Fri, Dec 26, 2025
Whatsapp

ਅਕਾਲੀ ਦਲ ਵੱਲੋਂ ਆਂਗਨਵਾੜੀ ਵਰਕਰਾਂ ਉੱਤੇ ਲਾਠੀਚਾਰਜ ਦੀ ਨਿੰਦਾ

Reported by:  PTC News Desk  Edited by:  Joshi -- October 30th 2017 01:28 PM -- Updated: October 30th 2017 01:47 PM
ਅਕਾਲੀ ਦਲ ਵੱਲੋਂ ਆਂਗਨਵਾੜੀ ਵਰਕਰਾਂ ਉੱਤੇ ਲਾਠੀਚਾਰਜ ਦੀ ਨਿੰਦਾ

ਅਕਾਲੀ ਦਲ ਵੱਲੋਂ ਆਂਗਨਵਾੜੀ ਵਰਕਰਾਂ ਉੱਤੇ ਲਾਠੀਚਾਰਜ ਦੀ ਨਿੰਦਾ

Anganwari workers lathicharge Punjab: ਆਂਗਨਵਾੜੀ ਵਰਕਰਾਂ ਉੱਤੇ ਲਾਠੀਚਾਰਜ ਦੀ ਨਿੰਦਾ: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਾਂਗਰਸ ਸਰਕਾਰ ਵੱਲੋਂ ਵਿਰੋਧੀ ਆਵਾਜ਼ਾਂ ਨੂੰ ਦਬਾਉਣ ਲਈ ਕੀਤੀ ਜਾ ਰਹੀ ਤਾਕਤ ਦੀ ਵਰਤੋਂ ਦੀ ਨਿੰਦਾ ਕਰਦਿਆਂ ਕਿਹਾ ਹੈ ਕਿ ਸਰਕਾਰ ਨੂੰ ਆਪਣੀਆਂ ਲੋਕ-ਵਿਰੋਧੀ ਨੀਤੀਆਂ ਖਿਲਾਫ ਪ੍ਰਦਰਸ਼ਨ ਕਰਦੀਆਂ ਆਂਗਣਵਾੜੀ ਵਰਕਰਾਂ ਉਤੇ ਲਾਠੀਆਂ ਵਰਾਉਣ ਦੀ ਥਾਂ ਉਹਨਾਂ ਦੀ ਮੰਗਾਂ ਨੂੰ ਧਿਆਨ ਨਾਲ ਸੁਣਨਾ ਚਾਹੀਦਾ ਹੈ। ਇੱਥੇ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਸਰਦਾਰ ਵਿਰਸਾ ਸਿੰਘ ਵਲਟੋਹਾ ਨੇ ਕਿਹਾ ਕਿ ਅਫਸੋਸ ਦੀ ਗੱਲ ਹੈ ਕਿ ਕਾਂਗਰਸ ਸੂਬੇ ਅੰਦਰ ਹਰ ਵਿਰੋਧ ਦੀ ਆਵਾਜ਼ ਨੂੰ ਸਖ਼ਤੀ ਨਾਲ ਕੁਚਲ ਕੇ ਲੋਕਤੰਤਰ ਦਾ ਘਾਣ ਕਰ ਰਹੀ ਹੈ।Anganwari workers lathicharge Punjab: ਆਂਗਨਵਾੜੀ ਵਰਕਰਾਂ ਉੱਤੇ ਲਾਠੀਚਾਰਜ ਦੀ ਨਿੰਦਾ ਉਹਨਾਂ ਕਿਹਾ ਕਿ ਪਟਿਆਲਾ ਵਿਖੇ ਆਂਗਣਵਾੜੀ ਵਰਕਰਾਂ ਉੱਤੇ ਕੀਤਾ ਗਿਆ ਲਾਠੀਚਾਰਜ ਨਾ ਸਿਰਫ ਉਹਨਾਂ ਦੇ ਪ੍ਰਦਰਸ਼ਨ ਕਰਨ ਦੇ ਸੰਵਿਧਾਨਿਕ ਅਧਿਕਾਰ ਦੀ ਉਲੰਘਣਾ ਹੈ, ਸਗੋਂ ਇਹ ਕਾਰਵਾਈ ਔਰਤਾਂ ਖ਼ਿਲਾਫ ਕਿਸੇ ਵੀ ਕਿਸਮ ਦੀ ਹਿੰਸਾ ਤੋਂ ਵਰਜਦੀਆਂ ਸਾਡੀਆਂ ਕਦਰਾਂ-ਕੀਮਤਾਂ ਦੇ ਵੀ ਖ਼ਿਲਾਫ ਹੈ। Anganwari workers lathicharge Punjab: ਆਂਗਨਵਾੜੀ ਵਰਕਰਾਂ ਉੱਤੇ ਲਾਠੀਚਾਰਜ ਦੀ ਨਿੰਦਾਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸ਼ਹਿਰ ਵਿਚ ਆਂਗਣਵਾੜੀ ਵਰਕਰਾਂ ਦੇ ਅੰਦੋਲਨ ਨੂੰ ਨਾਕਾਮ ਬਣਾਉਣ ਲਈ ਪੁਲਿਸ ਵੱਲੋਂ ਢਾਹੇ ਕਹਿਰ ਦੀ ਨਿਖੇਧੀ ਕਰਦਿਆਂ ਸਰਦਾਰ ਵਲਟੋਹਾ ਨੇ ਕਿਹਾ ਕਿ ਸੰਘਰਸ਼ ਵਾਲੀ ਜਗ•ਾ ਵੱਲ ਵਧ ਰਹੀਆਂ ਵਰਕਰਾਂ ਨਾਲ ਜਦੋਂ ਪੁਲਿਸ ਨੇ ਜਬਰਦਸਤੀ ਧੱਕਾ ਮੁੱਕੀ ਕੀਤੀ ਤਾਂ ਬਹੁਤ ਸਾਰੀਆਂ ਵਰਕਰਾਂ ਜ਼ਖ਼ਮੀ ਹੋ ਗਈਆਂ। ਉਹਨਾਂ ਕਿਹਾ ਕਿ ਇਹ ਆਂਗਣਵਾੜੀ ਵਰਕਰਾਂ ਪੰਜਾਬ ਸਰਕਾਰ ਦੇ ਪ੍ਰੀ-ਪ੍ਰਾਇਮਰੀ ਕਲਾਸਾਂ ਨੂੰ ਪ੍ਰਾਇਮਰੀ ਸਕੂਲਾਂ ਵਿਚ ਰਲਾਉਣ ਅਤੇ 800 ਸਕੂਲਾਂ ਨੂੰ ਬੰਦ ਕਰਨ ਦੇ ਫੈਸਲੇ ਖ਼ਿਲਾਫ ਅੰਦੋਲਨ ਕਰ ਰਹੀਆਂ ਸਨ। ਇਹ ਸਰਕਾਰ ਅਜਿਹੇ ਪ੍ਰਦਰਸ਼ਨਕਾਰੀਆਂ ਨੂੰ ਬਰਦਾਸ਼ਤ ਨਹੀਂ ਕਰ ਸਕਦੀ ਜੋ ਇਸ ਨੂੰ ਇਸ ਦੀਆਂ ਨਾਕਸ ਨੀਤੀਆਂ ਦੇ ਦੂਰਗਾਮੀ ਪ੍ਰਭਾਵਾਂ ਤੋਂ ਜਾਣੂ ਕਰਵਾਉਂਦੇ ਹੋਣ। ਸਰਕਾਰ ਨੂੰ ਆਂਗਣਵਾੜੀ ਵਰਕਰਾਂ ਦੀਆਂ ਮੰਗਾਂ ਨੂੰ ਤੁਰੰਤ ਧਿਆਨ ਦੇਣ ਲਈ ਆਖਦਿਆਂ ਅਕਾਲੀ ਆਗੂ ਨੇ ਕਿਹਾ ਕਿ ਸਰਕਾਰ ਨੂੰ ਆਪਣੀ ਲਾਭ-ਮੁਖੀ ਪਹੁੰਚ ਸਦਕਾ ਸਿੱਖਿਆ ਸੈਕਟਰ ਦਾ ਕਬਾੜਾ ਨਹੀਂ ਕਰਨਾ ਚਾਹੀਦਾ। ਉਹਨਾਂ ਕਿਹਾ ਕਿ ਸਿੱਖਿਆ ਦਾ ਮੁੱਢਲਾ ਉਦੇਸ਼ ਗਿਆਨ ਦੀ ਤਾਕਤ ਰਾਹੀਂ ਸਮਾਜ ਦਾ ਭਲਾਈ ਹੀ ਰਹਿਣਾ ਚਾਹੀਦਾ ਹੈ। ਇਸ ਲਈ ਇਹਨਾਂ ਗਿਆਨ ਵੰਡਣ ਵਾਲੀਆਂ ਦੀ ਆਵਾਜ਼ ਸੁਣੀ ਜਾਣੀ ਚਾਹੀਦੀ ਹੈ ਅਤੇ ਉਹਨਾਂ ਦੀਆਂ ਸੇਵਾਵਾਂ ਦਾ ਸਹੀ ਇਸਤੇਮਾਲ ਹੋਣਾ ਚਾਹੀਦਾ ਹੈ। —PTC News


  • Tags

Top News view more...

Latest News view more...

PTC NETWORK
PTC NETWORK