Mon, Dec 22, 2025
Whatsapp

ਮੁੱਖ ਮੰਤਰੀ ਵੱਲੋਂ ਗੁਲਾਬੀ ਸੁੰਡੀ ਨਾਲ ਹੋਏ ਨੁਕਸਾਨ ਸਬੰਧੀ ਮੁਆਵਜ਼ੇ ਦੇ ਨਿਯਮਾਂ ਨੂੰ ਪ੍ਰਵਾਨਗੀ

Reported by:  PTC News Desk  Edited by:  Riya Bawa -- November 02nd 2021 07:54 PM
ਮੁੱਖ ਮੰਤਰੀ ਵੱਲੋਂ ਗੁਲਾਬੀ ਸੁੰਡੀ ਨਾਲ ਹੋਏ ਨੁਕਸਾਨ ਸਬੰਧੀ ਮੁਆਵਜ਼ੇ ਦੇ ਨਿਯਮਾਂ ਨੂੰ ਪ੍ਰਵਾਨਗੀ

ਮੁੱਖ ਮੰਤਰੀ ਵੱਲੋਂ ਗੁਲਾਬੀ ਸੁੰਡੀ ਨਾਲ ਹੋਏ ਨੁਕਸਾਨ ਸਬੰਧੀ ਮੁਆਵਜ਼ੇ ਦੇ ਨਿਯਮਾਂ ਨੂੰ ਪ੍ਰਵਾਨਗੀ

ਚੰਡੀਗੜ੍ਹ: ਮਾਲਵਾ ਪੱਟੀ ਦੇ ਕਪਾਹ ਉਤਪਾਦਕਾਂ ਲਈ ਹਾਲ ਹੀ ਵਿੱਚ ਗੁਲਾਬੀ ਸੁੰਡੀ ਦੇ ਹਮਲੇ ਦੇ ਮੱਦੇਨਜ਼ਰ ਮਦਦ ਦੀ ਪੇਸ਼ਕਸ਼ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਪਾਹ ਉਤਪਾਦਕਾਂ ਨੂੰ ਉਨ੍ਹਾਂ ਦੀਆਂ ਫਸਲਾਂ ਦੇ ਹੋਏ ਨੁਕਸਾਨ ਦੇ ਬਦਲੇ ਮੁਆਵਜ਼ੇ ਦੇ ਮਾਪਦੰਡਾਂ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਕਪਾਹ ਦੀ ਚੁਗਾਈ ਵਿੱਚ ਲੱਗੇ ਮਜ਼ਦੂਰਾਂ ਨੂੰ ਰਾਹਤ ਦੇਣ ਲਈ ਮੁੱਖ ਮੰਤਰੀ ਚੰਨੀ ਨੇ ਖਰਾਬ ਹੋਈ ਫਸਲ ਦੇ ਮੁਆਵਜ਼ੇ ਲਈ ਸਬੰਧਤ ਜ਼ਿਲ੍ਹਿਆਂ ਵੱਲੋਂ ਮੰਗੇ ਕੁੱਲ ਫੰਡਾਂ ਵਿੱਚ 10 ਫੀਸਦੀ ਵਾਧੂ ਫੰਡ ਸ਼ਾਮਲ ਕਰਨ ਦੀ ਮੰਨਜ਼ੂਰੀ ਦੇ ਦਿੱਤੀ ਹੈ। Punjab Vidhan Sabha's special session on Nov 8: CM Charanjit Singh Channi ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਅਨੁਸਾਰ ਮੁੱਖ ਮੰਤਰੀ ਚੰਨੀ ਵੱਲੋਂ 76 ਤੋਂ 100 ਫੀਸਦੀ ਤੱਕ ਫਸਲਾਂ ਦੇ ਹੋਏ ਨੁਕਸਾਨ ਲਈ ਕਿਸਾਨਾਂ ਨੂੰ 12,000 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਰਾਸ਼ੀ ਦੇਣ ਸਬੰਧੀ ਪ੍ਰਵਾਨਗੀ ਦੇ ਦਿੱਤੀ ਗਈ ਹੈ। ਇਸ ਦੌਰਾਨ ਮੁੱਖ ਮੰਤਰੀ ਚੰਨੀ ਨੇ ਮਾਲ ਵਿਭਾਗ ਨੂੰ ਦੀਵਾਲੀ ਤੋਂ ਪਹਿਲਾਂ ਕਿਸਾਨਾਂ/ਖੇਤ ਮਜ਼ਦੂਰਾਂ ਦੇ ਖਾਤਿਆਂ ਵਿੱਚ ਸਿੱਧੇ ਤੌਰ 'ਤੇ ਮੁਆਵਜ਼ੇ ਦੀ ਰਕਮ ਅਦਾ ਦੇ ਨਿਰਦੇਸ਼ ਦਿੱਤੇ। Pakistan's economic body lifts ban on import of cotton and yarn from India ਜ਼ਿਕਰਯੋਗ ਹੈ ਕਿ ਇਹ ਫੈਸਲੇ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ 28 ਅਕਤੂਬਰ ਨੂੰ ਗੁਲਾਬੀ ਸੁੰਡੀ ਨਾਲ ਹੋਏ ਨੁਕਸਾਨ ਦੇ ਮੁਆਵਜ਼ੇ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਹੋਈ ਮੀਟਿੰਗ ਦੌਰਾਨ ਸਹਿਮਤੀ ਦੇ ਆਧਾਰ 'ਤੇ ਲਏ ਗਏ ਹਨ। ਇਸ ਮੀਟਿੰਗ ਦੌਰਾਨ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ, ਖੇਤੀਬਾੜੀ ਮੰਤਰੀ ਰਣਦੀਪ ਸਿੰਘ ਨਾਭਾ, ਵਿਸ਼ੇਸ਼ ਮੁੱਖ ਸਕੱਤਰ-ਕਮ-ਵਿੱਤੀ ਕਮਿਸ਼ਨਰ ਮਾਲ ਵੀ.ਕੇ. ਜੰਜੂਆ, ਪ੍ਰਮੁੱਖ ਸਕੱਤਰ ਵਿੱਤ ਕੇ.ਏ.ਪੀ. ਸਿਨਹਾ, ਪ੍ਰਮੁੱਖ ਸਕੱਤਰ ਟਰਾਂਸਪੋਰਟ ਕੇ. ਸਿਵਾ ਪ੍ਰਸਾਦ, ਵਿੱਤ ਕਮਿਸ਼ਨਰ ਵਿਕਾਸ ਡੀ.ਕੇ. ਤਿਵਾੜੀ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਹੁਸਨ ਲਾਲ ਅਤੇ ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਵਰੁਣ ਰੂਜ਼ਮ ਸ਼ਾਮਲ ਸਨ। -PTC News


Top News view more...

Latest News view more...

PTC NETWORK
PTC NETWORK