ਮੁੱਖ ਖਬਰਾਂ

ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ ਹੋਣ ਤੋਂ ਬਾਅਦ ਅੱਜ ਸਮਰਥਕਾਂ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਅਨਿਲ ਜੋਸ਼ੀ

By Shanker Badra -- August 23, 2021 12:59 pm

ਅੰਮ੍ਰਿਤਸਰ : ਬੀਤੇ ਦਿਨੀ ਕਿਸਾਨੀ ਮੁੱਦੇ 'ਤੇ ਆਵਾਜ਼ ਉਠਾਉਣ 'ਤੇ ਆਪਣੀ ਹੀ ਪਾਰਟੀ ਵੱਲੋਂ ਕੰਢੇ ਗਏ ਅਨਿਲ ਜੋਸ਼ੀ 20 ਅਗਸਤ ਨੂੰ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋਣ ਤੋਂ ਬਾਅਦ ਅੱਜ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਹਨ। ਇਸ ਮੌਕੇ ਅਕਾਲੀ ਦਲ 'ਚ ਸ਼ਮੂਲੀਅਤ ਕਰਨ ਵਾਲੇ ਸਾਰੇ ਸਾਬਕਾ ਭਾਜਪਾ ਆਗੂ ਵੀ ਨਾਲ ਮੌਜੂਦ ਸਨ। ਅਨਿਲ ਜੋਸ਼ੀ ਨੇ ਕਿਹਾ ਕਿ ਉਹ ਵਾਹਿਗੁਰੂ ਦਾ ਸ਼ੁਕਰਾਨਾ ਕਰਨ ਅਤੇ ਪਾਰਟੀ ਦੀ ਚੜਦੀ ਕਲਾ ਵਾਸਤੇ ਅਰਦਾਸ ਕਰਨ ਲਈ ਪਹੁੰਚੇ ਹਨ।

ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ ਹੋਣ ਤੋਂ ਬਾਅਦ ਅੱਜ ਸਮਰਥਕਾਂ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਅਨਿਲ ਜੋਸ਼ੀ

ਇਸ ਮੌਕੇ ਗੱਲਬਾਤ ਕਰਦਿਆਂ ਅਨਿਲ ਜੋਸ਼ੀ ਨੇ ਕਿਹਾ ਕਿ ਕਿਸਾਨ ਭਾਈਚਾਰੇ ਦੇ ਹੱਕ ਵਿੱਚ ਆਵਾਜ਼ ਬੁਲੰਦ ਕਰਨ 'ਤੇ ਜਦੋਂ ਉਨ੍ਹਾਂ ਦੀ ਪਾਰਟੀ ਵੱਲੋਂ ਉਨ੍ਹਾਂ ਨੂੰ ਪਾਰਟੀ 'ਚੋਂ ਕੱਢਿਆ ਗਿਆ ਸੀ ਤਾਂ ਉਦੋਂ ਵੀ ਉਨ੍ਹਾਂ ਵੱਲੋਂ ਵਾਹਿਗੁਰੂ ਦੇ ਦਰ 'ਤੇ ਆ ਅਰਦਾਸ ਕੀਤੀ ਗਈ ਸੀ ਕਿ ਵਾਹਿਗੁਰੂ ਉਨ੍ਹਾਂ ਨੂੰ ਸਹੀ ਰਸਤਾ ਦਿਖਾਉਣ, ਜਿਸਦੇ ਚਲਦੇ ਉਹ ਜਨਤਾ ਦੀ ਸੇਵਾ ਕਰ ਸਕਣ।ਇਸ ਸਬੰਧੀ ਜਦੋਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਉਨ੍ਹਾਂ ਦੀ ਬਾਂਹ ਫੜੀ ਗਈ ਤਾਂ ਉਨ੍ਹਾਂ ਵੱਲੋਂ 20 ਅਗਸਤ ਨੂੰ ਚੰਡੀਗੜ੍ਹ ਵਿਖੇ ਪਾਰਟੀ ਵਿਚ ਸ਼ਾਮਿਲ ਹੋਏ ਅਤੇ ਅੱਜ ਵਾਹਿਗੁਰੂ ਦਾ ਸ਼ੁਕਰਾਨਾ ਕਰਨ ਅਤੇ ਪਾਰਟੀ ਦੀ ਚੜਦੀ ਕਲਾ ਵਾਸਤੇ ਅਰਦਾਸ ਕਰਨ ਲਈ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਹੁੰਚੇ ਹਨ।

ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ ਹੋਣ ਤੋਂ ਬਾਅਦ ਅੱਜ ਸਮਰਥਕਾਂ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਅਨਿਲ ਜੋਸ਼ੀ

ਅਨਿਲ ਜੋਸ਼ੀ ਨੇ ਕਿਹਾ ਕਿ ਸਾਬਕਾ ਮੁੱਖ ਮੰਤਰੀ ਸ.ਪ੍ਰਕਾਸ਼ ਸਿੰਘ ਬਾਦਲ ਨੇ ਪੰਜਾਬ ਦੀ ਜਨਤਾ ਨਾਲ ਕੀਤਾ ਹਰ ਵਾਅਦਾ ਪੂਰਾ ਕੀਤਾ ਹੈ ਅਤੇ 2022 'ਚ ਸਰਕਾਰ ਬਣਨ 'ਤੇ ਵੀ ਕੀਤਾ ਗਿਆ ਹਰ ਵਾਅਦਾ ਪੂਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਬਾਦਲ ਸਾਹਿਬ ਦਾ ਸਭ ਤੋਂ ਵੱਡਾ ਏਜੰਡਾ ਹੈ ,ਪੰਜਾਬ ਦੀ ਭਾਈਚਾਰਕ ਸਾਂਝ ਅਤੇ ਅਮਨ ਸ਼ਾਂਤੀ ਨੂੰ ਬਰਕਰਾਰ ਰੱਖਣਾ ਅਤੇ ਇਕਲੌਤੀ ਪਾਰਟੀ ਹੈ। ਸ਼੍ਰੋਮਣੀ ਅਕਾਲੀ ਦਲ 'ਚ ਹਰ ਵਰਗ ਨੂੰ ਨੁਮਾਇੰਦਗੀ ਮਿਲਦੀ ਹੈ ਤੇ ਹਰ ਵਰਗ ਦੇ ਭਲੇ ਦੀ ਗੱਲ ਕਰਦੀ ਹੈ। ਜਿਥੇ ਅਕਾਲੀ ਦਲ ਅਤੇ ਬਸਪਾ ਆਗੂਆਂ ਅਤੇ ਵਰਕਰਾਂ ਵੱਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ। ਅਨਿਲ ਜੋਸ਼ੀ ਤੇ ਹੋਰਨਾਂ ਆਗੂਆਂ ਦਾ ਸ਼੍ਰੋਮਣੀ ਕਮੇਟੀ ਵੱਲੋਂ ਗੁਰੂ ਘਰ ਦੀ ਬਖਸ਼ਿਸ਼ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ।

ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ ਹੋਣ ਤੋਂ ਬਾਅਦ ਅੱਜ ਸਮਰਥਕਾਂ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਅਨਿਲ ਜੋਸ਼ੀ

ਉਨ੍ਹਾਂ ਆਮ ਆਦਮੀ ਪਾਰਟੀ ਵੱਲੋਂ ਦਿੱਤੇ ਬਿਆਨ ਕਿ ਭਾਜਪਾ ਆਗੂਆਂ ਦੀ ਅਕਾਲੀ ਦਲ 'ਚ ਸ਼ਮੂਲੀਅਤ ਖਤਰਨਾਕ ਸਾਜਿਸ਼ ਹੈ ਸਬੰਧੀ ਜਵਾਬ ਦਿੰਦਿਆ ਕਿਹਾ ਕਿ ਆਮ ਆਦਮੀ ਪਾਰਟੀ ਦੇ ਸਾਰੇ ਹੀ ਐਮ.ਐਲ.ਏ ਰਿਮੌਟ ਨਾਲ ਚਲਣ ਵਾਲੇ ਖਿਡੌਣੇ ਹਨ, ਜਿਨ੍ਹਾਂ ਨੂੰ ਇਕੋ ਇਕ ਆਦਮੀ ਚਲਾ ਰਿਹਾ ਹੈ ਅਤੇ ਪਾਰਟੀ ਦਾ ਅਸਲ ਚਿਹਰਾ ਪਛਾਣਨ ਵਾਲੇ ਅਨੇਕਾਂ ਉੱਚ ਆਗੂ ਪਾਰਟੀ ਨੂੰ ਛੱਡ ਚੁਕੇ ਹਨ।ਅਨਿਲ ਜੋਸ਼ੀ ਨੇ ਦੱਸਿਆ ਕਿ 28 ਅਗਸਤ ਨੂੰ ਅੰਮ੍ਰਿਤਸਰ ਹਲਕਾ ਉੱਤਰੀ 'ਚ ਇੱਕ ਵਿਸ਼ਾਲ ਰੈਲੀ ਕੀਤੀ ਜਾਵੇਗੀ ਜਿਸ ਵਿਚ ਸੁਖਬੀਰ ਬਾਦਲ ਅਤੇ ਬਿਕਰਮ ਮਜੀਠੀਆ ਸਮੇਤ ਸਮੁੱਚੀ ਅਕਾਲੀ ਲੀਡਰਸ਼ਿਪ ਸ਼ਿਰਕਤ ਕਰੇਗੀ।
-PTCNews

  • Share