Sat, Apr 20, 2024
Whatsapp

ਲੁਧਿਆਣਾ ਪਹੁੰਚੇ ਕਿਸਾਨ ਕੌਮੀ ਜਥੇਬੰਦੀ ਦੇ ਜਨਰਲ ਸਕੱਤਰ ਰਾਕੇਸ਼ ਟਿਕੈਤ ਨੇ ਦਿੱਤਾ ਵੱਡਾ ਬਿਆਨ

Written by  Pardeep Singh -- May 28th 2022 01:04 PM
ਲੁਧਿਆਣਾ ਪਹੁੰਚੇ ਕਿਸਾਨ ਕੌਮੀ ਜਥੇਬੰਦੀ ਦੇ ਜਨਰਲ ਸਕੱਤਰ ਰਾਕੇਸ਼ ਟਿਕੈਤ ਨੇ ਦਿੱਤਾ ਵੱਡਾ ਬਿਆਨ

ਲੁਧਿਆਣਾ ਪਹੁੰਚੇ ਕਿਸਾਨ ਕੌਮੀ ਜਥੇਬੰਦੀ ਦੇ ਜਨਰਲ ਸਕੱਤਰ ਰਾਕੇਸ਼ ਟਿਕੈਤ ਨੇ ਦਿੱਤਾ ਵੱਡਾ ਬਿਆਨ

ਚੰਡੀਗੜ੍ਹ: ਕਿਸਾਨ ਜਥੇਬੰਦੀਆਂ ਦੀ ਮੀਟਿੰਗ ਚ ਪਹੁੰਚੇ ਰਾਕੇਸ਼ ਟਿਕੈਤ ਨੇ ਕਿਹਾ ਕਿਸਾਨ ਲੀਡਰਾਂ ਨੂੰ ਨਹੀਂ ਲੜਨੀ ਚਾਹੀਦੀਆਂ ਸਨ ਚੋਣਾਂ ਹੋਣ, ਕਿਹਾ ਜੋ ਚੋਣਾਂ ਨਹੀਂ ਲੜਨਾ ਚਾਹੁੰਦੇ ਉਨ੍ਹਾਂ ਨੂੰ ਵਾਪਿਸ ਜਥੇਬੰਦੀ ਚ ਕੀਤਾ ਜਾਵੇਗਾ ਸ਼ਾਮਿਲ ਪਰ ਜੋ ਹਾਲੇ ਵੀ ਬਣਨਾ ਚਾਹੁੰਦੇ ਹਨ। ਮੁੱਖ ਮੰਤਰੀ ਉਹ ਫਿਰ ਵੇਖ ਲੈਣ ਯੋਗਿੰਦਰ ਯਾਦਵ ਨੇ ਕਿਹਾ ਐੱਮਐੱਸਪੀ ਨੂੰ ਲੈ ਕੇ ਕੇਂਦਰ ਖ਼ਿਲਾਫ਼ ਜਲਦ ਮੋਰਚਾ ਖੋਲ੍ਹਿਆ ਜਾਵੇਗਾ। ਲੁਧਿਆਣਾ ਵਿੱਚ ਕਿਸਾਨ ਜਥੇਬੰਦੀਆਂ ਦੀ ਬੈਠਕ ਦੇ ਵਿੱਚ ਕੌਮੀ ਲੀਡਰ ਵੀ ਪਹੁੰਚੇ ਹੋਏ ਨੇ ਅਤੇ ਮੀਟਿੰਗ ਵਿਚ ਰਾਕੇਸ਼ ਟਿਕੈਤ ਯੋਗਿੰਦਰ ਯਾਦਵ ਵੀ ਪਹੁੰਚੇ ਇਸ ਮੌਕੇ ਰਾਕੇਸ਼ ਟਿਕੈਤ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਮੀਟਿੰਗ ਵਿਚ ਕਈ ਅਹਿਮ ਮੁੱਦੇ ਵਿਚਾਰੇ ਜਾਣਗੇ ਉੱਥੇ ਹੀ ਜਦੋਂ ਉਨ੍ਹਾਂ ਨੂੰ ਸੰਗਰੂਰ ਚੋਣਾਂ ਸਬੰਧੀ ਸਵਾਲ ਕੀਤਾ ਗਿਆ ਤਾਂ ਉਨ੍ਹਾਂ ਕਿਹਾ ਕਿ ਇਹ ਕਮੇਟੀ ਦੇ ਵਿੱਚ ਹੀ ਫ਼ੈਸਲਾ ਲਿਆ ਜਾਵੇਗਾ ਕਿ ਕਿਸਾਨ ਜਥੇਬੰਦੀਆਂ ਇਸ ਵਿਚ ਕੀ ਰੋਲ ਅਦਾ ਕਰਨਗੀਆਂ। ਬੀਤੇ ਦਿਨੀਂ ਅਸੀਂ ਇੱਕ ਅੰਦੋਲਨ ਸਰਕਾਰ ਦੇ ਖਿਲਾਫ ਕਰ ਚੁੱਕੇ ਹਾਂ ਅਤੇ ਸਰਕਾਰ ਨੇ ਸਾਡੀਆਂ ਕਈ ਮੰਗਾਂ ਮਨ ਵੀ ਲਈਆਂ ਹਨ। ਉਨ੍ਹਾਂ ਇਹ ਵੀ ਕਿਹਾ ਕਿ ਜਿਨ੍ਹਾਂ ਕਿਸਾਨਾਂ ਦੀ ਸ਼ਹਾਦਤ ਹੋਈ ਹੈ ਉਨ੍ਹਾਂ ਲਈ ਮੁਆਵਜ਼ੇ ਦੀ ਮੰਗ ਵੀ ਕੀਤੀ ਜਾ ਰਹੀ ਹੈ ਇਸ ਤੋਂ ਇਲਾਵਾ ਲਖੀਮਪੁਰ ਖੀਰੀ ਦੇ ਮਾਮਲੇ ਤੇ ਵੀ ਉਨ੍ਹਾਂ ਕਿਹਾ ਅੱਜ ਬੈਠਕ ਵਿੱਚ ਵਿਚਾਰ ਵਟਾਂਦਰਾ ਕੀਤਾ ਜਾਵੇਗਾ ਇਸ ਤੋਂ ਇਲਾਵਾ ਰਾਕੇਸ਼ ਟਿਕੈਤ ਨੇ ਤਨਜ਼ ਭਰੇ ਅੰਦਾਜ਼ ਵਿਚ ਜਦੋਂ ਉਨ੍ਹਾਂ ਨੂੰ ਸਵਾਲ ਕੀਤਾ ਗਿਆ ਕਿ ਕੀ ਜਿਨ੍ਹਾਂ ਨੇ ਚੋਣਾਂ ਲੜੀਆਂ ਸਨ। ਉੱਧਰ ਦੂਜੇ ਪਾਸੇ ਮੀਟਿੰਗ ਚ ਸ਼ਾਮਲ ਹੋਣ ਪਹੁੰਚੇ ਯੋਗਿੰਦਰ ਯਾਦਵ ਨੇ ਕਿਹਾ ਕਿ ਜਲਦ ਹੀ ਸਾਡੀ ਕੌਮੀ ਪੱਧਰ ਤੇ ਇੱਕ ਬੈਠਕ ਹੋਣ ਜਾ ਰਹੀ ਹੈ ਜਿਸ ਨੂੰ ਲੈ ਕੇ ਵੱਖ ਵੱਖ ਸੂਬਿਆਂ ਦੇ ਵਿੱਚ ਮੀਟਿੰਗਾਂ ਦਾ ਸਿਲਸਿਲਾ ਜਾਰੀ ਹੈ ਉਨ੍ਹਾਂ ਕਿਹਾ ਐੱਮਐੱਸਪੀ ਨੂੰ ਸਰਕਾਰ ਦੇ ਖਿਲਾਫ ਮੋਰਚਾ ਖੋਲ੍ਹਿਆ ਜਾਣਾ ਹੈ ਜਿਸ ਦੀਆਂ ਤਿਆਰੀਆਂ ਨੂੰ ਲੈ ਕੇ ਵੀ ਮੀਟਿੰਗ ਵਿੱਚ ਵਿਚਾਰ ਵਟਾਂਦਰਾ ਕੀਤਾ ਜਾਣਾ ਹੈ ਇਸ ਤੋਂ ਇਲਾਵਾ ਉਨ੍ਹਾਂ ਆਮ ਆਦਮੀ ਪਾਰਟੀ ਦੀ ਸਰਕਾਰ ਤੇ ਵੀ ਕਿਹਾ ਕਿ ਜੋ ਵਾਅਦੇ ਉਨ੍ਹਾਂ ਨੇ ਕਿਸਾਨਾਂ ਨਾਲ ਕੀਤੇ ਸੀ ਉਹ ਪੂਰੇ ਕਰਨੇ ਚਾਹੀਦੇ ਹਨ। ਇਹ ਵੀ ਪੜ੍ਹੋ:ਮੰਤਰੀ ਹਰਜੋਤ ਬੈਂਸ ਦਾ ਵੱਡਾ ਬਿਆਨ, ਕਿਹਾ-ਪੰਜਾਬ 'ਚ ਗੈਰ-ਕਾਨੂੰਨੀ ਮਾਈਨਿੰਗ ਖਤਮ -PTC News


Top News view more...

Latest News view more...