ਮੁੱਖ ਖਬਰਾਂ

ਸਿੱਧੀ ਅਦਾਇਗੀ ਨੂੰ ਲੈ ਕੇ ਲੁਧਿਆਣਾ ਵਿਖੇ ਆੜ੍ਹਤੀ ਐਸੋਸੀਏਸ਼ਨ ਵੱਲੋਂ ਅਹਿਮ ਮੀਟਿੰਗ  

By Shanker Badra -- April 10, 2021 12:55 pm

ਲੁਧਿਆਣਾ : ਪੰਜਾਬ ਵਿਚ ਕਣਕ ਦੀ ਖਰੀਦ ਅੱਜ ਤੋਂ ਸ਼ੁਰੂ ਹੋ ਗਈ ਹੈ ਤੇ ਸਰਕਾਰ ਵੱਲੋਂ ਇਸ ਲਈ ਪੁਖਤਾ ਪ੍ਰਬੰਧ ਵੀ ਕੀਤੇ ਗਏ ਹਨ ਪਰ ਸਿੱਧੀ ਅਦਾਇਗੀ ਨੂੰ ਲੈ ਕੇ ਆੜ੍ਹਤੀਆਂ ਤੇ ਕੇਂਦਰ ਸਰਕਾਰ ਵਿਚਾਲੇ ਪੇਚ ਫਸ ਗਿਆ ਹੈ। FCI ਦੇ ਨਵੇਂ ਫਰਮਾਨ 'ਤੇ ਪੰਜਾਬ ਦੀ ਸਿਆਸਤ ਭਖੀ ਹੋਈ ਹੈ। ਜਿਸ ਕਰਕੇ ਆੜ੍ਹਤੀਏ ਅਤੇ ਕਿਸਾਨ ਚਿੰਤਾ 'ਚ ਡੁੱਬੇ ਹੋਏ ਹਨ।

Arhati Association meeting at Ludhiana regarding direct payment to farmers ਸਿੱਧੀ ਅਦਾਇਗੀ ਨੂੰ ਲੈ ਕੇ ਲੁਧਿਆਣਾ ਵਿਖੇ ਆੜ੍ਹਤੀ ਐਸੋਸੀਏਸ਼ਨ ਵੱਲੋਂ ਅਹਿਮ ਮੀਟਿੰਗ

ਪੜ੍ਹੋ ਹੋਰ ਖ਼ਬਰਾਂ : ਕੀ ਭਾਰਤ 'ਚ ਮੁੜ ਲੱਗੇਗਾ ਲਾਕਡਾਊਨ ? ਕਈ ਸ਼ਹਿਰਾਂ 'ਚ ਫ਼ਿਰ ਲੱਗਾ ਮੁਕੰਮਲ ਕਰਫ਼ਿਊ 

ਹਾਲਾਂਕਿ ਕੇਂਦਰ ਨੇ ਪੰਜਾਬ ਨੂੰ ਚਿੱਠੀ ਲਿਖ ਕਿਹਾ ਸੀ ਕਿ ਕਿਸਾਨਾਂ ਨੂੰ ਸਿੱਧੀ ਅਦਾਇਗੀ ਬਿਨਾਂ ਆੜ੍ਹਤੀਆਂ ਤੋਂ ਕੀਤੀ ਜਾਵੇਗੀ ਤੇ ਆੜਤੀਆਂ-ਸਰਕਾਰ ਵਿਚਾਲੇ ਬੈਠਕਾਂ ਦਾ ਦੌਰ ਚੱਲ ਰਿਹਾ ਹੈ। ਇਸ ਦੌਰਾਨ ਲੁਧਿਆਣਾ ਦੇ ਬੱਚਤ ਭਵਨ ਵਿਖੇ ਆੜ੍ਹਤੀ ਐਸੋਸੀਏਸ਼ਨ ਵਲੋਂ ਇਕ ਅਹਿਮ ਮੀਟਿੰਗ ਕੀਤੀ ਜਾ ਰਹੀ ਹੈ, ਇਸ ਮੀਟਿੰਗ ਵਿਚ ਪੰਜਾਬ ਭਰਦੇ ਆੜ੍ਹਤੀ ਐਸੋਸੀਏਸ਼ਨ ਦੇ ਆਗੂ ਮੌਜੂਦ ਹਨ, ਜੋ ਅੱਗੇ ਦੀ ਰਣਨੀਤੀ ਲਈ ਕੁਝ ਦੇਰ ਤੱਕ ਫ਼ੈਸਲਾ ਕਰ ਸਕਦੇ ਹਨ।

Arhati Association meeting at Ludhiana regarding direct payment to farmers ਸਿੱਧੀ ਅਦਾਇਗੀ ਨੂੰ ਲੈ ਕੇ ਲੁਧਿਆਣਾ ਵਿਖੇ ਆੜ੍ਹਤੀ ਐਸੋਸੀਏਸ਼ਨ ਵੱਲੋਂ ਅਹਿਮ ਮੀਟਿੰਗ

ਦੱਸਣਯੋਗ ਹੈ ਕਿ ਬੀਤੇ ਦਿਨੀਂ ਮੁੱਖ ਮੰਤਰੀ ਤੇ ਆੜ੍ਹਤੀਆਂ ਵਿਚਾਲੇ ਹੋਈ ਮੀਟਿੰਗ ਬੇਸਿੱਟਾ ਰਹੀ ਤੇ ਆੜ੍ਹਤੀਆਂ ਵੱਲੋਂ ਅੱਜ ਤੋਂ ਹੜਤਾਲ ਦਾ ਵੀ ਐਲਾਨ ਕੀਤਾ ਗਿਆ ਹੈ। ਪੰਜਾਬ ਭਰ ਦੇ ਆੜ੍ਹਤੀਏ ਫਿਲਹਾਲ ਹੜਤਾਲ 'ਤੇ ਚੱਲ ਰਹੇ ਹਨ ਅਤੇ ਇਸ ਨੂੰ ਅੱਗੇ ਵਧਾਉਣਾ ਹੈ ਜਾਂ ਸਮਾਪਤ ਕਰਨਾ ਹੈ, ਇਸ ਦਾ ਫ਼ੈਸਲਾ ਕੁਝ ਦੇਰ ਤੱਕ ਹੋ ਸਕਦਾ ਹੈ। ਪੰਜਾਬ ਸਰਕਾਰ ਨੇ ਫੈਸਲਾ ਲਿਆ ਹੈ ਕਿ ਕਣਕ ਦੀ ਖਰੀਦ ਤੋਂ ਬਾਅਦ ਅਦਾਇਗੀ ਆੜਤੀਏ ਹੀ ਕਰਨਗੇ।

Bharat Bandh on 26 Feb : Protest against rising fuel prices, GST , commercial markets to remain shut ਸਿੱਧੀ ਅਦਾਇਗੀ ਨੂੰ ਲੈ ਕੇ ਲੁਧਿਆਣਾ ਵਿਖੇ ਆੜ੍ਹਤੀ ਐਸੋਸੀਏਸ਼ਨ ਵੱਲੋਂ ਅਹਿਮ ਮੀਟਿੰਗ

ਪੜ੍ਹੋ ਹੋਰ ਖ਼ਬਰਾਂ : ਧੁੱਪ 'ਚ ਜ਼ਿਆਦਾ ਦੇਰ ਰਹਿਣ ਨਾਲ ਘੱਟ ਜਾਂਦਾ ਹੈ ਕੋਰੋਨਾ ਨਾਲ ਮੌਤ ਦਾ ਖ਼ਤਰਾ , ਰਿਸਰਚ 'ਚ ਹੋਇਆ ਵੱਡਾ ਖ਼ੁਲਾਸਾ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਸਿੱਧੀ ਅਦਾਇਗੀ ਦੇ ਮੁੱਦੇ ਉਤੇ ਆਪਸੀ ਸਹਿਮਤੀ ਬਣਾਉਣ ਤੱਕ ਕਿਸਾਨਾਂ ਨੂੰ ਅਦਾਇਗੀ ਕੀਤੇ ਜਾਣ ਦੀ ਮੌਜੂਦਾ ਪ੍ਰਣਾਲੀ ਜਾਰੀ ਰੱਖਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਆੜ੍ਹਤੀ, ਕਿਸਾਨਾਂ ਅਤੇ ਖਰੀਦ ਏਜੰਸੀਆਂ ਦਰਿਮਆਨ ਵਿਚੋਲੇ ਨਹੀਂ ਹਨ ਸਗੋਂ ਸਰਵਿਸ ਪ੍ਰੋਵਾਈਡਰ ਹਨ।

-PTCNews

  • Share