ਮਾਮੂਲੀ ਤਕਰਾਰ ਤੋਂ ਬਾਅਦ ਬਜ਼ੁਰਗ ਵਿਅਕਤੀ ਦਾ ਕੀਤਾ ਗਿਆ ਕਤਲ
ਸੂਚਨਾ ਮਿਲਦੇ ਹੀ ਥਾਣਾ ਕੋਤਵਾਲੀ ਦੀ ਪੁਲਿਸ ਮੌਕੇ 'ਤੇ ਪਹੁੰਚ ਗਈ ਪਰ ਉਦੋਂ ਤੱਕ ਉਕਤ ਵਿਅਕਤੀ ਨੂੰ ਜ਼ਖ਼ਮੀ ਹਾਲਤ 'ਚ ਰਾਜਿੰਦਰਾ ਹਸਪਤਾਲ ਪਹੁੰਚਾਇਆ ਜਾ ਚੁੱਕਾ ਸੀ। ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਦੱਸਿਆ, ਫਿਲਹਾਲ ਸਤਿੰਦਰ ਦੀ ਲਾਸ਼ ਨੂੰ ਮੁਰਦਾਘਰ 'ਚ ਰਖਵਾਇਆ ਗਿਆ ਹੈ।
ਮੌਕੇ 'ਤੇ ਮੌਜੂਦ ਕੁਝ ਲੋਕਾਂ ਨੇ ਦੱਸਿਆ ਹੈ ਕਿ ਕੁਝ ਲੋਕ ਉਕਤ ਜਗ੍ਹਾ 'ਤੇ ਸ਼ਰਾਬ ਪੀ ਰਹੇ ਸਨ। ਇਸ ਦੌਰਾਨ ਮਾਮੂਲੀ ਤਕਰਾਰ ਤੋਂ ਬਾਅਦ 62 ਸਾਲਾ ਸਤਿੰਦਰ ਨੂੰ ਸੁਆ ਮਾਰ ਕੇ ਕਤਲ ਕਰ ਦਿੱਤਾ ਗਿਆ ਜਿਸ ਕਾਰਨ ਉਸ ਦੀ ਮੌਤ ਹੋ ਗਈ। ਹੁਣ ਮ੍ਰਿਤਕ ਦੇ ਪਰਿਵਾਰ ਵਾਲਿਆਂ ਦੇ ਬਿਆਨਾਂ 'ਤੇ ਅਗਲੀ ਕਾਰਵਾਈ ਕੀਤੀ ਜਾਵੇਗੀ।
(ਗਗਨਦੀਪ ਆਹੂਜਾ ਦੀ ਰਿਪੋਰਟ)
-PTC News