ਮੁੱਖ ਖਬਰਾਂ

ਲੁਧਿਆਣਾ 'ਚ ਬੰਬਨੁਮਾ ਚੀਜ਼ ਮਿਲਣ ਨਾਲ ਦਹਿਸ਼ਤ ਦਾ ਮਾਹੌਲ, ਪੁਲਿਸ ਜਾਂਚ 'ਚ ਜੁਟੀ

By Ravinder Singh -- September 13, 2022 6:57 pm

ਲੁਧਿਆਣਾ : ਲੁਧਿਆਣਾ ਦੇ ਮੇਹਰਬਾਨ ਥਾਣੇ ਅਧੀਨ ਪੈਂਦੇ ਪ੍ਰੀਤ ਨਗਰ ਇਲਾਕੇ ਵਿਚ ਉਸ ਵੇਲੇ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਜਦੋਂ ਇਕ ਪਲਾਟ ਦੀ ਖੁਦਾਈ ਸਮੇਂ ਇਕ ਬੰਬਨੁਮਾ ਵਸਤੂ ਬਰਾਮਦ ਹੋਈ ਜਿਸ ਤੋਂ ਬਾਅਦ ਪੁਲਿਸ ਨੂੰ ਇਤਲਾਹ ਕਰ ਦਿੱਤੀ ਗਈ0। ਜਾਣਕਾਰੀ ਅਨੁਸਾਰ ਪੰਜਾਬ ਦੇ ਲੁਧਿਆਣਾ ਦੇ ਪ੍ਰੀਤ ਵਿਹਾਰ ਵਿਚ ਇਕ ਪਲਾਟ ਦੀ ਖੁਦਾਈ ਦੌਰਾਨ ਬੰਬ ਮਿਲਿਆ ਹੈ। ਬੰਬ ਮਿਲਣ ਤੋਂ ਬਾਅਦ ਇਲਾਕੇ 'ਚ ਦਹਿਸ਼ਤ ਫੈਲ ਗਈ। ਇਸ ਤੋਂ ਬਾਅਦ ਲੋਕਾਂ ਨੇ ਤੁਰੰਤ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ।

ਲੁਧਿਆਣਾ 'ਚ ਬੰਬਨੁਮਾ ਚੀਜ਼ ਮਿਲਣ ਨਾਲ ਦਹਿਸ਼ਤ ਦਾ ਮਾਹੌਲ, ਪੁਲਿਸ ਜਾਂਚ 'ਚ ਜੁਟੀਕੁਝ ਦੇਰ ਬਾਅਦ ਹੀ ਏਸੀਪੀ ਗੁਰਦੇਵ ਅਤੇ ਥਾਣਾ ਮੇਹਰਬਾਨ ਦੇ ਐਸਐਚਓ ਜਗਦੀਪ ਸਿੰਘ ਪੁਲਿਸ ਫੋਰਸ ਸਮੇਤ ਮੌਕੇ ਉਤੇ ਪਹੁੰਚ ਗਏ। ਐਸਐਚਓ ਜਗਦੀਪ ਸਿੰਘ ਨੇ ਦੱਸਿਆ ਕਿ ਮੌਕੇ ਉਤੇ ਪੁੱਜਣ ਲਈ ਬੰਬ ਨਿਰੋਧਕ ਦਸਤੇ ਨੂੰ ਬੁਲਾਇਆ ਗਿਆ ਹੈ। ਉਨ੍ਹਾਂ ਦੇ ਆਉਣ ਤੱਕ ਇਸ ਨੂੰ ਰੇਤ ਦੀਆਂ ਬੋਰੀਆਂ ਨਾਲ ਢੱਕ ਦਿੱਤਾ ਗਿਆ ਹੈ। ਇਲਾਕੇ ਨੂੰ ਸੀਲ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ : ਹਾਈ ਕੋਰਟ ਵੱਲੋਂ ਸੰਗਤ ਸਿੰਘ ਗਿਲਜੀਆਂ ਨੂੰ ਰਾਹਤ ਜਾਰੀ, ਪੰਜਾਬ ਸਰਕਾਰ ਨੇ ਜਵਾਬ ਦਾਖ਼ਲ ਕਰਨ ਲਈ ਮੰਗਿਆ ਸਮਾਂ

ਏਸੀਪੀ ਗੁਰਦੇਵ ਸਿੰਘ ਨੇ ਦੱਸਿਆ ਕਿ ਇਹ ਇਕ ਬੰਬਨੁਮਾ ਚੀਜ਼ ਜ਼ਰੂਰ ਲੱਭੀ ਹੈ ਜੋ ਕਾਫੀ ਪੁਰਾਣੀ ਲੱਗ ਰਹੀ ਹੈ ਤੇ ਇਸ ਨੂੰ ਜੰਗਾਲ ਲੱਗਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਇਹ ਬੰਬ ਹੈ ਜਾਂ ਨਹੀਂ ਇਸ ਸਬੰਧੀ ਮਾਹਿਰਾਂ ਦੀ ਟੀਮ ਨੂੰ ਸੱਦ ਲਿਆ ਗਿਆ ਹੈ। ਫਿਲਹਾਲ ਲੋਕਾਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ ਗਈ ਹੈ। ਉਨ੍ਹਾਂ ਨੇ ਦੱਸਿਆ ਹੈ ਕਿ ਮਾਮਲਾ ਸੀਨੀਅਰ ਪੁਲਿਸ ਅਧਿਕਾਰੀਆਂ ਦੇ ਧਿਆਨ ਵਿਚ ਵੀ ਲਿਆ ਦਿੱਤਾ ਗਿਆ ਹੈ। ਏਸੀਪੀ ਨੇ ਕਿਹਾ ਕਿ ਮਾਹਿਰਾਂ ਦੀ ਟੀਮ ਦੀ ਪੁਸ਼ਟੀ ਕਰੇਗੀ ਕਿ ਇਹ ਬੰਬ ਹੈ ਜਾਂ ਨਹੀਂ।

-PTC News

 

  • Share