Tue, Apr 30, 2024
Whatsapp

ਦੋਆਬੇ 'ਚ ਆਪ ਨੂੰ ਇੱਕ ਹੋਰ ਝਟਕਾ, ਆਪ ਆਗੂ ਹੰਸ ਰਾਜ ਰਾਣਾ ਸ਼੍ਰੋਮਣੀ ਅਕਾਲੀ ਦਲ 'ਚ ਹੋਏ ਸ਼ਾਮਿਲ

Written by  Shanker Badra -- May 21st 2018 12:08 PM
ਦੋਆਬੇ 'ਚ ਆਪ ਨੂੰ ਇੱਕ ਹੋਰ ਝਟਕਾ, ਆਪ ਆਗੂ ਹੰਸ ਰਾਜ ਰਾਣਾ ਸ਼੍ਰੋਮਣੀ ਅਕਾਲੀ ਦਲ 'ਚ ਹੋਏ ਸ਼ਾਮਿਲ

ਦੋਆਬੇ 'ਚ ਆਪ ਨੂੰ ਇੱਕ ਹੋਰ ਝਟਕਾ, ਆਪ ਆਗੂ ਹੰਸ ਰਾਜ ਰਾਣਾ ਸ਼੍ਰੋਮਣੀ ਅਕਾਲੀ ਦਲ 'ਚ ਹੋਏ ਸ਼ਾਮਿਲ

ਦੋਆਬੇ 'ਚ ਆਪ ਨੂੰ ਇੱਕ ਹੋਰ ਝਟਕਾ, ਆਪ ਆਗੂ ਹੰਸ ਰਾਜ ਰਾਣਾ ਸ਼੍ਰੋਮਣੀ ਅਕਾਲੀ ਦਲ 'ਚ ਹੋਏ ਸ਼ਾਮਿਲ:ਦੋਆਬੇ 'ਚ ਆਮ ਆਦਮੀ ਪਾਰਟੀ ਨੂੰ ਇੱਕ ਹੋਰ ਝਟਕਾ ਲੱਗਾ ਹੈ।ਆਮ ਆਦਮੀ ਪਾਰਟੀ ਦੇ ਨੇਤਾ ਹੰਸ ਰਾਜ ਰਾਣਾ ਅੱਜ ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਲ ਹੋ ਗਏ ਹਨ।ਹੰਸ ਰਾਜ ਰਾਣਾ ਵਿਧਾਨ ਸਭਾ ਹਲਕਾ ਆਦਮਪੁਰ ਤੋਂ ਆਪ ਦੀ ਟਿਕਟ 'ਤੇ ਚੋਣਾਂ ਲੜ ਚੁੱਕੇ ਹਨ।App Leader Hans Raj Rana joins Shiromani Akali Dalਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਉਨ੍ਹਾਂ ਦਾ ਪਾਰਟੀ ਵਿੱਚ ਸਵਾਗਤ ਕੀਤਾ ਹੈ।ਹੰਸ ਰਾਜ ਰਾਣਾ ਨੇ ਕਿਹਾ ਕਿ ਪਾਰਟੀ ਹਾਈਕਮਾਨ ਖੁਦ ਹੀ ਭ੍ਰਿਸ਼ਟਾਚਾਰ ਵਿੱਚ ਡੁੱਬ ਗਈ ਹੈ।ਇਸ ਕਰਕੇ ਉਨ੍ਹਾਂ ਨੇ ਪਾਰਟੀ ਨੂੰ ਅਲਵਿਦਾ ਕਹਿਣ ਦਾ ਮਨ ਬਣਾਇਆ ਹੈ।App Leader Hans Raj Rana joins Shiromani Akali Dalਉਨ੍ਹਾਂ ਕਿਹਾ ਕਿ ਪਾਰਟੀ ਨੇ ਰਾਜ ਸਭਾ ਦੀਆਂ ਸੀਟਾਂ ਪੈਸੇ ਲੈ ਕੇ ਵੇਚੀਆਂ ਹਨ।ਇਸ ਮੌਕੇ ਸੁਖਬੀਰ ਬਾਦਲ ਨੇ ਕਿਹਾ ਕਿ ਪੰਜਾਬ ‘ਚ ਆਮ ਆਦਮੀ ਪਾਰਟੀ ਜ਼ਿਆਦਾ ਦੇਰ ਨਹੀਂ ਟਿਕੇਗੀ।ਉਨ੍ਹਾਂ ਨੇ ਕਿਹਾ ਕਿ ਇਸ ਦੇ ਨਾਲ ਸ਼੍ਰੋਮਣੀ ਅਕਾਲੀ ਦਲ ਨੂੰ ਹੋਰ ਮਜ਼ਬੂਤੀ ਮਿਲੇਗੀ। -PTCNews


Top News view more...

Latest News view more...