Advertisment

ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਕਿਸਾਨਾਂ ਦੀ ਚੜਦੀ ਕਲਾ ਲਈ ਕੀਤੀ ਗਈ ਅਰਦਾਸ

author-image
Shanker Badra
Updated On
New Update
ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਕਿਸਾਨਾਂ ਦੀ ਚੜਦੀ ਕਲਾ ਲਈ ਕੀਤੀ ਗਈ ਅਰਦਾਸ
Advertisment
ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਕਿਸਾਨਾਂ ਦੀ ਚੜਦੀ ਕਲਾ ਲਈ ਕੀਤੀ ਗਈ ਅਰਦਾਸ:ਤਲਵੰਡੀ ਸਾਬੋ : ਸਿੱਖ ਕੌਮ ਦੇ ਚੌਥੇ ਤਖ਼ਤ, ਤਖ਼ਤ ਸ੍ਰੀ ਦਮਦਮਾ ਸਾਹਿਬ (ਤਲਵੰਡੀ ਸਾਬੋ ) ਵਿਖੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਿਸਾਨਾਂ ਦੇ ਹਿੱਤਾਂ ਲਈ ਸਿਮਰਨ ਅਤੇ ਅਰਦਾਸ ਸਮਾਗਮ ਕਰਵਾਇਆ ਗਿਆ ਹੈ। ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਇਤਿਹਾਸਕ ਗੁਰਦੁਆਰਾ ਸਾਹਿਬ ਬਾਬਾ ਬੀਰ ਸਿੰਘ ਜੀ ,ਬਾਬਾ ਧੀਰ ਸਿੰਘ ਜੀ ਵਿਖੇ ਅਰਦਾਸ ਕੀਤੀ ਜਾ ਰਹੀ ਹੈ।
Advertisment
Ardas Samagam for Chaddi Kala of farmers at Takht Sri Damdama Sahib ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇਕਿਸਾਨਾਂ ਦੀ ਚੜਦੀ ਕਲਾ ਲਈ ਕੀਤੀ ਗਈ ਅਰਦਾਸ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਆਉਂਦੇ ਸਮੂਹ ਗੁਰੂਦੁਆਰਾ ਸਾਹਿਬਾਨ 'ਚਅਰਦਾਸ ਸਮਾਗਮ ਕੀਤੇ ਜਾ ਰਹੇ ਹਨ। ਇਤਿਹਾਸਿਕ ਗੁਰੂਦੁਆਰਾ ਰਾਮਸਰ ਸਾਹਿਬ ਵਿਖੇ ਕਿਸਾਨਾਂ ਲਈ ਚੜਦੀ ਕਲਾ ਦੀ ਅਰਦਾਸਕੀਤੀ ਗਈ ਹੈ।ਇਸ ਦੇ ਇਲਾਵਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਗੁਰਦੁਆਰਾ ਬਾਬਾ ਗੁਰਬਖਸ਼ ਸਿੰਘ ਜੀ ਵਿਖੇ ਅਰਦਾਸ ਸਮਾਗਮ ਹੋਵੇਗਾ। publive-image Ardas Samagam for Chaddi Kala of farmers at Takht Sri Damdama Sahib ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇਕਿਸਾਨਾਂ ਦੀ ਚੜਦੀ ਕਲਾ ਲਈ ਕੀਤੀ ਗਈ ਅਰਦਾਸ ਦੱਸਣਯੋਗ ਹੈ ਕਿ ਬੀਤੇ ਦਿਨੀਂ ਬੀਬੀ ਜਗੀਰ ਕੌਰ ਦੀ ਅਗਵਾਈ ਵਿਚ ਹੋਈ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਵਿਚ ਸ਼੍ਰੋਮਣੀ ਕਮੇਟੀ ਵੱਲੋਂ 7 ਦਸੰਬਰ ਨੂੰ ਸਮੂਹ ਇਤਿਹਾਸਕ ਗੁਰਦੁਆਰਿਆਂ ਅੰਦਰ ਕਿਸਾਨਾਂ ਦੀ ਚ੍ਹੜਦੀ ਕਲਾ ਅਤੇ ਸੰਘਰਸ਼ ਦੀ ਕਾਮਯਾਬੀ ਲਈ ਅਰਦਾਸ ਸਮਾਗਮ ਕਰਨ ਦਾ ਫੈਸਲਾ ਵੀ ਕੀਤਾ ਸੀ। Ardas Samagam for Chaddi Kala of farmers at Takht Sri Damdama Sahib ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇਕਿਸਾਨਾਂ ਦੀ ਚੜਦੀ ਕਲਾ ਲਈ ਕੀਤੀ ਗਈ ਅਰਦਾਸ ਦੱਸ ਦੇਈਏ ਕਿ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨ ਖੇਤੀ ਕਾਨੂੰਨਾਂ ਵਿਰੁੱਧ ਦਿੱਲੀ 'ਚ ਦੇਸ਼ ਭਰ ਦੇ ਕਿਸਾਨਾਂ ਦਾ ਰੋਸ ਪ੍ਰਦਰਸ਼ਨ ਲਗਾਤਾਰ 12ਵੇਂ ਦਿਨ ਵੀ ਜਾਰੀ ਹੈ। ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਕਿਸਾਨ ਲਗਾਤਾਰ ਕੜਾਕੇ ਦੀ ਠੰਢ 'ਚ ਦਿੱਲੀ ਦੀਆਂ ਸਰਹੱਦਾਂ 'ਤੇ ਕੇਂਦਰ ਸਰਕਾਰ ਖਿਲਾਫ਼ ਡਟੇ ਹੋਏ ਹਨ। ਕਿਸਾਨਾਂ ਦੇ ਇਸ ਸੰਘਰਸ਼ 'ਚ ਜਿੱਥੇ ਵੱਖ-ਵੱਖ ਜਥੇਬੰਦੀਆਂ ਦਾ ਸਾਥ ਮਿਲ ਰਿਹਾ ਹੈ, ਓਥੇ ਹੀਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਿਸਾਨਾਂ ਦੀ ਹਿਮਾਇਤ ਕੀਤੀ ਜਾ ਰਹੀ ਹੈ। -PTCNews publive-image-
takht-sri-damdama-sahib ardas-in-favor-farmers ardas-for-chaddi-kala-of-farmers %e0%a8%95%e0%a8%bf%e0%a8%b8%e0%a8%be%e0%a8%a8%e0%a8%be%e0%a8%82-%e0%a8%a6%e0%a9%80-%e0%a8%9a%e0%a9%9c%e0%a8%a6%e0%a9%80-%e0%a8%95%e0%a8%b2%e0%a8%be-%e0%a8%b2%e0%a8%88-%e0%a8%95%e0%a9%80%e0%a8%a4
Advertisment

Stay updated with the latest news headlines.

Follow us:
Advertisment