ਗੁ: ਸ੍ਰੀ ਕਰਤਾਰਪੁਰ ਸਾਹਿਬ ਵਿਖੇ ਨਤਮਸਤਕ ਹੋਏ UN ਮੁਖੀ, ਪੰਗਤ ‘ਚ ਬੈਠ ਕੇ ਛਕਿਆ ਲੰਗਰ

António Guterres At Sri Katarpur Sahib

ਲਾਹੌਰ: ਸੰਯੁਕਤ ਰਾਸ਼ਟਰ ਦੇ ਮੁਖੀ ਐਂਟੋਨੀਓ ਗੁਟਰੇਜ ਅੱਜ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਨਤਮਸਤਕ ਹੋਏ ਤੇ ਗੁਰੂ ਸਾਹਿਬ ਜੀ ਦਾ ਅਸ਼ੀਰਵਾਦ ਪ੍ਰਾਪਤ ਕੀਤਾ। ਉਹਨਾਂ ਨੇ ਗੁਰਦੁਆਰਾ ਸਾਹਿਬ ਅਤੇ ਮਜ਼ਾਰ ਸਾਹਿਬ ਦੇ ਦਰਸ਼ਨ ਤੋਂ ਬਾਅਦ ਪੰਗਤ ‘ਚ ਬੈਠ ਕੇ ਲੰਗਰ ਵੀ ਛਕਿਆ।ਗੁਰਦੁਆਰਾ ਸਾਹਿਬ ਪਹੁੰਚਣ ‘ਤੇ ਉਨ੍ਹਾਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ।

António Guterres At Sri Katarpur Sahibਸੰਤਰੀ ਰੰਗ ਦਾ ਰੁਮਾਲ ਬੰਨ੍ਹੇ ਐਂਟੋਨੀਓ ਗੁਟਰੇਜ ਨੇ ਗੁਰਦੁਆਰੇ ਦੇ ਵੱਖ-ਵੱਖ ਹਿੱਸਿਆਂ ਦਾ ਦੌਰਾ ਕੀਤਾ। ਦੌਰੇ ਦੌਰਾਨ ਸਖਤ ਸੁਰੱਖਿਆ ਉਪਾਅ ਕੀਤੇ ਗਏ ਸਨ। ਸ੍ਰੀ ਕਰਤਾਰਪੁਰ ਸਾਹਿਬ ਵਿਖੇ ਇਸ ਦੌਰਾਨ ਚੰਗੀ ਗਿਣਤੀ ਵਿਚ ਭਾਰਤੀ ਸਿੱਖ ਵੀ ਮੌਜੂਦ ਸਨ।

ਹੋਰ ਪੜ੍ਹੋ: ਕਰਤਾਰਪੁਰ: ਰੇਲਵੇ ਟ੍ਰੈਕ ਤੋਂ ਮਿਲੀ ਬੰਬਨੁਮਾ ਸ਼ੱਕੀ ਚੀਜ਼, ਮਚਿਆ ਹੜਕੰਪ

ਜ਼ਿਕਰਯੋਗ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ 9 ਨਵੰਬਰ 2019 ਨੂੰ ਕਰਤਾਰਪੁਰ ਲਾਂਘੇ ਦਾ ਉਦਘਾਟਨ ਕੀਤਾ ਸੀ।

António Guterres At Sri Katarpur Sahibਭਾਰਤ ਵਾਲੇ ਪਾਸਿਓਂ ਉਸੇ ਦਿਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਸਣੇ 500 ਤੋਂ ਵਧ ਭਾਰਤੀ ਸ਼ਰਧਾਲੂਆਂ ਦੇ ਪਹਿਲੇ ਸਮੂਹ ਨੂੰ ਹਰੀ ਝੰਡੀ ਦੇ ਕੇ ਕਰਤਾਰਪੁਰ ਲਈ ਰਵਾਨਾ ਕੀਤਾ ਸੀ।

-PTC News