦੇ ਦਬਾਅ ਹੇਠ ਪੁਲਿਸ ਨੇ ਆਪਣੇ ਹੀ ਡੀਸੀਪੀ ਖ਼ਿਲਾਫ਼ ਕੀਤਾ ਮਾਮਲਾ ਦਰਜ ? ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ, ਸੁਪਰਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਇੰਚਾਰਜ ਗੱਡੀਆਂ ਨਿਰਮਲ ਸਿੰਘ ਤੇ ਕਰਮਜੀਤ ਸਿੰਘ, ਸ਼ਰਧਾਲੂ ਪਰਿਵਾਰ ਦੇ ਮੈਂਬਰਾਂ ਵਿਚ ਬੀਬੀ ਰਣਜੀਤ ਕੌਰ, ਪਲਵਿੰਦਰ ਸਿੰਘ, ਸਵਿੰਦਰਪਾਲ ਸਿੰਘ, ਜੋਗਿੰਦਰ ਸਿੰਘ, ਦਲਜੀਤ ਸਿੰਘ ਆਦਿ ਮੌਜੂਦ ਸਨ। -PTC News


Top News view more...

Latest News view more...