Sat, Apr 20, 2024
Whatsapp

ਵੱਡੀ ਖ਼ਬਰ: ਅਰਵਿੰਦ ਕੇਜਰੀਵਾਲ ਨੇ ਭਗਵੰਤ ਮਾਨ ਨੂੰ ਐਲਾਨਿਆ ਮੁੱਖ ਮੰਤਰੀ ਉਮੀਦਵਾਰ

Written by  Jasmeet Singh -- January 18th 2022 12:21 PM -- Updated: January 19th 2022 02:43 PM
ਵੱਡੀ ਖ਼ਬਰ: ਅਰਵਿੰਦ ਕੇਜਰੀਵਾਲ ਨੇ ਭਗਵੰਤ ਮਾਨ ਨੂੰ ਐਲਾਨਿਆ ਮੁੱਖ ਮੰਤਰੀ ਉਮੀਦਵਾਰ

ਵੱਡੀ ਖ਼ਬਰ: ਅਰਵਿੰਦ ਕੇਜਰੀਵਾਲ ਨੇ ਭਗਵੰਤ ਮਾਨ ਨੂੰ ਐਲਾਨਿਆ ਮੁੱਖ ਮੰਤਰੀ ਉਮੀਦਵਾਰ

ਚੰਡੀਗੜ੍ਹ: ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਾਮੇਡੀਅਨ ਤੋਂ ਸਿਆਸਤਦਾਨ ਬਣੇ 'ਆਪ' ਦੇ ਸੂਬਾ ਪ੍ਰਧਾਨ ਅਤੇ ਸਂਗਰੂਰ ਤੋਂ ਮੌਜੂਦਾ ਵਿਧਾਇਕ ਭਗਵੰਤ ਮਾਨ ਨੂੰ ਪੰਜਾਬ ਵਿਧਾਨ ਸਭਾ ਚੋਣਾਂ ਲਈ 'ਆਪ' ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਵਜੋਂ ਐਲਾਨ ਦਿੱਤਾ ਹੈ। ਪੰਜਾਬ ਵਿਧਾਨ ਸਭਾ ਚੋਣਾਂ ਲਈ ਪਾਰਟੀ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਦੇ ਨਾਂ ਦਾ ਐਲਾਨ ਅੱਜ ਜਾਨੀ ਮੰਗਲਵਾਰ ਦੁਪਹਿਰ 12 ਵਜੇ 'ਆਪ' ਵਲੋਂ ਸੱਦੀ ਗਈ ਪ੍ਰੈਸ ਵਾਰਤਾ ਵਿੱਚ ਕੀਤਾ ਗਿਆ। ਇਹ ਵੀ ਪੜ੍ਹੋ: 'ਆਪ' ਨੇ ਫਿਰੋਜ਼ਪੁਰ (ਦਿਹਾਤੀ) ਤੋਂ ਨਵੇਂ ਉਮੀਦਵਾਰ ਦਾ ਕੀਤਾ ਐਲਾਨ ਵਿਧਾਨ ਸਭਾ ਚੋਣਾਂ ਲਈ ਆਪਣਾ ਮੁੱਖ ਮੰਤਰੀ ਚਿਹਰਾ ਚੁਣਨ ਦੀ ਮੁਹਿੰਮ ਤਹਿਤ ਆਮ ਆਦਮੀ ਪਾਰਟੀ ਨੂੰ ਲਗਭਗ 25 ਲੱਖ ਹੁੰਗਾਰਾ ਮਿਲਿਆ ਸੀ। ਦਰਸਲ ਕੇਜਰੀਵਾਲ ਨੇ 13 ਜਨਵਰੀ ਨੂੰ ਪੰਜਾਬ ਦੇ ਲੋਕਾਂ ਨੂੰ ਆਪਣੇ ਪਸੰਦੀਦਾ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰਾਂ ਦੇ ਨਾਂ ਸੁਝਾਉਣ ਲਈ ਕਿਹਾ ਸੀ ਅਤੇ ਇਸ ਮਕਸਦ ਲਈ ਇੱਕ ਮੋਬਾਈਲ ਨੰਬਰ ਵੀ ਲਾਂਚ ਕੀਤਾ ਗਿਆ ਸੀ। ਇਸ ਦੇ ਨਾਲ ਹੀ ਕੇਜਰੀਵਾਲ ਨੇ ਕਿਹਾ ਸੀ ਕਿ ਹਾਲਾਂਕਿ ਉਹ ਚਾਹੁੰਦੇ ਸਨ ਕਿ ਪਾਰਟੀ ਦੇ ਸੂਬਾ ਪ੍ਰਧਾਨ ਭਗਵੰਤ ਮਾਨ ਦਾ ਨਾਂ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਵਜੋਂ ਐਲਾਨਿਆ ਜਾਵੇ। ਉਥੇ ਹੀ ਕੇਜਰੀਵਾਲ ਨੇ ਇਹ ਵੀ ਸਪਸ਼ਟ ਕਰ ਦਿੱਤਾ ਸੀ ਵੀ ਉਹ ਖੁਦ ਇਸ ਦੌੜ ਤੋਂ ਬਾਹਰ ਹੈ। ਇਸਤੋਂ ਬਾਅਦ ਹੀ ਪੰਜਾਬ ਦੇ ਸਿਆਸੀ ਗਲਿਆਰਿਆਂ ਤੋਂ ਲੈਕੇ ਪਿੰਡਾਂ ਦੀਆਂ ਖੁੰਡ ਚਰਚਾ ਸੀ ਕਿ ਹੋਵੇ ਨਾ ਹੋਵੇ ਮਾਨ ਨੂੰ ਹੀ 'ਆਪ' ਦਾ ਮੁੱਖ ਮੰਤਰੀ ਉਮੀਦਵਾਰ ਉਤਾਰਿਆ ਜਾਵੇਗਾ।

ਦੂਜੇ ਪਾਸੇ, ਕਾਂਗਰਸ ਵੀ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਹਮਾਇਤ ਕਰਦੀ ਨਜ਼ਰ ਆ ਰਹੀ ਹੈ, ਜਿਸ ਵਿੱਚ ਪਾਰਟੀ ਨੇ ਆਪਣੇ ਅਧਿਕਾਰਤ ਟਵਿਟਰ ਤੋਂ ਇੱਕ ਵੀਡੀਓ ਸਾਂਝੀ ਕੀਤਾ ਹੈ ਜਿਸ ਵਿੱਚ ਅਭਿਨੇਤਾ ਸੋਨੂੰ ਸੂਦ ਇਹ ਕਿਹੰਦਾ ਹੈ ਕਿ "ਅਸਲੀ ਮੁੱਖ ਮੰਤਰੀ ਉਹ ਹੈ। ਜਿਸ ਨੂੰ ਇਹ ਦੱਸਣ ਦੀ ਲੋੜ ਨਾ ਪਵੇ ਕਿ ਉਹ ਮੁੱਖ ਮੰਤਰੀ ਅਹੁਦੇ ਦਾ ਉਮੀਦਵਾਰ ਹੈ।" ਕਾਂਗਰਸ ਵਲੋਂ ਸਾਂਝੀ ਇਸ ਵੀਡੀਓ ਵਿੱਚ ਚੰਨੀ ਨੂੰ ਪ੍ਰਦਰਸ਼ਿਤ ਕੀਤਾ ਗਿਆ ਹੈ। ਇਸੀ ਦੇ ਨਾਲ ਇਸ ਵੀਡੀਓ ਵਿੱਚ ਪੰਜਾਬ ਕਾਂਗਰਸ ਦੇ ਪਾਰਟੀ ਪ੍ਰਧਾਨ ਨਵਜੋਤ ਸਿੱਧੂ ਦੀ ਇੱਕ ਵੀ ਝਲਕ ਵੀਡੀਓ 'ਚ ਸ਼ਾਮਿਲ ਨਹੀਂ ਕੀਤੀ ਗਈ ਹੈ। ਇਹ ਵੀ ਪੜ੍ਹੋ: ਪੰਜਾਬ ਚੋਣਾਂ: ਕੀ ਚੰਨੀ ਨੂੰ ਮੁੱਖ ਮੰਤਰੀ ਦੇ ਉਮੀਦਵਾਰ ਵਜੋਂ ਉਤਾਰੂਗੀ ਕਾਂਗਰਸ? ਸੰਕੇਤ ਵਜੋਂ ਪਾਰਟੀ ਨੇ ਅਦਾਕਾਰ ਸੋਨੂੰ ਸੂਦ ਦੀ ਕਲਿੱਪ ਕੀਤੀ ਟਵੀਟ - ਪੀਟੀਸੀ ਖ਼ਬਰਾਂ

Top News view more...

Latest News view more...