Advertisment

ਕਾਂਗਰਸ ਨੂੰ ਇੱਕ ਹੋਰ ਵੱਡਾ ਝਟਕਾ- ਲਾਲੀ ਮਜੀਠੀਆ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫ਼ਾ

author-image
Riya Bawa
Updated On
New Update
ਕਾਂਗਰਸ ਨੂੰ ਇੱਕ ਹੋਰ ਵੱਡਾ ਝਟਕਾ- ਲਾਲੀ ਮਜੀਠੀਆ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫ਼ਾ
Advertisment
ਚੰਡੀਗੜ੍ਹ: ਪੰਜਾਬ ਵਿੱਚ ਅਗਲੇ ਸਾਲ 2022 ਵਿੱਚ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ ਜਿਸ ਕਾਰਨ ਸਿਆਸੀ ਪਾਰਟੀਆਂ ਆਪਣਾ ਕਮਰ ਕੱਸਦੀਆਂ ਨਜ਼ਰ ਆ ਰਹੀਆਂ ਹਨ। ਇਸ ਵਿਚਕਾਰ ਪੰਜਾਬ 'ਚ ਕਾਂਗਰਸ ਨੂੰ ਇੱਕ ਹੋਰ ਝਟਕਾ ਲੱਗਾ ਹੈ। ਮਾਝਾ ਖੇਤਰ ਦੇ ਦਿੱਗਜ ਆਗੂ ਤੇ ਪਨਗ੍ਰੇਨ ਦੇ ਚੇਅਰਮੈਨ ਸੁਖਜਿੰਦਰਜੀਤ ਸਿੰਘ ਲਾਲੀ ਮਜੀਠੀਆ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਲਾਲੀ ਮਜੀਠੀਆ ਨੇ ਖੁਦ ਇਸ ਗੱਲ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਕੁਝ ਨਿੱਜੀ ਕਾਰਨਾਂ ਕਰਕੇ ਉਨ੍ਹਾਂ ਨੇ ਇਹ ਅਹੁਦਾ ਛੱਡਿਆ ਹੈ।
Advertisment
publive-image ਹਾਲਾਂਕਿ ਚਰਚਾ ਹੈ ਕਿ ਲਾਲੀ ਮਜੀਠੀਆ ਨੇ ਇਹ ਕਦਮ ਕਾਂਗਰਸ 'ਚ ਚੱਲ ਰਹੇ ਸੱਤਾ ਸੰਘਰਸ਼ ਦੇ ਮੱਦੇਨਜ਼ਰ ਚੁੱਕਿਆ ਹੈ। ਹੁਣ ਉਹ ਜਲਦੀ ਹੀ ਭਾਜਪਾ 'ਚ ਸ਼ਾਮਲ ਹੋ ਸਕਦੇ ਹਨ। ਹਾਲਾਂਕਿ ਗੱਲਬਾਤ 'ਚ ਉਨ੍ਹਾਂ ਨੇ ਭਾਜਪਾ 'ਚ ਸ਼ਾਮਲ ਹੋਣ ਤੇ ਚੋਣ ਲੜਨ ਦੀ ਗੱਲ ਨਹੀਂ ਕੀਤੀ। ਲਾਲੀ ਮਜੀਠੀਆ ਨੇ ਕਿਹਾ ਕਿ ਉਹ ਮੌਜੂਦਾ ਸਰਕਾਰ ਤੋਂ ਸੰਤੁਸ਼ਟ ਨਹੀਂ ਹਨ। ਇਸ ਕਾਰਨ ਉਨ੍ਹਾਂ ਨੇ ਅਸਤੀਫਾ ਦੇ ਦਿੱਤਾ ਹੈ। publive-image ਗੌਰਤਲਬ ਹੈ ਕਿ ਪੰਜਾਬ 'ਚ ਕਾਂਗਰਸ ਦੀ ਹਾਲਤ ਦਿਨੋਂ-ਦਿਨ ਚੁਣੌਤੀਪੂਰਨ ਹੁੰਦੀ ਜਾ ਰਹੀ ਹੈ। ਇਸ ਤੋਂ ਪਹਿਲਾਂ ਸਾਬਕਾ ਮੰਤਰੀ ਤੇ ਗੁਰੂਹਰਸਹਾਏ ਤੋਂ ਵਿਧਾਇਕ ਰਾਣਾ ਗੁਰਮੀਤ ਸੋਢੀ, ਕਾਦੀਆਂ ਤੋਂ ਵਿਧਾਇਕ ਫਤਿਹਜੰਗ ਬਾਜਵਾ ਤੇ ਸ੍ਰੀ ਹਰਗੋਬਿੰਦਪੁਰ ਤੋਂ ਵਿਧਾਇਕ ਬਲਵਿੰਦਰ ਲਾਡੀ ਕਾਂਗਰਸ ਛੱਡ ਚੁੱਕੇ ਹਨ। ਇਹ ਤਿੰਨੋਂ ਆਗੂ ਭਾਜਪਾ 'ਚ ਸ਼ਾਮਲ ਹੋ ਗਏ ਹਨ। publive-image publive-image -PTC News-
punjab-news punjabi-news punjab-election-2022 cm-charanjit-singh-channi lali-majithia
Advertisment

Stay updated with the latest news headlines.

Follow us:
Advertisment