ਮੁੱਖ ਖਬਰਾਂ

ਭਗਵੰਤ ਮਾਨ ਦਾ ਇਕ ਹੋਰ ਮੰਤਰੀ ਵਿਵਾਦਾਂ 'ਚ , ਹਾਈਵੇ 'ਤੇ ਸਟੰਟ ਕਰਦੇ ਹੋਏ ਵੀਡੀਓ ਵਾਇਰਲ, ਮੰਤਰੀ ਨੇ ਟਵੀਟ ਕਰਕੇ ਦਿੱਤਾ ਸਪੱਸ਼ਟੀਕਰਨ

By Pardeep Singh -- June 10, 2022 3:34 pm -- Updated:June 10, 2022 5:07 pm

ਵੀਡੀਓ ਵਾਇਰਲ: ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਦਾ ਖਤਰਨਾਕ ਸਟੰਟ ਸਾਹਮਣੇ ਆਇਆ ਹੈ। ਉਹ ਆਪਣੀ ਐਂਡੇਵਰ ਗੱਡੀ ਦੇ ਸਨਰੂਫ ਤੋਂ ਆਪਣਾ ਹੱਥ ਹਿਲਾਉਂਦਾ ਦਿਖਾਈ ਦੇ ਰਿਹਾ ਹੈ। ਇਹ ਵੀਡੀਓ ਨੈਸ਼ਨਲ ਹਾਈਵੇ ਦਾ ਦੱਸਿਆ ਜਾ ਰਿਹਾ ਹੈ। ਕਾਰ ਤੇਜ਼ ਰਫ਼ਤਾਰ ਨਾਲ ਜਾ ਰਹੀ ਹੈ ਅਤੇ ਉਸ ਦੇ ਦੋ ਗੰਨਮੈਨ ਵੀ ਕਾਰ ਦਾ ਦਰਵਾਜ਼ਾ ਖੋਲ੍ਹ ਕੇ ਆਪਣੀ ਜਾਨ ਨੂੰ ਖ਼ਤਰੇ ਵਿੱਚ ਪਾ ਕੇ ਬਾਹਰ ਲਟਕ ਰਹੇ ਹਨ। ਇਹ ਵੀਡੀਓ ਸੋਸ਼ਲ ਮੀਡੀਆ ਉੱਤੇ ਖੂਬ ਵਾਇਰਲ ਹੋ ਰਹੀ ਹੈ।

 ਹਾਲਾਂਕਿ ਇਸ ਮੁੱਦੇ 'ਤੇ ਟਰਾਂਸਪੋਰਟ ਮੰਤਰੀ ਦਾ ਜਵਾਬ ਨਹੀਂ ਮਿਲ ਸਕਿਆ ਹੈ। ਜੇਕਰ ਟ੍ਰੈਫਿਕ ਮਾਹਿਰਾਂ ਦੀ ਮੰਨੀਏ ਤਾਂ ਰਾਸ਼ਟਰੀ ਰਾਜ ਮਾਰਗ 'ਤੇ ਇਸ ਤਰ੍ਹਾਂ ਦੇ ਸਟੰਟ ਕਰਨਾ ਨਿਯਮਾਂ ਦੀ ਉਲੰਘਣਾ ਹੈ। ਹਾਲਾਂਕਿ ਖੁਦ ਟਰਾਂਸਪੋਰਟ ਮੰਤਰੀ ਦੀ ਅਜਿਹੀ ਵੀਡੀਓ ਕਾਰਨ ਕਈ ਸਵਾਲ ਖੜ੍ਹੇ ਹੋ ਰਹੇ ਹਨ।

ਮੰਤਰੀ ਵੱਲੋਂ ਸੜਕ 'ਤੇ  ਕੀਤੇ ਜਾ ਰਹੇ ਸਟੰਟ ਵਿੱਚ ਦੋ ਗੰਨ ਮੈਨ ਦੀ ਜ਼ਿੰਦਗੀ ਵੀ ਖਤਰੇ ਵਿੱਚ ਪਾ ਰਹੇ ਹਨ।ਇਹ ਵੀਡੀਓ ਸੋਸ਼ਲ ਮੀਡੀਆ ਉੱਤੇ ਖੂਬ ਵਾਇਰਲ ਹੋ ਰਹੀ ਹੈ।

ਇਸ ਬਾਰੇ ਬੀਜੇਪੀ ਆਗੂ ਹਰਜੀਤ ਗਰੇਵਾਲ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਮੰਤਰੀ ਲਾਲਜੀਤ ਭੁੱਲਰ ਵੱਲੋਂ ਕੀਤੇ ਗਏ ਸਟੰਟ ਦੀ ਮੈਂ ਨਿੰਦਾ ਕਰਦਾ ਹਾਂ। ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਵਿੱਚ ਕਾਤਲੋ-ਗਾਰਦ ਦੇ ਗੰਭੀਰ ਸਮੇਂ ਵਿਚੋਂ ਨਿਕਲ ਰਿਹਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਅਜਿਹੇ ਕੰਮ ਛੱਡ ਕੇ੍ ਪੰਜਾਬ ਦੇ ਭਲੇ ਦਾ ਕੰਮ ਕਰਨਾ ਚਾਹੀਦਾ ਹੈ।

ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਟਵੀਟ ਕਰਕੇ ਆਪਣੀ ਵੀਡੀਓ ਦੀ ਸਫਾਈ ਦਿੱਤੀ ਹੈ । ਉਨ੍ਹਾਂ ਨੇ ਸਵਾਲਾਂ ਦੇ ਘੇਰੇ 'ਚ ਮੇਰੀ ਵੀਡੀਓ ਕਰੀਬ 3 ਮਹੀਨੇ ਪੁਰਾਣੀ ਇੱਕ ਜਿੱਤ ਰੈਲੀ ਦੀ ਹੈ ਜੋ ਗ਼ੈਰ-ਜ਼ਿੰਮੇਵਾਰ ਵਿਰੋਧੀ ਪਾਰਟੀਆਂ ਵਲੋਂ ਵਾਇਰਲ ਕੀਤੀ ਗਈ ਹੈ ਕਿਉਂਕਿ ਉਹ ਸਾਡੇ ਕੰਮ ਦੇਖ ਕੇ ਬੌਖਲਾਏ ਹੋਏ ਹਨ। ਮੈਂ ਇਸ ਦੇਸ਼ ਦਾ ਇੱਕ ਜ਼ਿੰਮੇਵਾਰ ਅਤੇ ਕਾਨੂੰਨ ਦੀ ਪਾਲਣਾ ਕਰਨ ਵਾਲਾ ਨਾਗਰਿਕ ਹਾਂ। ਇਹ ਮੈਨੂੰ ਬਦਨਾਮ ਕਰਨ ਦੀ ਸਾਜਿਸ਼ ਹੈ!

ਇਹ ਵੀ ਪੜ੍ਹੋ:ਮਾਨ ਸਰਕਾਰ ਦਾ ਵੱਡਾ ਐਲਾਨ, 15 ਜੂਨ ਤੋਂ ਦਿੱਲੀ ਏਅਰਪੋਰਟ ਜਾਣਗੀਆਂ ਸਰਕਾਰੀ ਬੱਸਾਂ

-PTC News

  • Share