ਪੰਜਾਬੀ ਗਾਇਕ ਸਿੱਪੀ ਗਿੱਲ ਘਿਰੇ ਵਿਵਾਦਾਂ 'ਚ, ਜਾਰੀ ਹੋਇਆ ‘ਕਾਰਨ ਦੱਸੋ ਨੋਟਿਸ’

By Jashan A - July 27, 2021 2:07 pm

ਚੰਡੀਗੜ੍ਹ: ਪੰਜਾਬੀ ਗਾਇਕ ਸਿੱਪੀ ਗਿੱਲ (Punjabi Singer Sippy Gill) ਇੱਕ ਵਾਰ ਮੁੜ ਤੋਂ ਵਿਵਾਦਾਂ ਦੇ ਘੇਰੇ 'ਚ ਹਨ , ਦਰਅਸਲ, ਭਾਰਤੀ ਪਸ਼ੂ ਕਲਿਆਣ ਬੋਰਡ (Animal Welfare Board Of India)ਵੱਲੋਂ ਗਾਇਕ ਸਿੱਪੀ ਗਿੱਲ ਨੂੰ ‘ਕਾਰਨ ਦੱਸੋ ਨੋਟਿਸ’ ਜਾਰੀ ਕੀਤਾ ਗਿਆ ਹੈ ਜਿਸ ਦਾ ਜਵਾਬ ਉਸ ਨੂੰ 7 ਦਿਨਾਂ ਦੇ ਅੰਦਰ ਦੇਣਾ ਹੋਵੇਗਾ। ਉਨ੍ਹਾਂ ਤੋਂ ਆਪਣੇ ਇਕ ਗੀਤ ਵਿਚ ਬਿਨਾਂ ਅਨੁਮਤੀ ਤੋਂ ਦਰਸਾਏ ਗਏ ਜਾਨਵਰਾਂ ਬਾਰੇ ਜਵਾਬ ਮੰਗਿਆ ਗਿਆ ਹੈ।

ਦੱਸ ਦੇਈਏ ਕਿ ਦੋ ਮਹੀਨੇ ਪਹਿਲਾਂ ਪੰਡਿਤਰਾਓ ਧਰੇਨਵਰ ਨੇ ਭਾਰਤੀ ਪਸ਼ੂ ਕਲਿਆਣ ਬੋਰਡ ਨੂੰ ਸ਼ਿਕਾਇਤ ਕੀਤੀ ਸੀ ਕਿ ਗਾਇਕ ਸਿੱਪੀ ਗਿੱਲ ਨੇ ਆਪਣੇ ਦੋ ਗੀਤਾਂ ’ਚ ਬਿਨ੍ਹਾਂ ਆਗਿਆ ਦੇ ਇਕ ਘੋੜਾ ਅਤੇ ਇਕ ਕੁੱਤਾ ਦਿਖਾਇਆ ਸੀ।

ਹੋਰ ਪੜ੍ਹੋ: Tokyo Olympics: ਭਾਰਤੀ ਪੁਰਸ਼ ਹਾਕੀ ਟੀਮ ਵੱਲੋਂ ਸ਼ਾਨਦਾਰ ਪ੍ਰਦਰਸ਼ਨ, ਸਪੇਨ ਨੂੰ 3-0 ਨਾਲ ਦਿੱਤੀ ਕਰਾਰੀ ਮਾਤ

ਦੱਸਣਯੋਗ ਹੈ ਕਿ ਗਾਇਕਾਂ ਵੱਲੋਂ ਆਪਣੇ ਗੀਤਾਂ ’ਚ ਸ਼ਰਾਬ ਅਤੇ ਹਥਿਆਰਾਂ ਨੂੰ ਵਧਾਵਾ ਦੇਣ ਖਿਲਾਫ ਪਿਛਲੇ ਲੰਮੇ ਸਮੇਂ ਤੋਂ ਪੰਡਿਤਰਾਓ ਧਰੇਨਵਰ ਆਪਣੀ ਆਵਾਜ਼ ਬੁਲੰਦ ਕਰ ਕੇ ਪੰਜਾਬੀ ਸੱਭਿਆਚਾਰ ਨੂੰ ਬਚਾਉਣ ਦੀ ਕੋਸ਼ਿਸ ਕਰ ਰਹੇ ਹਨ।
-PTC News

 

adv-img
adv-img