ਮੁੱਖ ਖਬਰਾਂ

ਮੂਸੇਵਾਲਾ ਦੇ ਕਤਲ ਤੋਂ ਬਾਅਦ ਬੰਦੂਕ ਲਹਿਰਾ ਕੇ ਵੀਡੀਓ ਬਣਾਉਣ ਵਾਲਾ ਸ਼ੂਟਰ ਜੈਪੁਰ ਤੋਂ ਗ੍ਰਿਫਤਾਰ

By Jasmeet Singh -- July 07, 2022 6:08 pm -- Updated:July 07, 2022 6:56 pm

ਚੰਡੀਗੜ੍ਹ, 7 ਜੁਲਾਈ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਪੰਜਾਬ ਪੁਲਿਸ ਨੂੰ ਇੱਕ ਹੋਰ ਕਾਮਯਾਬੀ ਮਿਲੀ ਹੈ। ਕਤਲ ਕਾਂਡ ਵਿੱਚ ਸ਼ਾਮਲ ਇੱਕ ਮੁਲਜ਼ਮ ਨੂੰ ਰਾਜਸਥਾਨ ਦੇ ਜੈਪੁਰ 'ਚ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਹੈ ਅਤੇ ਹੁਣ ਪੰਜਾਬ ਪੁਲਿਸ ਮੁਲਜ਼ਮਾਂ ਨੂੰ ਚੁੱਕਣ ਲਈ ਜੈਪੁਰ ਪਹੁੰਚ ਗਈ ਹੈ।

ਇਹ ਵੀ ਪੜ੍ਹੋ: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੈਂਚੀਆਂ ਦੀ ਬੇਅਦਬੀ ਮਾਮਲੇ 'ਚ 7 ਸਾਲਾਂ ਬਾਅਦ ਆਇਆ ਫੈਸਲਾ, ਦੋਸ਼ੀਆਂ ਨੂੰ 3-3 ਸਾਲ ਦੀ ਸਜ਼ਾ

ਦੱਸਿਆ ਜਾ ਰਿਹਾ ਕਿ ਜੈਪੁਰ ਦੇ ਭੰਕਰੋਟਾ ਥਾਣੇ ਦੀ ਪੁਲਿਸ ਨੇ ਆਰਮਜ਼ ਐਕਟ ਦੇ ਤਹਿਤ 3 ਬਦਮਾਸ਼ਾਂ ਨੂੰ ਗ੍ਰਿਫਤਾਰ ਕੀਤਾ ਹੈ, ਜਿਨ੍ਹਾਂ ਵਿੱਚੋਂ ਇੱਕ ਮੁਲਜ਼ਮ ਦਾ ਸਿੱਧੂ ਮੂਸੇਵਾਲਾ ਕਤਲ ਕਾਂਡ ਵਿੱਚ ਸ਼ਮੂਲੀਅਤ ਦਾ ਮਾਮਲਾ ਸਾਹਮਣੇ ਆਇਆ ਹੈ। ਦੋਸ਼ੀ ਦਾ ਨਾਂ ਦਾਨਾਰਾਮ ਦੱਸਿਆ ਜਾ ਰਿਹਾ ਹੈ। ਸੂਚਨਾ ਮਿਲਦੇ ਹੀ ਪੰਜਾਬ ਪੁਲਿਸ ਦੀ ਇੱਕ ਟੁਕੜੀ ਜੈਪੁਰ ਲਈ ਰਾਵਣ ਹੋ ਗਈ ਅਤੇ ਹੁਣ ਦਾਨਾਰਾਮ ਨੂੰ ਹਿਰਾਸਤ 'ਚ ਲੈ ਕੇ ਪੁੱਛਗਿੱਛ ਲਈ ਪੰਜਾਬ ਲਿਜਾਇਆ ਜਾ ਰਿਹਾ ਹੈ।

ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਸਾਰੇ ਦੋਸ਼ੀ ਮੌਕੇ ਤੋਂ ਫਰਾਰ ਹੋ ਗਏ ਸਨ। ਇਸ ਤੋਂ ਬਾਅਦ ਮੁਲਜ਼ਮਾਂ ਦੀ ਇੱਕ ਵੀਡੀਓ ਬੀਤੇ ਦਿਨੀ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਗਈ, ਜਿਸ ਵਿੱਚ ਸਾਰੇ ਫਰਾਰ ਮੁਲਜ਼ਮ ਪੰਜਾਬੀ ਗੀਤ 'ਤੇ ਹਥਿਆਰ ਲਹਿਰਾਉਂਦੇ ਨਜ਼ਰ ਆ ਰਹੇ ਹਨ। ਪੁਲਿਸ ਮੁਤਾਬਕ ਇਸ ਵੀਡੀਓ ਵਿੱਚ ਦਾਨਾਰਾਮ ਵੀ ਮੌਜੂਦ ਹੈ। ਵੀਡੀਓ 'ਚ ਦਾਨਾਰਾਮ ਤੋਂ ਇਲਾਵਾ ਹੋਰ ਵੀ ਦੋਸ਼ੀ ਨਜ਼ਰ ਆਏ ਹਨ।

ਇਹ ਵੀ ਪੜ੍ਹੋ: CM Maan Marriage Photos: ਡਾ. ਗੁਰਪ੍ਰੀਤ ਕੌਰ ਬਣੀ ਮੁੱਖ ਮੰਤਰੀ ਮਾਨ ਦੀ ਹਮਸਫ਼ਰ, ਵੇਖੋ ਹੁਣ ਤੱਕ ਦੀਆਂ ਖੂਬਸੂਰਤ ਤਸਵੀਰਾਂ

ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਬੀਤੇ ਦਿਨੀ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੇ ਮਾਮਲੇ ਵਿੱਚ ਲਾਰੈਂਸ ਬਿਸ਼ਨੋਈ-ਗੋਲਡੀ ਬਰਾੜ ਗੈਂਗ ਦੇ ਦੋ ਹੋਰ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ। ਅੰਕਿਤ ਸੇਰਸਾ ਅਤੇ ਸਚਿਨ ਭਿਵਾਨੀ ਦੀ ਐਤਵਾਰ ਰਾਤ ਨੂੰ ਗ੍ਰਿਫਤਾਰੀ ਦੇ ਨਾਲ, ਦਿੱਲੀ ਪੁਲਿਸ ਇਸ ਮਾਮਲੇ ਵਿੱਚ ਹੁਣ ਤੱਕ 5 ਵਿਅਕਤੀਆਂ ਨੂੰ ਗ੍ਰਿਫਤਾਰ ਕਰ ਚੁੱਕੀ ਹੈ। ਅਧਿਕਾਰੀਆਂ ਅਨੁਸਾਰ ਅੰਕਿਤ ਮੂਸੇਵਾਲਾ ਦੀ ਹੱਤਿਆ ਵਿੱਚ ਸ਼ਾਮਲ ਸ਼ੂਟਰਾਂ ਵਿੱਚੋਂ ਇੱਕ ਸੀ, ਜਦੋਂ ਕਿ ਭਿਵਾਨੀ ਵਿੱਚ ਚਾਰ ਸ਼ੂਟਰਾਂ ਨੂੰ ਪਨਾਹ ਦੇਣ ਲਈ ਜ਼ਿੰਮੇਵਾਰ ਸੀ।


-PTC News

  • Share