ਮੁੱਖ ਖਬਰਾਂ

ਆਂਗਣਵਾੜੀ ਯੂਨੀਅਨ ਦੀ ਪ੍ਰਧਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

By Pardeep Singh -- August 30, 2022 7:40 am

ਅੰਮ੍ਰਿਤਸਰ: ਅੰਮ੍ਰਿਤਸਰ ਦੇ ਪਿੰਡ ਬਹਿੜਵਾਲ ਵਿਖੇ ਆਂਗਣਵਾੜੀ ਯੂਨੀਅਨ ਦੀ ਪ੍ਰਧਾਨ ਦਾ ਅਨੇਕਾਂ ਅਣਪਛਾਤੇ ਵਿਅਕਤੀ ਵੱਲੋਂ ਕਤਲ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਆਂਗਣਵਾੜੀ ਯੂਨੀਅਨ ਦੀ ਪ੍ਰਧਾਨ ਦੀ ਪਛਾਣ ਬੀਬੀ ਪਰਮਜੀਤ ਕੌਰ ਵਜੋਂ ਹੋਈ ਹੈ। ਕਤਲ ਦੀ ਸੂਚਨਾ ਮਿਲਣ ’ਤੇ ਪੁਲਿਸ ਮੌਕੇ ਉੱਤੇ ਪਹੁੰਚ ਗਈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਘਟਨਾ ਦੇ ਸਬੰਧ ’ਚ ਜਾਣਕਾਰੀ ਦਿੰਦਿਆਂ ਉਨ੍ਹਾਂ ਦੇ ਬੇਟੇ ਕੁਲਦੀਪ ਸਿੰਘ ਨੇ ਦੱਸਿਆ ਬੀਤੀ ਸ਼ਾਮ 7.30 ਵਜੇ ਦੇ ਕਰੀਬ ਉਸ ਦੀ ਮਾਂ ਘਰ ਵਿਚ ਇਕੱਲੀ ਸੀ। ਉਸੇ ਸਮੇਂ ਅਣਪਛਾਤੇ ਵਿਅਕਤੀਆਂ ਨੇ ਘਰ ਆ ਕੇ ਉਸ ਦੀ ਮਾਂ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਅਤੇ ਮੌਕੇ ਤੋਂ ਫ਼ਰਾਰ ਹੋ ਗਏ। ਘਟਨਾ ਦੀ ਸੂਚਨਾ ਮਿਲਣ ’ਤੇ ਪੁੱਜੀ ਪੁਲਿਸ ਨੇ ਇਸ ਮਾਮਲੇ ਦੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ ਹੈ।

ਆਂਗਣਵਾੜੀ ਯੂਨੀਅਨ ਦੀ ਆਗੂ ਬੀਬੀ ਪਰਮਜੀਤ ਕੌਰ ਦੇ ਕਤਲ ਨੂੰ ਲੈ ਕੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਟਵੀਟ ਕਰਕੇ ਦੁੱਖ ਪ੍ਰਗਟ ਕੀਤਾ ਹੈ। ਹਰਸਿਮਰਤ ਕੌਰ ਬਾਦਲ ਨੇ ਟਵੀਟ ਵਿੱਚ ਲਿਖਿਆ ਹੈ ਕਿ ਅੰਮ੍ਰਿਤਸਰ ਤੋਂ ਆਂਗਣਵਾੜੀ ਯੂਨੀਅਨ ਦੀ ਆਗੂ ਬੀਬੀ ਪਰਮਜੀਤ ਕੌਰ ਦੇ ਕਤਲ 'ਤੇ ਡੂੰਘਾ ਸਦਮਾ ਹੈ। ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ਦੇ ਪੂਰੀ ਤਰ੍ਹਾਂ ਨਾਲ ਢਹਿ-ਢੇਰੀ ਹੋਣ ਦੀ ਪੁਸ਼ਟੀ ਕਰਦਾ ਹੈ। ਹਰਸਿਮਰਤ ਕੌਰ ਬਾਦਲ ਨੇ ਦੁੱਖ ਪ੍ਰਗਟ ਕਰਦਿਆ ਹੀ ਪੰਜਾਬ ਦੇ ਸੀਐਮ ਭਗਵੰਤ ਮਾਨ ਨੂੰ ਟੈਗ ਕਰਕੇ ਕਿਹਾ ਹੈ ਕਿ ਔਰਤਾਂ ਹੁਣ ਸੂਬੇ ਵਿੱਚ ਸੁਰੱਖਿਅਤ ਨਹੀਂ ਹਨ।

ਇਹ ਵੀ ਪੜ੍ਹੋ:'ਆਪ' ਵਿਧਾਇਕਾਂ ਨੇ LG ਦਾ ਮੰਗਿਆ ਅਸਤੀਫ਼ਾ, ਦਿੱਲੀ ਵਿਧਾਨ ਸਭਾ 'ਚ ਕੱਟੀ ਰਾਤ, ਗਿਟਾਰ ਦੀ ਧੁੰਨ 'ਤੇ ਗਾਏ ਗੀਤ

-PTC News

  • Share