Wed, Apr 24, 2024
Whatsapp

ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਵੱਲੋਂ ਪਿੰਡ ਬਾਦਲ ਵਿਖੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਦੇ ਘਰ ਦਾ ਘਿਰਾਓ

Written by  Shanker Badra -- July 13th 2021 01:52 PM
ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਵੱਲੋਂ ਪਿੰਡ ਬਾਦਲ ਵਿਖੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਦੇ ਘਰ ਦਾ ਘਿਰਾਓ

ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਵੱਲੋਂ ਪਿੰਡ ਬਾਦਲ ਵਿਖੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਦੇ ਘਰ ਦਾ ਘਿਰਾਓ

ਸ੍ਰੀ ਮੁਕਤਸਰ ਸਾਹਿਬ : ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਨਾਲ ਸਬੰਧਿਤ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਸਵੇਰੇ 5 ਵਜੇ ਹੀ ਪਿੰਡ ਬਾਦਲ ਵਿਖੇ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਘਰ ਦਾ ਘਿਰਾਓ ਕਰਕੇ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਹੈ। ਪੜ੍ਹੋ ਹੋਰ ਖ਼ਬਰਾਂ : ਜੈਪੁਰ 'ਚ ਅਸਮਾਨੀ ਬਿਜਲੀ ਡਿੱਗਣ ਕਾਰਨ ਅੰਮ੍ਰਿਤਸਰ ਦੇ ਭੈਣ-ਭਰਾ ਦੀ ਹੋਈ ਮੌਤ [caption id="attachment_514592" align="aligncenter" width="300"] ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਵੱਲੋਂ ਪਿੰਡ ਬਾਦਲ ਵਿਖੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਦੇ ਘਰ ਦਾ ਘਿਰਾਓ[/caption] ਇਸ ਮੌਕੇ ਆਂਗਣਵਾੜੀ ਵਰਕਰਾਂ ਵੱਲੋਂ ਪੰਜਾਬ ਸਰਕਾਰ ਅਤੇ ਖਜ਼ਾਨਾਂ ਮੰਤਰੀ ਦੇ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ।‌ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੀ ਅਗਵਾਈ ਹੇਠ ਸੈਂਕੜਿਆਂ ਦੀ ਗਿਣਤੀ ਵਿੱਚ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਪਿੰਡ ਬਾਦਲ ਵੱਲ ਵਹੀਰਾਂ ਘੱਤ ਰਹੀਆਂ ਹਨ। [caption id="attachment_514590" align="aligncenter" width="300"] ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਵੱਲੋਂ ਪਿੰਡ ਬਾਦਲ ਵਿਖੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਦੇ ਘਰ ਦਾ ਘਿਰਾਓ[/caption] ਅੱਜ ਤੜਕਸਾਰ ਹੀ ਦਿੱਤੇ ਧਰਨੇ ਨੂੰ ਲੈ ਕੇ ਪੁਲਿਸ ਪ੍ਰਸ਼ਾਸਨ ਨੂੰ ਹੱਥਾਂ ਪੈਰਾਂ ਦੀ ਪੈ ਗਈ ਹੈ। ਪਹਿਲਾਂ ਇਸ ਦੀ ਕਿਸੇ ਨੂੰ ਭਿਣਕ ਨਹੀਂ ਲੱਗੀ। ਜਥੇਬੰਦੀ ਦੇ ਆਗੂਆਂ ਦਾ ਦੋਸ਼ ਹੈ ਕਿ ਸਾਢੇ ਚਾਰ ਸਾਲਾਂ ਵਿੱਚ ਕਾਂਗਰਸ ਦੀ ਸਰਕਾਰ ਨੇ ਉਨ੍ਹਾਂ ਦੀ ਇੱਕ ਵੀ ਮੰਗ ਨਹੀਂ ਮੰਨੀ ਤੇ ਲਾਰਿਆਂ ਵਿੱਚ ਰੱਖਿਆ ਹੈ । [caption id="attachment_514589" align="aligncenter" width="300"] ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਵੱਲੋਂ ਪਿੰਡ ਬਾਦਲ ਵਿਖੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਦੇ ਘਰ ਦਾ ਘਿਰਾਓ[/caption] ' ਪੜ੍ਹੋ ਹੋਰ ਖ਼ਬਰਾਂ : ਲੁਧਿਆਣਾ ਬਲਾਤਕਾਰ ਮਾਮਲਾ : ਵਿਧਾਇਕ ਸਿਮਰਜੀਤ ਸਿੰਘ ਬੈਂਸ 'ਤੇ ਲੁਧਿਆਣਾ 'ਚ ਦਰਜ ਹੋਇਆ ਮਾਮਲਾ ਦੱਸ ਦੇਈਏ ਕਿ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਪੇਅ ਕਮਿਸ਼ਨ ਦੇ ਵਿਰੋਧ ਵਿੱਚ ਜਿੱਥੇ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਮੁਲਾਜ਼ਮ ਪ੍ਰਦਰਸ਼ਨ ਕਰ ਰਹੇ ਹਨ, ਉਥੇ ਹੀ ਸਿਹਤ ਵਿਭਾਗ ਨਾਲ ਜੁੜੇ ਮੁਲਾਜ਼ਮ ਅਤੇ ਡਾਕਟਰ ਵੀ ਇਸ ਦੇ ਵਿਰੋਧ ਵਿਚ ਸੰਘਰਸ਼ ਕਰ ਰਹੇ ਹਨ। ਜਿਸ ਨੂੰ ਲੈ ਕੇ ਸਰਕਾਰੀ ਹਸਪਤਾਲਾਂ ਦੇ ਡਾਕਟਰਾਂ ਵੱਲੋਂ ਤਿੰਨ ਰੋਜ਼ਾ ਹੜਤਾਲ ਕੀਤੀ ਜਾ ਰਹੀ ਹੈ। -PTCNews


Top News view more...

Latest News view more...