ਕੈਪਟਨ ਤੱਕ ਆਵਾਜ਼ ਪਹੁੰਚਾਉਣ ਲਈ ਆਂਗਣਵਾੜੀ ਵਰਕਰਾਂ ਅਰੂਸਾ ਆਲਮ ਨੂੰ ਖੂਨ ਨਾਲ ਲਿਖਣਗੀਆਂ ਪੱਤਰ

0
384
Anganwadi Workers with blood written letter Aroosa Alam

ਕੈਪਟਨ ਤੱਕ ਆਵਾਜ਼ ਪਹੁੰਚਾਉਣ ਲਈ ਆਂਗਣਵਾੜੀ ਵਰਕਰਾਂ ਅਰੂਸਾ ਆਲਮ ਨੂੰ ਖੂਨ ਨਾਲ ਲਿਖਣਗੀਆਂ ਪੱਤਰ:ਪੰਜਾਬ ਅੰਦਰ ਆਂਗਣਵਾੜੀ ਵਰਕਰਾਂ ਆਪਣੀਆਂ ਮੰਗਾਂ ਲਈ ਲਗਾਤਾਰ ਸੰਘਰਸ਼ ਕਰਦੀਆਂ ਆ ਰਹੀਆਂ ਹਨ,ਪਰ ਉਨ੍ਹਾਂ ਦੇ ਸੰਘਰਸ਼ ਨੂੰ ਅਜੇ ਤੱਕ ਬੂਰ ਨਹੀਂ ਪਿਆ।ਆਂਗਣਵਾੜੀ ਵਰਕਰਾਂ ਵੱਲੋਂ ਆਪਣੀਆਂ ਮੰਗਾਂ ਨੂੰ ਮੰਨਵਾਉਣ ਲਈ ਨਵਾਂ ਤਰੀਕਾ ਲੱਭਿਆ ਹੈ।Anganwadi Workers with blood written letter Aroosa Alam

ਆਂਗਣਵਾੜੀ ਵਰਕਰਾਂ ਨੇ ਕਿਹਾ ਕਿ ਉਹ ਸਰਕਾਰ ਨਾਲ ਮੁਲਾਕਾਤ ਲਈ ਮੁਹਾਲੀ ਆਈਆਂ ਸਨ,ਪਰ ਕੈਬਨਿਟ ਮੰਤਰੀ ਦੇ ਭਰੋਸੇ ਤੋਂ ਬਾਅਦ ਵੀ ਉਨ੍ਹਾਂ ਦੇ ਮਸਲੇ ਦਾ ਕੋਈ ਹੱਲ ਨਹੀਂ ਹੋਇਆ।ਇਸ ਲਈ ਉਨ੍ਹਾਂ ਕੈਪਟਨ ਦੀ ਮਹਿਲਾ ਮਿੱਤਰ ਅਰੂਸਾ ਕੋਲ ਆਪਣੀ ਫਰਿਆਦ ਪਹੁੰਚਾਉਣ ਦਾ ਫੈਸਲਾ ਕੀਤਾ ਹੈ।Anganwadi Workers with blood written letter Aroosa Alamਹੁਣ ਉਹ ਕੈਪਟਨ ਦੀ ਮਹਿਲਾ ਮਿੱਤਰ ਅਰੂਸਾ ਆਲਮ ਨੂੰ ਖੂਨ ਨਾਲ ਪੱਤਰ ਲਿਖ ਕੇ ਆਪਣੀ ਪੁਕਾਰ ਪਹੁੰਚਾਉਣ ਦੀ ਕੋਸ਼ਿਸ਼ ਕਰਨਗੀਆਂ।ਆਂਗਨਵਾੜੀ ਵਰਕਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਹੁਣ ਅਰੂਸਾ ਆਲਮ ‘ਤੇ ਹੀ ਆਖਰੀ ਆਸ ਹੈ।ਵਰਕਰਾਂ ਨੇ ਐਲਾਨ ਕੀਤਾ ਹੈ ਕਿ ਗਿਆਰਾਂ ਜੂਨ ਤੋਂ ਪੰਦਰਾਂ ਜੂਨ ਤੱਕ ਆਪਣੇ ਖ਼ੂਨ ਨਾਲ ਪੱਤਰ ਲਿਖ ਕੇ ਡਾਕ ਰਾਹੀਂ ਅਰੂਸਾ ਆਲਮ ਨੂੰ ਭੇਜਿਆ ਜਾਵੇਗਾ।Anganwadi Workers with blood written letter Aroosa Alam ਇਸ ਸਬੰਧੀ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀ ਇਕ ਮੀਟਿੰਗ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੀ ਅਗਵਾਈ ਹੇਠ ਟੀਚਰਜ਼ ਹੋਮ ਵਿਖੇ ਹੋਈ।ਉਨ੍ਹਾਂ ਕਿਹਾ ਕਿ ਸ਼ਾਹਕੋਟ ਜ਼ਿਮਨੀ ਚੋਣ ਤੋਂ ਪਹਿਲਾਂ ਸਰਕਾਰ ਵੱਲੋਂ ਉਨ੍ਹਾਂ ਨੂੰ ਭਰੋਸਾ ਦਿਵਾਇਆ ਸੀ ਕਿ ਚੋਣ ਨਤੀਜੇ ਤੋਂ ਬਾਅਦ ਉਨ੍ਹਾਂ ਦੀਆਂ ਮੰਗਾਂ ਨੂੰ ਮਨਜ਼ੂਰ ਕੀਤਾ ਜਾਵੇਗਾ ਪਰ ਅਜੇ ਤੱਕ ਕੋਈ ਕਾਰਵਾਈ ਨਹੀਂ ਕੀਤੀ ਗਈ।ਇਸ ਤੋਂ ਬਾਅਦ ਜੇਕਰ ਫਿਰ ਵੀ ਮੁੱਖ ਮੰਤਰੀ ਵੱਲੋਂ ਉਨ੍ਹਾਂ ਦੀਆਂ ਮੰਗਾਂ ਨੂੰ ਮਨਜ਼ੂਰ ਨਾ ਕੀਤਾ ਗਿਆ ਤਾਂ ਬਠਿੰਡਾ ਵਿਖੇ ਚੱਲ ਰਹੇ ਲੜੀਵਾਰ ਰੋਸ ਧਰਨੇ ਨੂੰ 16 ਜੂਨ ਤੋਂ ਭੁੱਖ ਹੜਤਾਲ ‘ਚ ਤਬਦੀਲ ਕਰ ਕੇ ਮਰਨ ਵਰਤ ਸ਼ੁਰੂ ਕੀਤਾ ਜਾਵੇਗਾ।ਇਸ ਮੌਕੇ 31 ਵਰਕਰਾਂ ਮਰਨ ਵਰਤ ‘ਤੇ ਬੈਠਣਗੀਆਂ।ਉਨ੍ਹਾਂ ਮੰਗ ਕੀਤੀ ਕਿ ਵਰਕਰਾਂ ਅਤੇ ਹੈਲਪਰਾਂ ਨੂੰ ਹਰਿਆਣਾ ਪੈਟਰਨ ‘ਤੇ ਮਾਣ ਭੱਤਾ ਦਿੱਤਾ ਜਾਵੇ,ਸੈਂਟਰਾਂ ਦੇ ਖੋਹੇ ਹੋਏ ਬੱਚੇ ਵਾਪਸ ਕੀਤੇ ਜਾਣ,ਐੱਨ.ਜੀ.ਓਜ਼ ਅਧੀਨ ਚੱਲਦੇ ਬਲਾਕਾਂ ਨੂੰ ਵਿਭਾਗ ਅਧੀਨ ਲਿਆਂਦਾ ਜਾਵੇ ਅਤੇ ਰੋਕੇ ਹੋਏ ਬਿੱਲਾਂ ਨੂੰ ਰਿਲੀਜ਼ ਕੀਤਾ ਜਾਵੇ।
-PTCNews