Sun, May 19, 2024
Whatsapp

ਚੰਨੀ ਨੂੰ ਮੁੱਖ ਮੰਤਰੀ ਚਿਹਰਾ ਐਲਾਨਣਾ ਰੇਤ ਮਾਫੀਆ ਦੀ ਜਿੱਤ: ਸੁਖਬੀਰ ਸਿੰਘ ਬਾਦਲ

Written by  Jasmeet Singh -- February 06th 2022 09:40 PM -- Updated: February 07th 2022 02:46 PM
ਚੰਨੀ ਨੂੰ ਮੁੱਖ ਮੰਤਰੀ ਚਿਹਰਾ ਐਲਾਨਣਾ ਰੇਤ ਮਾਫੀਆ ਦੀ ਜਿੱਤ: ਸੁਖਬੀਰ ਸਿੰਘ ਬਾਦਲ

ਚੰਨੀ ਨੂੰ ਮੁੱਖ ਮੰਤਰੀ ਚਿਹਰਾ ਐਲਾਨਣਾ ਰੇਤ ਮਾਫੀਆ ਦੀ ਜਿੱਤ: ਸੁਖਬੀਰ ਸਿੰਘ ਬਾਦਲ

ਪਟਿਆਲਾ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਕਾਂਗਰਸ ਪਾਰਟੀ ਦੇ ਮੁੱਖ ਮੰਤਰੀ ਦੇ ਅਹੁਦੇ ਲਈ ਉਮੀਦਵਾਰ ਵਜੋਂ ਨਾਮਜ਼ਦਗੀ ਰੇਤ ਮਾਫੀਆ ਦੀ ਜਿੱਤ ਹੈ। ਇਹ ਵੀ ਪੜ੍ਹੋ: ਕਾਂਗਰਸ ਨੇ ਠਹਿਰਾਇਆ ਚਰਨਜੀਤ ਸਿੰਘ ਚੰਨੀ ਨੂੰ ਪਹਿਲੀ ਪਸੰਦ, ਐਲਾਨਿਆ ਮੁੱਖ ਮੰਤਰੀ ਚਿਹਰਾ ਅਕਾਲੀ ਦਲ ਦੇ ਪ੍ਰਧਾਨ, ਜੋ ਪਾਰਟੀ ਦੇ ਉਮੀਦਵਾਰ ਹਰਪਾਲ ਜੁਨੇਜਾ ਦੇ ਹੱਕ ਵਿਚ ਪ੍ਰਚਾਰ ਕਰਨ ਇਥੇ ਆਏ ਸਨ, ਨੇ ਕਿਹਾ ਕਿ ਇਹ ਹੈਰਾਨੀ ਵਾਲੀ ਪਰ ਸੱਚੀ ਗੱਲ ਹੈ ਕਿ ਰੇਤ ਮਾਫੀਆ ਨੇ ਹੀ ਕਾਂਗਰਸ ਹਾਈ ਕਮਾਂਡ ਨੂੰ ਰਾਜ਼ੀ ਕੀਤਾ ਹੈ ਤੇ ਆਪਣੀ ਉਮੀਦਵਾਰ ਪਾਰਟੀ ਸਿਰ ਮੜ੍ਹਿਆ ਹੈ। ਉਹਨਾਂ ਕਿਹਾ ਕਿ ਲੋਕਾਂ ਨੇ ਚਰਨਜੀਤ ਸਿੰਘ ਚੰਨੀ ਨੂੰ ਸਮਝ ਲਿਆ ਹੈ ਤੇ ਉਹ ਇਹ ਵੀ ਸਮਝ ਗਏ ਹਨ ਕਿ ਇਸ ਨਾਮਜ਼ਦਗੀ ਦਾ ਮਕਸਦ ਪੰਜਾਬ ਵਿਚ ਲੁੱਟ ਤੇ ਭ੍ਰਿਸ਼ਟਾਚਾਰ ਨੂੰ ਮਜ਼ਬੂਤ ਕਰਨਾ ਹੈ। ਉਹਨਾਂ ਕਿਹਾ ਕਿ ਲੋਕ ਕਾਂਗਰਸ ਪਾਰਟੀ ਨੂੰ 20 ਫਰਵਰੀ ਨੂੰ ਇਸਦਾ ਕਰਾਰਾ ਜਵਾਬ ਦੇਣਗੇ।

ਜਨਤਕ ਇਕੱਠ ਨੂੰ ਸੰਬੋਧਨ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਪੰਜ ਸਾਲਾਂ ਦੌਰਾਨ ਪੰਜਾਬ ਦੇ ਪਤਨ ਦੀ ਪ੍ਰਧਾਨਗੀ ਕੀਤੀ। ਕੈਪਟਨ ਅਮਰਿੰਦਰ ਸਿੰਘ ਨੇ ਇਕ ਵੀ ਵਿਕਾਸ ਕਾਰਜ ਜਾਂ ਬੁਨਿਆਦੀ ਢਾਂਚੇ ਦਾ ਪ੍ਰਾਜੈਕਟ ਨਹੀਂ ਆਰੰਭਿਆ। ਉਹਨਾਂ ਨੇ ਆਪਣਾ ਹਲਕਾ ਜਿਸਨੇ ਉਹਨਾਂ ਨੁੰ ਵੱਡੇ ਫਰਕ ਨਾਲ ਜਿਤਾ ਕੇ ਭੇਜਿਆ ਸੀ, ਉਸਨੂੰ ਵੀ ਛੱਡ ਦਿੱਤਾ। ਉਹਨਾਂ ਨੇ ਇਥੇ ਆ ਕੇ ਹਲਕੇ ਦੇ ਲੋਕਾਂ ਨਾਲ ਮੁਲਾਕਾਤ ਕਰਨ ਦੀ ਕਦੇ ਪਰਵਾਹ ਨਹੀਂ ਕੀਤੀ ਤੇ ਨਾ ਹੀ ਇਕ ਵਾਰ ਵੀ ਉਹਨਾਂ ਦੀਆਂ ਮੁਸ਼ਕਿਲਾਂ ਸੁਣੀਆਂ ਜਾਂ ਉਹਨਾਂ ਦਾ ਨਿਪਟਾਰਾ ਕੀਤਾ। ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਗੱਲ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਕੇਜਰੀਵਾਲ ਵੀ ਉਸੇ ਤਰੀਕੇ ਪੰਜਾਬੀਆਂ ਨੂੰ ਧੋਖਾ ਦੇਣਾ ਚਾਹੁੰਦੇ ਹਨ ਜਿਵੇਂ ਕੈਪਟਨ ਅਮਰਿੰਦਰ ਸਿੰਘ ਨੇ ਪਹਿਲਾਂ ਦਿੱਤਾ। ਉਹਨਾਂ ਕਿਹਾ ਕਿ ਕੇਜਰੀਵਾਲ ਨੂੰ ਬਦਲਾਅ ਦੀ ਗੱਲ ਕਰਨ ਦਾ ਚਾਅ ਹੈ ਤੇ ਉਹ ਦਿੱਲੀ ਮਾਡਲ ਦੇ ਸਿਰ ’ਤੇ ਖੱਟਣਾ ਚਾਹੁੰਦੇ ਹਨ। ਉਹਨਾਂ ਕਿਹਾ ਕਿ ਜੇਕਰ ਅਸੀਂ ਦਿੱਲੀ ਮਾਡਲ ਦਾ ਅਧਿਐਨ ਕਰਾਂਗੇ ਤਾਂ ਸਾਨੂੰ ਮਹਿਸੂਸ ਹੋਵੇਗਾ ਕਿ ਇਸ ਵਿਚ ਕਿਸਾਨਾਂ ਲਈ ਮੁਫਤ ਬਿਜਲੀ ਜਾਂ ਬੁਢਾਪਾ ਪੈਨਸ਼ਨ, ਆਟਾ ਦਾਲ ਸਕੀਮ ਜਾਂ ਸ਼ਗਨ ਸਕੀਮ ਵਰਗੀਆਂ ਸਮਾਜ ਭਲਾਈ ਸਕੀਮਾਂ ਦੀ ਕੋਈ ਥਾਂ ਨਹੀਂ ਹੈ। ਉਹਨਾਂ ਕਿਹਾ ਕਿ ਇਹ ਵੀ ਸੱਚ ਹੈ ਕਿ ਕੇਜਰੀਵਾਲ ਨੇ ਪੰਜਾਬ ਦੇ ਦਰਿਆਈ ਪਾਣੀਆਂ ਵਿਚੋਂ ਦਿੱਲੀ ਤੇ ਹਰਿਆਣਾ ਲਈ ਪਾਣੀ ਮੰਗਿਆ। ਇਹ ਵੀ ਪੜ੍ਹੋ: ਚਰਨਜੀਤ ਸਿੰਘ ਚੰਨੀ 'ਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦਾ ਵੱਡਾ ਬਿਆਨ ਉਨ੍ਹਾਂ ਕਿਹਾ ਕੇਜਰੀਵਾਲ ਨੇ ਸੁਪਰੀਮ ਕੋਰਟ ਵਿਚ ਪਹੁੰਚ ਕਰ ਕੇ ਪੰਜਾਬ ਦੇ ਚਾਰੋਂ ਥਰਮਲ ਪਲਾਂਟ ਬੰਦ ਕਰਨ ਦੀ ਮੰਗ ਕੀਤੀ ਤੇ ਪਰਾਲੀ ਸਾੜਨ ਵਾਲੇ ਕਿਸਾਨਾਂ ਦੇ ਖਿਲਾਫ ਫੌਜਦਾਰੀ ਕੇਸ ਦਰਜ ਕਰਨ ਦੀ ਮੰਗ ਕੀਤੀ। ਉਹਨਾ ਕਿਹਾ ਕਿ ਪੰਜਾਬੀ ਕਦੇ ਵੀ ਅਜਿਹੇ ਬੰਦੇ ’ਤੇ ਭਰੋਸਾ ਨਹੀਂ ਕਰਨਗੇ ਅਤੇ ਆਪਣਾ ਭਵਿੱਖ ਇਸਦੇ ਹੱਥ ਨਹੀਂ ਦੇਣਗੇ। -PTC News

Top News view more...

Latest News view more...

LIVE CHANNELS
LIVE CHANNELS