Tue, Apr 16, 2024
Whatsapp

ਅੰਮ੍ਰਿਤਸਰ :ਗੁਰਦੁਆਰਾ ਬਾਬਾ ਗੁਰਬਖਸ਼ ਸਿੰਘ ਜੀ ਵਿਖੇ ਕਿਸਾਨੀ ਸੰਘਰਸ਼ ਦੀ ਕਾਮਯਾਬੀ ਲਈ ਕੀਤੀ ਗਈ ਅਰਦਾਸ 

Written by  Shanker Badra -- December 07th 2020 10:34 AM -- Updated: December 07th 2020 10:55 AM
ਅੰਮ੍ਰਿਤਸਰ :ਗੁਰਦੁਆਰਾ ਬਾਬਾ ਗੁਰਬਖਸ਼ ਸਿੰਘ ਜੀ ਵਿਖੇ ਕਿਸਾਨੀ ਸੰਘਰਸ਼ ਦੀ ਕਾਮਯਾਬੀ ਲਈ ਕੀਤੀ ਗਈ ਅਰਦਾਸ 

ਅੰਮ੍ਰਿਤਸਰ :ਗੁਰਦੁਆਰਾ ਬਾਬਾ ਗੁਰਬਖਸ਼ ਸਿੰਘ ਜੀ ਵਿਖੇ ਕਿਸਾਨੀ ਸੰਘਰਸ਼ ਦੀ ਕਾਮਯਾਬੀ ਲਈ ਕੀਤੀ ਗਈ ਅਰਦਾਸ 

ਅੰਮ੍ਰਿਤਸਰ :ਗੁਰਦੁਆਰਾ ਬਾਬਾ ਗੁਰਬਖਸ਼ ਸਿੰਘ ਜੀ ਵਿਖੇ ਕਿਸਾਨੀ ਸੰਘਰਸ਼ ਦੀ ਕਾਮਯਾਬੀ ਲਈ ਕੀਤੀ ਗਈ ਅਰਦਾਸ :ਅੰਮ੍ਰਿਤਸਰ : ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ 3 ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਅਤੇ ਧਰਨੇ 'ਤੇ ਬੈਠੇ ਕਿਸਾਨਾਂ ਦੀ ਚੜ੍ਹਦੀ ਕਲਾ ਵਾਸਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਆਉਂਦੇ ਸਮੂਹ ਗੁਰਦੁਆਰਿਆਂ 'ਚ ਅਰਦਾਸ ਸਮਾਗਮਕੀਤੇ ਜਾ ਰਹੇ ਹਨ। ਇਸ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਗੁਰਦੁਆਰਾ ਬਾਬਾ ਗੁਰਬਖਸ਼ ਸਿੰਘ ਜੀ ਵਿਖੇ ਅਰਦਾਸ ਸਮਾਗਮ ਕੀਤਾ ਗਿਆ ਹੈ,ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਹਨ। [caption id="attachment_455618" align="aligncenter" width="300"]Ardas for Chaddi Kala of farmers at Gurdwara Baba Gurbaksh Singh Ji ,Amritsar ਅੰਮ੍ਰਿਤਸਰ :ਗੁਰੂਦੁਆਰਾ ਬਾਬਾ ਗੁਰਬਖਸ਼ ਸਿੰਘ ਜੀ ਵਿਖੇ ਕਿਸਾਨੀ ਸੰਘਰਸ਼ ਦੀ ਕਾਮਯਾਬੀ ਲਈ ਕੀਤੀ ਗਈ ਅਰਦਾਸ[/caption] ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਉਂਕਾਰ ਸਿੰਘ ਦੇ ਜਥੇ ਵਲੋਂ ਸੰਗਤਾਂ ਨੂੰ ਇਲਾਹੀ ਬਾਣੀ ਦਾ ਕੀਰਤਨ ਕਰਵਾਇਆ ਜਾ ਰਿਹਾ ਹੈ। ਇਸ ਮੌਕੇ ਬੀਬੀ ਜਗੀਰ ਕੌਰ ਪ੍ਰਧਾਨ ਸ਼੍ਰੋਮਣੀ ਕਮੇਟੀ, ਗਿਆਨੀ ਜਗਤਾਰ ਸਿੰਘ ਹੈਡ ਗ੍ਰੰਥੀ ਸ੍ਰੀ ਹਰਿਮੰਦਰ ਸਾਹਿਬ, ਸੀਨੀਅਰ ਮੀਤ ਪ੍ਰਧਾਨ ਸੁਰਜੀਤ ਸਿੰਘ, ਮੁੱਖ ਸੱਕਤਰ ਐਡਵੋਕੇਟ ਹਰਜਿੰਦਰ ਸਿੰਘ ਸਮੇਤ ਅਨੇਕਾਂ ਅਹੁਦੇਦਾਰ , ਮੈਂਬਰ ਅਤੇ ਸ਼੍ਰੌਮਣੀ ਕਮੇਟੀ ਦੇ ਅਧਿਕਾਰੀ ਕਰਮਚਾਰੀ ਮੌਜੂਦ ਸਨ। [caption id="attachment_455617" align="aligncenter" width="300"]Ardas for Chaddi Kala of farmers at Gurdwara Baba Gurbaksh Singh Ji ,Amritsar ਅੰਮ੍ਰਿਤਸਰ :ਗੁਰੂਦੁਆਰਾ ਬਾਬਾ ਗੁਰਬਖਸ਼ ਸਿੰਘ ਜੀ ਵਿਖੇ ਕਿਸਾਨੀ ਸੰਘਰਸ਼ ਦੀ ਕਾਮਯਾਬੀ ਲਈ ਕੀਤੀ ਗਈ ਅਰਦਾਸ[/caption] ਇਸ ਦੇ ਇਲਾਵਾ ਸ਼ਹੀਦਾਂ ਦੇ ਪਵਿੱਤਰ ਅਸਥਾਨ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ  ਵੱਲੋਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਕੀਰਤਨ ਕੀਤਾ ਗਿਆ ਹੈ। ਇਸ ਉਪਰੰਤ ਸ੍ਰੀ ਦਰਬਾਰ ਸਾਹਿਬ ਵਿਖੇ ਕਿਸਾਨਾਂ ਦੀ ਚੜ੍ਹਦੀ ਕਲਾ ਲਈ ਅਰਦਾਸ ਵੀ ਕੀਤੀ ਗਈ ਹੈ। ਇਸ ਦੇ ਇਲਾਵਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਕਿਸਾਨਾਂ ਦੀ ਚੜ੍ਹਦੀ ਕਲਾ ਲਈ ਅਰਦਾਸਕੀਤੀ ਗਈ ਹੈ। [caption id="attachment_455620" align="aligncenter" width="300"]Ardas for Chaddi Kala of farmers at Gurdwara Baba Gurbaksh Singh Ji ,Amritsar ਅੰਮ੍ਰਿਤਸਰ :ਗੁਰੂਦੁਆਰਾ ਬਾਬਾ ਗੁਰਬਖਸ਼ ਸਿੰਘ ਜੀ ਵਿਖੇ ਕਿਸਾਨੀ ਸੰਘਰਸ਼ ਦੀ ਕਾਮਯਾਬੀ ਲਈ ਕੀਤੀ ਗਈ ਅਰਦਾਸ[/caption] ਇਸ ਮੌਕੇ ਸਾਬਕਾ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈਡ ਗ੍ਰੰਥੀ ਭਾਈ ਫੂਲਾ ਸਿੰਘ ਸਮੇਤ ਸੰਗਤ ਮੌਜੂਦ ਸੀ। ਰੋਪੜ ਦੇ ਇਤਿਹਾਸਿਕ ਗੁਰਦੁਆਰਾ ਭੱਠਾ ਸਾਹਿਬ ਵਿਖੇ ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਕਰ ਰਹੇ ਦੇਸ਼ ਦੇ ਕਿਸਾਨਾਂ ਦੀ ਚੜਦੀ ਕਲਾ ਤੇ ਫ਼ਤਿਹ ਲਈ ਅਰਦਾਸ ਕੀਤੀ ਗਈ। ਇਸ ਦੌਰਾਨ ਵੱਡੀ ਗਿਣਤੀ ਵਿੱਚ ਸੰਗਤਾਂ ਸਮੇਤ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮ ਤੇ ਅਕਾਲੀ ਦਲ ਦੇ ਨੇਤਾ ਵੀ ਹਾਜ਼ਰ ਹੋਏ। [caption id="attachment_455616" align="aligncenter" width="300"]Ardas for Chaddi Kala of farmers at Gurdwara Baba Gurbaksh Singh Ji ,Amritsar ਅੰਮ੍ਰਿਤਸਰ :ਗੁਰੂਦੁਆਰਾ ਬਾਬਾ ਗੁਰਬਖਸ਼ ਸਿੰਘ ਜੀ ਵਿਖੇ ਕਿਸਾਨੀ ਸੰਘਰਸ਼ ਦੀ ਕਾਮਯਾਬੀ ਲਈ ਕੀਤੀ ਗਈ ਅਰਦਾਸ[/caption] ਜਿਸ ਤੋਂ ਬਾਅਦ ਗੁਰਦੁਆਰਾ ਸਾਹਿਬ ਦੇ ਹੈੱਥ ਗ੍ਰੰਥੀ ਭਾਈ ਪਵਿੱਤਰ ਸਿੰਘ ਵੱਲੋਂ ਕਿਸਾਨ ਮੋਰਚੇ ਦੀ ਚੜਦੀ ਕਲਾ,ਸਰਬੱਤ ਦੇ ਭਲੇ ਅਤੇ ਸਮੇਂ ਦੀ ਸਰਕਾਰ ਨੂੰ ਸਮੱਤ ਬਖ਼ਸ਼ਣ ਦੀ ਅਰਦਾਸ ਕੀਤੀ ਗਈ ਹੈ। ਸਿੱਖ ਕੌਮ ਦੇ ਚੌਥੇ ਤਖ਼ਤ, ਤਖ਼ਤ ਸ੍ਰੀ ਦਮਦਮਾ ਸਾਹਿਬ (ਤਲਵੰਡੀ ਸਾਬੋ ) ਵਿਖੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਿਸਾਨਾਂ ਦੇ ਹਿੱਤਾਂ ਲਈ ਸਿਮਰਨ ਅਤੇ ਅਰਦਾਸ ਸਮਾਗਮ ਕਰਵਾਇਆ ਗਿਆ ਹੈ। ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਇਤਿਹਾਸਕ ਗੁਰਦੁਆਰਾ ਸਾਹਿਬ ਬਾਬਾ ਬੀਰ ਸਿੰਘ ਜੀ ,ਬਾਬਾ ਧੀਰ ਸਿੰਘ ਜੀ ਵਿਖੇ ਅਰਦਾਸ ਕੀਤੀ ਜਾ ਰਹੀ ਹੈ। -PTCNews


Top News view more...

Latest News view more...