ਮੁੱਖ ਖਬਰਾਂ

ਤਾਸ਼ ਖੇਡਦੇ ਸਮੇਂ ਹੋਇਆ ਝਗੜਾ, ਇੱਟਾਂ ਮਾਰ ਕੇ ਨੌਜਵਾਨ ਨੂੰ ਉਤਾਰਿਆ ਮੌਤ ਦੇ ਘਾਟ

By Ravinder Singh -- June 30, 2022 10:55 am

ਅੰਮ੍ਰਿਤਸਰ : ਅੰਮ੍ਰਿਤਸਰ ਥਾਣਾ ਕੱਥੂਨੰਗਲ ਦੇ ਅਧੀਨ ਪੈਂਦੇ ਪਿੰਡ ਚਾਚੋਵਾਲੀ ਵਿੱਚ ਇਕ ਨੌਜਵਾਨ ਇੱਟਾਂ ਮਾਰ ਕੇ ਮੌਤ ਦੇ ਘਾਟ ਉਤਾਰਨ ਨਾਲ ਇਲਾਕੇ ਵਿੱਚ ਸਨਸਨੀ ਫੈਲ ਗਈ। ਪਿੰਡ ਚਾਚੋਵਾਲੀ ਵਿੱਚ ਰੰਜ਼ਿਸ਼ ਕਾਰਨ ਨੌਜਵਾਨ ਦੀ ਹੱਤਿਆ ਕਰ ਦਿੱਤੀ ਗਈ। ਮੁਲਜ਼ਮ ਨੇ ਨੌਜਵਾਨ ਦਾ ਇੱਟਾਂ ਨਾਲ ਮੂੰਹ ਬੁਰੀ ਤਰ੍ਹਾਂ ਕੁਚਲ ਦਿੱਤਾ। ਹੱਤਿਆ ਦੀ ਸੂਚਨਾ ਮਿਲਣ ਉਤੇ ਪੁਲਿਸ ਅਧਿਕਾਰੀ ਵੀ ਮੌਕੇ ਉਤੇ ਪੁੱਜ ਗਏ।

ਤਾਸ਼ ਖੇਡਦੇ ਸਮੇਂ ਹੋਇਆ ਝਗੜਾ, ਇੱਟਾਂ ਮਾਰ ਕੇ ਨੌਜਵਾਨ ਨੂੰ ਉਤਾਰਿਆ ਮੌਤ ਦੇ ਘਾਟਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਪੁਲਿਸ ਦੀ ਟੀਮ ਨੇ ਮਾਮਲਾ ਦਰਜ ਕਰ ਲਿਆ ਹੈ। ਗੰਭੀਰਤਾ ਨਾਲ ਪੜਤਾਲ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਜਾਵੇਗਾ। ਪੁਲਿਸ ਨੇ ਇਸ ਮਾਮਲੇ ਸਬੰਧੀ ਲੋਕਾਂ ਕੋਲੋਂ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ।

ਪੁਲਿਸ ਅਧਿਕਾਰੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਹ ਮਾਮਲਾ ਥਾਣਾ ਕੱਥੂਨੰਗਲ ਦੇ ਅਧੀਨ ਪੈਂਦੇ ਪਿੰਡ ਚਾਚੋਵਾਲੀ ਦਾ ਹੈ ਜਿੱਥੇ ਜੋਬਨਪ੍ਰੀਤ ਮੋਟਰਸਾਈਕਲ ਰਿਪੇਅਰ ਦਾ ਕੰਮ ਕਰਦਾ ਸੀ ਤੇ ਕੱਲ੍ਹ ਦੇਰ ਰਾਤ ਇਹ ਆਪਣੇ ਯਾਰਾਂ ਦੋਸਤਾਂ ਨਾਲ ਤਾਸ਼ ਖੇਡ ਰਿਹਾ ਸੀ। ਤਾਸ਼ ਖੇਡਦੇ ਸਮੇਂ ਗੁਰਵਿੰਦਰ ਸਿੰਘ ਨਾਂ ਦੇ ਨੌਜਵਾਨ ਨਾਲ ਝਗੜਾ ਹੋ ਗਿਆ ਤੇ ਉਨ੍ਹਾਂ ਨੇ ਆਪਣੇ ਅਣਪਛਾਤੇ ਸਾਥੀਆਂ ਦੇ ਨਾਲ ਮਿਲਕੇ ਨੌਜਵਾਨ ਦੇ ਸਿਰ ਵਿੱਚ ਇੱਟਾਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ।

ਪੁਲਿਸ ਅਧਿਕਾਰੀ ਨੇ ਕਿਹਾ ਕਿ ਮਾਮਲਾ ਦਰਜ ਕਰ ਲਿਆ ਹੈ ਤੇ ਮੁਲਜ਼ਮ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਕੱਲ੍ਹ ਦੇਰ ਰਾਤ ਪੁਰਾਣੀ ਰੰਜਿਸ਼ ਨੂੰ ਲੈ ਕੇ ਜੋਬਨਪ੍ਰੀਤ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਅਸੀਂ ਪੁਲਿਸ ਪ੍ਰਸ਼ਾਸਨ ਕੋਲੋਂ ਇਨਸਾਫ ਦੀ ਮੰਗ ਕਰਦੇ ਹਾਂ ਤੇ ਦੋਸ਼ੀਆਂ ਨੂੰ ਜਲਦ ਤੋਂ ਜਲਦ ਕਾਬੂ ਕਰ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇ।

-PTC News
ਇਹ ਵੀ ਪੜ੍ਹੋ : ਸਿੱਧੂ ਮੂਸੇਵਾਲਾ ਕਤਲ ਕਾਂਡ : ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਤਿਹਾੜ ਜੇਲ੍ਹ ਤੋਂ ਮਾਨਸਾ ਲੈ ਕੇ ਪੁੱਜੀ ਪੁਲਿਸ

  • Share