ਅੱਜ ਦਾ ਹੁਕਮਨਾਮਾ, ਸ੍ਰੀ ਹਰਿਮੰਦਰ ਸਾਹਿਬ

By Joshi - April 19, 2020 5:04 am

ਸਲੋਕੁ ਮ: 3 ॥
ਵਾਹੁ ਵਾਹੁ ਸੇ ਜਨ ਸਦਾ ਕਰਹਿ ਜਿਨ੍ ਕਉ ਆਪ ੇ ਦੇਇ ਬੁਝਾਇ ॥ ਵਾਹੁ ਵਾਹੁ ਕਰਤਿਆ ਮਨੁ ਨਿਰਮਲੁ ਹੋਵੈ ਹਉਮੈ ਵਿਚਹੁ ਜਾਇ ॥
ਵਾਹੁ ਵਾਹੁ ਗ ੁਰਸਿਖੁ ਜੋ ਨਿਤ ਕਰੇ ਸੋ ਮਨ ਚਿੰਦਿਆ ਫਲ ੁ ਪਾਇ ॥ ਵਾਹੁ ਵਾਹੁ ਕਰਹਿ ਸੇ ਜਨ ਸੋਹਣੇ ਹਰਿ ਤਿਨ੍ ਕੈ ਸੰਗਿ ਮਿਲਾਇ ॥
ਵਾਹੁ ਵਾਹ ੁ ਹਿਰਦੈ ਉਚਰਾ ਮੁਖਹੁ ਭੀ ਵਾਹੁ ਵਾਹੁ ਕਰੇਉ ॥ ਨਾਨਕ ਵਾਹੁ ਵਾਹੁ ਜੋ ਕਰਹਿ ਹਉ ਤਨੁ ਮਨੁ ਤਿਨ੍ ਕਉ ਦੇਉ ॥1॥ ਮ: 3
॥ ਵਾਹੁ ਵਾਹੁ ਸਾਹਿਬੁ ਸਚੁ ਹੈ ਅੰਮ੍ਰਿਤੁ ਜਾ ਕਾ ਨਾਉ ॥ ਜਿਿਨ ਸੇਵਿਆ ਤਿਿਨ ਫਲੁ ਪਾਇਆ ਹਉ ਤਿਨ ਬਲਿਹਾਰੈ ਜਾਉ ॥ ਵਾਹੁ ਵਾਹ ੁ
ਗੁਣੀ ਨਿਧਾਨੁ ਹੈ ਜਿਸ ਨੋ ਦੇਇ ਸੁ ਖਾਇ ॥ ਵਾਹ ੁ ਵਾਹੁ ਜਲਿ ਥਲਿ ਭਰਪੂਰੁ ਹ ੈ ਗੁਰਮੁਖਿ ਪਾਇਆ ਜਾਇ ॥ ਵਾਹੁ ਵਾਹ ੁ ਗੁਰਸਿਖ
ਨਿਤ ਸਭ ਕਰਹੁ ਗੁਰ ਪੂਰ ੇ ਵਾਹੁ ਵਾਹੁ ਭਾਵੈ ॥ ਨਾਨਕ ਵਾਹੁ ਵਾਹੁ ਜੋ ਮਨਿ ਚਿਿਤ ਕਰੇ ਤਿਸੁ ਜਮਕੰਕਰੁ ਨੇੜਿ ਨ ਆਵੈ ॥2॥ ਪਉੜੀ
॥ ਹਰਿ ਜੀਉ ਸਚਾ ਸਚੁ ਹੈ ਸਚੀ ਗੁਰਬਾਣੀ ॥ ਸਤਿਗੁਰ ਤੇ ਸਚੁ ਪਛਾਣੀਐ ਸਚਿ ਸਹਜਿ ਸਮਾਣੀ ॥ ਅਨਦਿਨੁ ਜਾਗਹਿ ਨਾ ਸਵਹਿ
ਜਾਗਤ ਰੈਣਿ ਵਿਹਾਣੀ ॥ ਗੁਰਮਤੀ ਹਰਿ ਰਸੁ ਚਾਖਿਆ ਸੇ ਪੁੰਨ ਪਰਾਣੀ ॥ ਬਿਨੁ ਗੁਰ ਕਿਨੈ ਨ ਪਾਇਓ ਪਚਿ ਮੁਏ ਅਜਾਣੀ ॥17॥
ਅ ੈਤਵਾਰ, 7 ਵੈਸਾਖ (ਸੰਮਤ 552 ਨਾਨਕਸ਼ਾਹੀ) 19 ਅਪ੍ਰੈਲ, 2020 (ਅ ੰਗ: 515)
ਪੰਜਾਬੀ ਵਿਆਖਿਆ :
ਸਲੋਕੁ ਮ: 3 ॥
ਜਿਨ੍ਹਾਂ ਮਨੁੱਖਾਂ ਨੂੰ ਪ੍ਰਭੂ ਆਪ ਹੀ ਸੁਮੱਤ ਬਖ਼ਸ਼ਦਾ ਹੈ ਉਹ ਸਦਾ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦੇ ਹਨ, ਪ੍ਰਭੂ ਦੀ ਸਿਫ਼ਤਿ-ਸਾਲਾਹ ਕੀਤਿਆਂ
ਮਨ ਪਵਿਤ ਼੍ਰ ਹੁੰਦਾ ਹੈ ਤੇ ਮਨ ਵਿਚੋਂ ਹਉਮੈ ਦੂਰ ਹੁੰਦੀ ਹੈ । ਜੋ ਭੀ ਮਨੁੱਖ ਗੁਰੂ ਦੇ ਸਨਮੁਖ ਹੋ ਕੇ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦਾ ਹੈ, ਉਸ
ਨੂੰ ਮਨ-ਇੱਛਤ ਫਲ ਮਿਲਦਾ ਹੈ । ਜੋ ਮਨੁੱਖ ਸਿਫ਼ਤਿ-ਸਾਲਾਹ ਕਰਦੇ ਹਨ ਉਹ (ਵੇਖਣ ਨੂੰ ਭੀ) ਸੋਹਣੇ ਲੱਗਦੇ ਹਨ । ਹੇ ਪ੍ਰਭੂ! ਮੈਨੂੰ
ਉਹਨਾਂ ਦੀ ਸੰਗਤਿ ਵਿਚ ਰੱਖ, ਤਾਂ ਜੋ ਮੈਂ ਆਪਣੇ ਹਿਰਦੇ ਵਿਚ ਤੇਰੀ ਸਿਫ਼ਤਿ ਕਰਾਂ ਤੇ ਮੂੰਹੋਂ ਭੀ ਤੇਰੇ ਗੁਣ ਗਾਵਾਂ । ਹੇ ਨਾਨਕ! ਜੋ ਮਨੁੱਖ
ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦੇ ਹਨ, ਮੈਂ ਆਪਣਾ ਤਨ ਮਨ ਉਹਨਾਂ ਅੱਗੇ ਭੇਟ ਕਰ ਦਿਆਂ ।1।ਜਿਸ ਮਾਲਕ ਪ੍ਰਭੂ ਦਾ ਨਾਮ (ਜੀਵਾਂ ਨੂੰ)
ਆਤਮਕ ਬਲ ਦੇਣ ਵਾਲਾ ਹੈ ਉਸ ਦੀ ਸਿਫ਼ਤਿ-ਸਾਲਾਹ ਉਸੇ ਸਦਾ-ਥਿਰ ਰਹਿਣ ਵਾਲੇ ਪ੍ਰਭੂ ਦਾ ਸਰੂਪ ਹੈ । ਜਿਸ ਜਿਸ ਮਨੁੱਖ ਨੇ ਪ੍ਰਭੂ ਨੂੰ
ਸਿਮਰਿਆ ਹੈ ਉਸ ਉਸ ਨੇ (ਨਾਮ-ਅੰਮਿ ੍ਰਤ) ਫਲ ਪ੍ਰਾਪਤ ਕਰ ਲਿਆ ਹੈ, ਮੈਂ ਅਜੇਹੇ ਗੁਰਮੁਖਾਂ ਤੋਂ ਸਦਕੇ ਹਾਂ । ਗੁਣਾਂ ਦੇ ਖ਼ਜ਼ਾਨੇ ਪ੍ਰਭੂ ਦੀ
ਸਿਫ਼ਤਿ ਉਸ ਦਾ ਹੀ ਰੂਪ ਹੈ, ਪ੍ਰਭੂ ਜਿਸ ਨੂੰ ਇਹ ਖ਼ਜ਼ਾਨਾ ਬਖ਼ਸ਼ਦਾ ਹੈ ਉਹ ਇਸ ਨੂੰ ਵਰਤਦਾ ਹੈ । ਸਿਫ਼ਤਿ ਦਾ ਮਾਲਕ ਪ੍ਰਭੂ ਪਾਣੀ ਵਿਚ
ਧਰਤੀ ਉਤੇ ਹਰ ਥਾਂ ਵਿਆਪਕ ਹੈ, ਗੁਰੂ ਦੇ ਰਾਹ ਤੇ ਤੁਰਦਿਆਂ ਉਹ ਪ੍ਰਭੂ ਮਿਲਦਾ ਹੈ । ਹੇ ਗੁਰ-ਸਿੱਖੋ! ਸਾਰੇ ਸਦਾ ਪ੍ਰਭੂ ਦੇ ਗੁਣ ਗਾਵੋ,
ਪੂਰੇ ਗੁਰੂ ਨੂੰ ਪ੍ਰਭੂ ਦੀ ਸਿਫ਼ਤਿ-ਸਾਲਾਹ ਮਿੱਠੀ ਲੱਗਦੀ ਹੈ । ਹੇ ਨਾਨਕ! ਜੋ ਮਨੁੱਖ ਇਕ-ਮਨ ਹੋ ਕੇ ਸਿਫ਼ਤਿ-ਸਾਲਾਹ ਕਰਦਾ ਹੈ, ਉਸ ਨੂੰ
ਮੌਤ ਦਾ ਡਰ ਪੋਹ ਨਹੀਂ ਸਕਦਾ ।2।ਪ੍ਰਭੂ ਸਦਾ-ਥਿਰ ਰਹਿਣ ਵਾਲਾ ਹੈ, ਗੁਰੂ ਦੀ ਬਾਣੀ ਉਸ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਵਿਚ
ਹੈ, ਗੁਰੂ ਦੀ ਰਾਹੀਂ ਉਸ ਪ੍ਰਭੂ ਨਾਲ ਜਾਣ-ਪਛਾਣ ਬਣਦੀ ਹੈ ਤੇ ਸਦਾ-ਥਿਰ ਅਡੋਲ ਅਵਸਥਾ ਵਿਚ ਟਿਕ ਸਕੀਦਾ ਹੈ । ਉਹ ਮਨੁੱਖ ਭਾਗਾਂ
ਵਾਲੇ ਹਨ ਜਿਨ੍ਹਾਂ ਨੇ ਗ ੁਰੂ ਦੇ ਰਾਹ ਤੇ ਤੁਰ ਕੇ ਪ੍ਰਭੂ ਦੇ ਨਾਮ ਦਾ ਰਸ ਚੱਖਿਆ ਹੈ, ਉਹ ਹਰ ਵੇਲੇ ਸੁਚੇਤ ਰਹਿੰਦੇ ਹਨ, (ਮਾਇਆ ਦੇ ਮੋਹ
ਵਿਚ) ਨਹੀਂ ਸਉਂਦੇ, ਉਹਨਾਂ ਦੀ ਜ਼ਿੰਦਗੀ-ਰੂਪ ਸਾਰੀ ਰਾਤ ਸੁਚੇਤ ਰਹਿ ਕੇ ਗੁਜ਼ਰਦੀ ਹੈ । ਪਰ, ਗੁਰੂ ਦੀ ਸਰਨ ਆਉਣ ਤੋਂ ਬਿਨਾ ਕਿਸੇ ਨੂੰ
ਪ੍ਰਭੂ ਨਹੀਂ ਮਿਲਿਆ, ਅੰਞਾਣ ਲੋਕ (ਮਾਇਆ ਦੇ ਮੋਹ ਵਿਚ) ਖਪ ਖਪ ਕੇ ਦੁਖੀ ਹੁੰਦੇ ਹਨ ।17।

English Translation:
SHALOK, THIRD MEHL:
Waaho! Waaho! Those humble beings ever praise the Lord, unto whom the Lord Himself grants
understanding. Chanting Waaho! Waaho!, the mind is purified, and egotism departs from within. The
Gurmukh who continually chants Waaho! Waaho! attains the fruits of his heart’s desires. Beauteous are
those humble beings who chant Waaho! Waaho! O Lord, let me join them! Within my heart, I chant Waaho!
Waaho!, and with my mouth, Waaho! Waaho! O Nanak, those who chant Waaho! Waaho! — unto them I
dedicate my body and mind. || 1 || THIRD MEHL: Waaho! Waaho! is the True Lord Master; His Name is
Ambrosial Nectar. Those who serve the Lord are blessed with the fruit; I am a sacrifice to them. Waaho!
Waaho! is the treasure of virtue; he alone tastes it, who is so blessed. Waaho! Waaho! The Lord is pervading
and permeating the oceans and the land; the Gurmukh attains Him. Waaho! Waaho! Let all the Gursikhs
continually praise Him. Waaho! Waaho! The Perfect Guru is pleased with His Praises. O Nanak, one who
chants Waaho! Waaho! with his heart and mind — the Messenger of Death does not approach him. || 2 ||
PAUREE: The Dear Lord is the Truest of the True; True is the Word of the Guru’s Bani. Through the True
Guru, the Truth is realized, and one is easily absorbed in the True Lord. Night and day, they remain awake,
and do not sleep; in wakefulness, the night of their lives passes. Those who taste the sublime essence of the
Lord, through the Guru's Teachings, are the most worthy persons. Without the Guru, no one has obtained the
Lord; the ignorant rot away and die. || 17 ||
Sunday, 7th Vaisaakh (Samvat 552 Nanakshahi) 19th April 2020 (Page: 515)