ਮੁੱਖ ਖਬਰਾਂ

ਅਨਿਲ ਵਿੱਜ ਨੇ ਐਨਕਾਊਂਟਰ ਨੂੰ ਲੈ ਕੇ ਪੰਜਾਬ ਪੁਲਿਸ ਦੀ ਪਿੱਠ ਥਾਪੜੀ

By Ravinder Singh -- July 20, 2022 6:51 pm

ਚੰਡੀਗੜ੍ਹ : ਡੀਐਸਪੀ ਸੁਰਿੰਦਰ ਦੇ ਕਤਲ ਦੇ ਮਾਮਲੇ ਵਿੱਚ ਗ੍ਰਹਿ ਮੰਤਰੀ ਅਨਿਲ ਵਿਜ ਨੇ ਕਿਹਾ ਕਿ ਪੁਲਿਸ ਨੇ ਇੱਕ ਮੁਲਜ਼ਮ ਨੂੰ ਫੜ ਲਿਆ ਹੈ ਜਦੋਂਕਿ ਦੂਜਾ ਮੁਲਜ਼ਮ ਵੀ ਜਲਦੀ ਹੀ ਪੁਲਿਸ ਦੀ ਗ੍ਰਿਫ਼ਤ ਵਿੱਚ ਹੋਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਮਾਈਨਿੰਗ ਮਾਫੀਆ 'ਤੇ ਸ਼ਿਕੰਜਾ ਕੱਸਿਆ ਜਾ ਰਿਹਾ ਹੈ।

ਅਨਿਲ ਵਿੱਜ ਨੇ ਐਨਕਾਊਂਟਰ ਨੂੰ ਲੈ ਕੇ ਪੰਜਾਬ ਪੁਲਿਸ ਦੀ ਪਿੱਠ ਥਾਪੜੀਨੂੰਹ ਇਲਾਕੇ ਵਿੱਚ ਪੁਲਿਸ ਦੀਆਂ ਤਿੰਨ ਟੁਕੜੀਆਂ ਵੀ ਤਾਇਨਾਤ ਕੀਤੀਆਂ ਗਈਆਂ ਹਨ, ਘਰ-ਘਰ ਚੈਕਿੰਗ ਕੀਤੀ ਜਾ ਰਹੀ ਹੈ। ਭੁਪਿੰਦਰ ਸਿੰਘ ਹੁੱਡਾ ਦੇ ਬਿਆਨ 'ਤੇ ਪ੍ਰਤੀਕਿਰਿਆ ਦਿੰਦਿਆਂ ਅਨਿਲ ਵਿਜ ਨੇ ਕਿਹਾ ਕਿ ਹੁੱਡਾ ਸਰਕਾਰ 'ਚ ਵੀ ਅਜਿਹੀਆਂ ਕਈ ਘਟਨਾਵਾਂ ਵਾਪਰੀਆਂ ਪਰ ਜੇਕਰ ਉਨ੍ਹਾਂ ਉਤੇ ਕੋਈ ਕਾਰਵਾਈ ਨਹੀਂ ਹੋਈ ਤਾਂ ਭੁਪਿੰਦਰ ਸਿੰਘ ਹੁੱਡਾ ਨੂੰ ਇਸ ਘਟਨਾ 'ਤੇ ਬੋਲਣ ਦਾ ਕੋਈ ਅਧਿਕਾਰ ਨਹੀਂ ਹੈ।

ਅਨਿਲ ਵਿੱਜ ਨੇ ਐਨਕਾਊਂਟਰ ਨੂੰ ਲੈ ਕੇ ਪੰਜਾਬ ਪੁਲਿਸ ਦੀ ਪਿੱਠ ਥਾਪੜੀਇਸ ਦੌਰਾਨ ਉਨ੍ਹਾਂ ਕਈ ਐਫਆਈਆਰਜ਼ ਦਾ ਵੀ ਹਵਾਲਾ ਦਿੱਤਾ ਜੋ ਹੁੱਡਾ ਸਰਕਾਰ ਵੇਲੇ ਦਰਜ ਹੋਈਆਂ ਸਨ। ਅੰਮ੍ਰਿਤਸਰ ਵਿੱਚ ਹੋਏ ਐਨਕਾਊਂਟਰ ਬਾਰੇ ਅਨਿਲ ਵਿਜ ਨੇ ਪੰਜਾਬ ਪੁਲਿਸ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪੁਲਿਸ ਨੇ ਮੁਲਜ਼ਮਾਂ ਨੂੰ ਮਾਰ ਕੇ ਚੰਗਾ ਕੰਮ ਕੀਤਾ ਹੈ। ਉਨ੍ਹਾਂ ਨੇ ਪੁਲਿਸ ਮੁਕਾਬਲੇ ਨੂੰ ਲੈਕੇ ਪੰਜਾਬ ਪੁਲਿਸ ਦੀ ਪਿੱਠ ਥਾਪੜੀ।

ਸੋਨੀਆ ਗਾਂਧੀ ਤੋਂ ਈਡੀ ਵੱਲੋਂ ਪੁੱਛਗਿੱਛ ਲਈ ਬੁਲਾਉਣ ਤੇ ਕਾਂਗਰਸੀ ਵਰਕਰਾਂ ਵੱਲੋ ਦੇਸ਼ਵਿਆਪੀ ਰੋਸ ਪ੍ਰਦਰਸ਼ਨ ਸਬੰਧੀ ਵਿਜ ਨੇ ਕਿਹਾ ਕਿ ਏਜੰਸੀ 'ਤੇ ਇਸ ਤਰ੍ਹਾਂ ਦਬਾਅ ਪਾਉਣਾ ਠੀਕ ਨਹੀਂ ਹੈ। ਕਾਂਗਰਸ ਲੋਕਤੰਤਰ ਪ੍ਰਣਾਲੀ ਵਿੱਚ ਵਿਸ਼ਵਾਸ ਨਹੀਂ ਰੱਖਦੀ। ਇਸੇ ਲਈ ਪੁੱਛਗਿੱਛ ਲਈ ਬੁਲਾਏ ਜਾਣ ਉਤੇ ਹੀ ਉਹ ਇਸ ਤਰ੍ਹਾਂ ਦਾ ਵਿਰੋਧ ਕਰ ਰਹੇ ਹਨ। ਏਜੰਸੀ ਜਾਂਚ ਕਰੇਗੀ, ਜੇਕਰ ਫਿਰ ਵੀ ਕਿਸੇ ਨੂੰ ਗਲਤ ਲੱਗਦਾ ਹੈ ਤਾਂ ਉਹ ਅਦਾਲਤ ਜਾ ਸਕਦਾ ਹੈ।


ਇਹ ਵੀ ਪੜ੍ਹੋ : ਪਹਿਲੀ ਬਰਸਾਤ ਨੇ ਪ੍ਰਬੰਧਾਂ ਦੀ ਖੋਲ੍ਹੀ ਪੋਲ, ਹਸਪਤਾਲ 'ਚ ਵੜੇ ਪਾਣੀ ਕਾਰਨ ਮਰੀਜ਼ ਪਰੇਸ਼ਾਨ

  • Share