ਮੁੱਖ ਖਬਰਾਂ

ਭਾਰਤ-ਪਾਕਿਸਤਾਨ ਸਰਹੱਦ ਤੋਂ ਹਥਿਆਰਾਂ ਦਾ ਜ਼ਖ਼ੀਰਾ ਬਰਾਮਦ, ਵੱਡੇ ਪੱਧਰ 'ਤੇ ਜਾਂਚ ਸ਼ੁਰੂ

By Ravinder Singh -- August 23, 2022 4:42 pm -- Updated:August 23, 2022 4:44 pm

ਫਿਰੋਜ਼ਪੁਰ : ਬੀਐੱਸਐੱਫ ਨੇ ਅੱਜ ਪੰਜਾਬ ਵਿੱਚ ਭਾਰਤ-ਪਾਕਿਸਤਾਨ ਸਰਹੱਦ 'ਤੇ ਚੈਕਿੰਗ ਦੌਰਾਨ ਬੀਐਸਐਫ ਜਵਾਨਾਂ ਨੇ ਹਥਿਆਰਾਂ ਦਾ ਜ਼ਖ਼ੀਰਾ ਬਰਾਮਦ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਅਧਿਕਾਰੀਆਂ ਨੇ ਦੱਸਿਆ ਕਿ ਸੀਮਾ ਸੁਰੱਖਿਆ ਬਲ ਦੇ ਜਵਾਨਾਂ ਨੇ ਤੜਕੇ ਫ਼ਿਰੋਜ਼ਪੁਰ ਸੈਕਟਰ ਵਿੱਚ ਛੇ ਮੈਗਜ਼ੀਨਾਂ ਨਾਲ ਤਿੰਨ ਏਕੇ ਰਾਈਫ਼ਲਾਂ, ਚਾਰ ਮੈਗਜ਼ੀਨਾਂ ਨਾਲ ਦੋ ਐੱਮ3 ਸਬ-ਮਸ਼ੀਨ ਗੰਨ ਤੇ ਦੋ ਮੈਗਜ਼ੀਨਾਂ ਨਾਲ ਦੋ ਪਿਸਤੌਲਾਂ ਬਰਾਮਦ ਕੀਤੀਆਂ ਹਨ।

ਭਾਰਤ-ਪਾਕਿਸਤਾਨ ਸਰਹੱਦ ਤੋਂ ਹਥਿਆਰਾਂ ਦਾ ਜ਼ਖ਼ੀਰਾ ਬਰਾਮਦ, ਵੱਡੇ ਪੱਧਰ 'ਤੇ ਜਾਂਚ ਸ਼ੁਰੂਉਨ੍ਹਾਂ ਦੱਸਿਆ ਕਿ ਇਹ ਹਥਿਆਰ ਪਾਕਿਸਤਾਨ ਤੋਂ ਇਥੇ ਸਮੱਗਲ ਕੀਤੇ ਜਾਣ ਦਾ ਸ਼ੱਕ ਹੈ। ਜਾਣਕਾਰੀ ਅਨੁਸਾਰ ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਦੇ ਫਿਰੋਜ਼ਪੁਰ ਸੈਕਟਰ ਤੋਂ ਸਰਹੱਦੀ ਸੁਰੱਖਿਆ ਬਲ ਨੇ ਮਾਰੂ ਹਥਿਆਰਾਂ ਦਾ ਜ਼ਖ਼ੀਰਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਹੱਦੀ ਸੁਰੱਖਿਆ ਬਲ ਦੇ ਸੂਤਰਾਂ ਨੇ ਦੱਸਿਆ ਕਿ ਖ਼ੁਫੀਆ ਏਜੰਸੀਆਂ ਨੂੰ ਇਤਲਾਹ ਮਿਲੀ ਸੀ ਕਿ ਪਾਕਿਸਤਾਨ ਵੱਲੋਂ ਭਾਰਤ ਦੇ ਸਰਹੱਦੀ ਖੇਤਰ ਵਿੱਚ ਹਥਿਆਰਾਂ ਦਾ ਜ਼ਖ਼ੀਰਾ ਲੁਕੋਇਆ ਜਾ ਰਿਹਾ ਹੈ।

ਭਾਰਤ-ਪਾਕਿਸਤਾਨ ਸਰਹੱਦ ਤੋਂ ਹਥਿਆਰਾਂ ਦਾ ਜ਼ਖ਼ੀਰਾ ਬਰਾਮਦ, ਵੱਡੇ ਪੱਧਰ 'ਤੇ ਜਾਂਚ ਸ਼ੁਰੂਇਸੇ ਸਿਲਸਿਲੇ 'ਚ ਮੰਗਲਵਾਰ ਤੜਕੇ ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਦੇ ਫਿਰੋਜ਼ਪੁਰ ਸੈਕਟਰ 'ਚ ਸਰਹੱਦੀ ਸੁਰੱਖਿਆ ਬਲ ਦੇ ਜਵਾਨਾਂ ਵੱਲੋਂ ਤਲਾਸ਼ੀ ਲਈ ਜਾ ਰਹੀ ਸੀ ਤਾਂ ਗਸ਼ਤ ਦੌਰਾਨ ਅਸਲਾ ਹਥਿਆਰਾਂ ਦਾ ਇਕ ਜ਼ਖ਼ੀਰਾ ਬਰਾਮਦ ਕੀਤਾ ਹੈ। ਇੰਨੀ ਵੱਡੀ ਤਾਦਾਦ ਵਿੱਚ ਅਸਲਾ ਬਰਾਮਦ ਹੋਣ ਦੀ ਸੂਚਨਾ ਮਿਲਦਿਆਂ ਹੀ ਖ਼ੁਫ਼ੀਆ ਏਜੰਸੀਆਂ ਦੇ ਉੱਚ ਅਧਿਕਾਰੀ ਤੇ ਸਥਾਨਕ ਪੁਲਿਸ ਅਧਿਕਾਰੀ ਵੀ ਮੌਕੇ 'ਤੇ ਪੁੱਜ ਗਏ।

ਭਾਰਤ-ਪਾਕਿਸਤਾਨ ਸਰਹੱਦ ਤੋਂ ਹਥਿਆਰਾਂ ਦਾ ਜ਼ਖ਼ੀਰਾ ਬਰਾਮਦ, ਵੱਡੇ ਪੱਧਰ 'ਤੇ ਜਾਂਚ ਸ਼ੁਰੂਫਿਲਹਾਲ ਪੁਲਿਸ ਤੇ ਬੀਐੱਸਐੱਫ ਅਧਿਕਾਰੀਆਂ ਵੱਲੋਂ ਇਸ ਗੱਲ ਦੀ ਪੜਤਾਲ ਕੀਤੀ ਜਾ ਰਹੀ ਹੈ ਕਿ ਸਥਾਨਕ ਕਿਹੜੇ ਸਮੱਗਲਰਾਂ ਨੇ ਇਸ ਅਸਲੇ ਨੂੰ ਲੈਣ ਆਉਣਾ ਸੀ। ਇਨ੍ਹਾਂ ਹਥਿਆਰਾਂ ਦੀ ਪਾਕਿਸਤਾਨ ਤੋਂ ਤਸਕਰੀ ਹੋਣ ਦਾ ਸ਼ੱਕ ਹੈ। ਇਸ ਸਬੰਧੀ ਪੁਲਿਸ ਅਤੇ ਖੁਫੀਆਂ ਵੱਲੋਂ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਤਾਂ ਕਿ ਜਲਦ ਤੋਂ ਜਲਦ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਸਕੇ।

-PTC News

ਇਹ ਵੀ ਪੜ੍ਹੋ : ਵੀਆਈਪੀ ਸੁਰੱਖਿਆ ਵਾਪਸ ਲੈਣ ਦੇ ਮਾਮਲੇ 'ਤੇ ਹਾਈਕੋਰਟ ਦੀ ਸਰਕਾਰ ਨੂੰ ਫਟਕਾਰ

  • Share