ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋਲੇ ਮਹੱਲੇ ਨੂੰ ਜਾਂਦੀਆਂ ਸੰਗਤਾਂ ਨਾਲ ਵਾਪਰਿਆ ਭਿਆਨਕ ਸੜਕ ਹਾਦਸਾ

Anandpur Sahib Hola Mohalla Going Sangtas Road Accident
ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋਲੇ ਮਹੱਲੇ ਨੂੰ ਜਾਂਦੀਆਂ ਸੰਗਤਾਂ ਨਾਲ ਵਾਪਰਿਆ ਭਿਆਨਕ ਸੜਕ ਹਾਦਸਾ 

ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋਲੇ ਮਹੱਲੇ ਨੂੰ ਜਾਂਦੀਆਂ ਸੰਗਤਾਂ ਨਾਲ ਵਾਪਰਿਆ ਭਿਆਨਕ ਸੜਕ ਹਾਦਸਾ:ਨੂਰਪੁਰ ਬੇਦੀ : ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋਲੇ ਮਹੱਲੇ ਨੂੰ ਜਾਂਦੀਆਂ ਸੰਗਤਾਂ ਨਾਲ ਵੱਡਾ ਹਾਦਸਾ ਵਾਪਰਿਆ ਹੈ। ਇਸ ਦੌਰਾਨ ਹੋਲੇ-ਮਹੱਲੇ ਨੂੰ ਜਾਂਦੀਆਂ ਸੰਗਤਾਂ ਦੀ ਟਰੈਕਟਰ -ਟਰਾਲੀ ਬੁਰਜ ਪੁਲ ਨੇੜੇ ਪਲਟਣ ਦਾ ਮਾਮਲਾ ਸਾਹਮਣੇ ਪ੍ਰਾਪਤ ਹੋਇਆ ਹੈ। ਲੋਕਾਂ ਦੇ ਦੱਸਣ ਅਨੁਸਾਰ ਇਹ ਸੰਗਤਾਂ ਪਟਿਆਲੇ ਤੋਂ ਸ੍ਰੀ ਆਨੰਦਪੁਰ ਸਾਹਿਬ ਵਿਖੇ ਜਾ ਰਹੀਆਂ ਸਨ।

ਮਿਲੀ ਜਾਣਕਾਰੀ ਅਨੁਸਾਰ ਸੰਗਤਾਂ ਦੀ ਇਹ ਟਰਾਲੀ ਨੂਰਪੁਰ ਬੇਦੀ ਤੋਂ ਵਾਇਆ ਅਮਰਪੁਰ ਬੇਲਾ ਸ੍ਰੀ ਅਨੰਦਪੁਰ ਸਾਹਿਬ ਨੂੰ ਜਾ ਰਹੀ ਸੀ। ਜਦੋਂ ਇਹ ਟਰਾਲੀ ਪਿੰਡ ਅਮਰਪੁਰ ਬੇਲਾ ਅੱਗੇ ਪਹੁੰਚੀ ਤਾਂ ਪਲਟ ਗਈ। ਇਸ ਦੌਰਾਨ ਟਰਾਲੀ ‘ਚ ਬੈਠੇ ਯਾਤਰੀਆਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ ਅਤੇ ਕਿਸੇ ਵੀ ਜਾਨੀ ਨੁਕਸਾਨ ਹੋਣ ਦੀ ਸੂਚਨਾ ਨਹੀਂ ਮਿਲੀ ਹੈ।

ਦੱਸਿਆ ਜਾ ਰਿਹਾ ਹੈ ਕਿ ਟਰਾਲੀ ‘ਚ 50 ਤੋਂ ਵੱਧ ਯਾਤਰੀ ਸਵਾਰ ਸਨ। ਲੋਕਾਂ ਦੇ ਦੱਸਣ ਅਨੁਸਾਰ ਇਹ ਸੰਗਤਾਂ ਪਟਿਆਲਾ ਤੋਂ ਸ੍ਰੀ ਆਨੰਦਪੁਰ ਸਾਹਿਬ ਵਿਖੇ ਜਾ ਰਹੀਆਂ ਸਨ। ਦੱਸ ਦੇਈਏ ਕਿ ਖਾਲਸਾਈ ਜਾਹੋ-ਜਲਾਲ ਦਾ ਪ੍ਰਤੀਕ ਹੋਲਾ-ਮਹੱਲਾ ਸ੍ਰੀ ਅਨੰਦਪੁਰ ਸਾਹਿਬ ਦੀ ਧਰਤੀ ‘ਤੇ ਪੂਰੇ ਸ਼ਾਨੋ-ਸ਼ੋਕਤ ਨਾਲ ਮਨਾਇਆ ਜਾ ਰਿਹਾ ਹੈ।
-PTCNews