ਪੰਜਾਬ

ਤੇਲ ਨਾਲ ਭਰਿਆ ਟੈਂਕਰ ਸੜਕ 'ਤੇ ਪਲਟਿਆ, ਇਕ ਦੀ ਮੌਤ

By Riya Bawa -- November 17, 2021 4:31 pm

Road Accident: ਕੀਰਤਪੁਰ ਸਾਹਿਬ ਮਨਾਲੀ ਮੁੱਖ ਮਾਰਗ ਤੇ ਅੱਜ ਤੇਲ ਟੈਂਕਰ ਪਲਟਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਹਾਦਸੇ ਵਿਚ ਕੁਨੈਕਟਰ ਦੀ ਤੇਲ ਟੈਂਕਰ ਦੇ ਹੇਠਾਂ ਆ ਜਾਣ ਕਾਰਨ ਮੌਕੇ ਤੇ ਮੌਤ ਹੋ ਗਈ ਜਦ ਕਿ ਉਕਤ ਟੈਂਕਰ ਦਾ ਡਰਾਈਵਰ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ। ਦੱਸ ਦੇਈਏ ਕਿ ਇਹ ਹਾਦਸਾ ਦੁਪਹਿਰ ਕਰੀਬ ਤਿੱਨ ਵਜੇ ਇਕ ਵਾਪਰਿਆ ਹੈ ਜਿਥੇ ਤੇਲ ਟੈਂਕਰ ਬੇਕਾਬੂ ਹੋ ਕੇ ਸੜਕ ਕਿਨਾਰੇ ਪਲਟ ਗਿਆ ਸੀ।

ਹਾਦਸੇ ਤੋਂ ਬਾਅਦ ਸਥਾਨਕ ਲੋਕਾਂ ਵੱਲੋਂ ਪੁਲਿਸ ਦੀ ਮਦਦ ਨਾਲ ਸ੍ਰੀ ਆਨੰਦਪੁਰ ਸਾਹਿਬ ਦੇ ਭਾਈ ਜੈਤਾ ਜੀ ਸਿਵਲ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਤਫਤੀਸ਼ੀ ਅਫਸਰ ਏ ਐੱਸ ਆਈ ਕੇਵਲ ਕ੍ਰਿਸ਼ਨ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਪਿੰਡ ਦੇਣੀ ਵਿਖੇ ਇਕ ਤੇਲ ਟੈਂਕਰ ਨੰਬਰ ਪੀ ਬੀ 13 ਏ ਐੱਲ 8558 ਜੋ ਕਿ ਖਾਲੀ ਸੀ ਅਤੇ ਬੇਕਾਬੂ ਹੋ ਕੇ ਸੜਕ ਦੇ ਕਿਨਾਰੇ ਪਲਟ ਗਿਆ ਜਿਸ ਦਾ ਕੰਡਕਟਰ ਉਕਤ ਟੈਂਕ ਦੇ ਥੱਲੇ ਆਇਆ ਹੋਇਆ ਹੈ ਜਿਸ ਤੋਂ ਬਾਅਦ ਉਨ੍ਹਾਂ ਦੀ ਪੁਲਸ ਪਾਰਟੀ ਮੌਕੇ ਤੇ ਪਹੁੰਚ ਗਈ।

ਜ਼ਖ਼ਮੀ ਡਰਾਈਵਰ ਦੀ ਪਹਿਚਾਣ ਸੁਖਦੇਵ ਸਿੰਘ ਪੁੱਤਰ ਭਾਨ ਸਿੰਘ ਵਾਸੀ ਪਿੰਡ ਕਾਕਰੋਂ ਥਾਣਾ ਧੂਰੀ ਜ਼ਿਲ੍ਹਾ ਸੰਗਰੂਰ ਵਜੋਂ ਹੋਈ ਹੈ ਜੋ ਕਿ ਗੰਭੀਰ ਰੂਪ ਵਿਚ ਜ਼ਖਮੀ ਸੀ ਜਿਸ ਨੂੰ ਸਥਾਨਕ ਲੋਕਾਂ ਦੀ ਮਦਦ ਨਾਲ ਸ੍ਰੀ ਆਨੰਦਪੁਰ ਸਾਹਿਬ ਦੇ ਭਾਈ ਜੈਤਾ ਜੀ ਸਿਵਲ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ। ਉਨ੍ਹਾਂ ਦੱਸਿਆ ਕਿ ਟੈਂਕਰ ਥੱਲੇ ਆਏ ਕੁਨੈਕਟਰ ਅੰਗਰੇਜ ਸਿੰਘ ਦੀ ਮੌਕੇ ਤੇ ਮੌਤ ਹੋ ਗਈ ਲਾਸ਼ ਨੂੰ ਟੈਂਕਰ ਥੱਲੋਂ ਕਢਾਉਣ ਲਈ ਜੇ ਸੀ ਬੀ ਮਸ਼ੀਨ ਦੀ ਮਦਦ ਲੈਣੀ ਪਈ ਅਤੇ ਮ੍ਰਿਤਕ ਕੁਨੈਕਟਰ ਦੀ ਲਾਸ਼ ਸ੍ਰੀ ਆਨੰਦਪੁਰ ਸਾਹਿਬ ਦੇ ਸਿਵਲ ਹਸਪਤਾਲ ਦੇ ਮੋਰਚਰੀ ਹਾਲ ਵਿਚ ਦਿਖਾਇਆ ਗਿਆ ਹੈ ਅਤੇ ਇਸ ਸੰਬੰਧ ਵਿਚ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

-PTC News

  • Share