Sat, Apr 27, 2024
Whatsapp

ਅਰਵਿੰਦ ਕੇਜਰੀਵਾਲ ਨੂੰ ਚੁਣਿਆ ਵਿਧਾਇਕ ਦਲ ਦਾ ਨੇਤਾ, 16 ਫਰਵਰੀ ਨੂੰ ਮੁੱਖ ਮੰਤਰੀ ਦੇ ਅਹੁਦੇ ਦੀ ਚੁੱਕਣਗੇ ਸਹੁੰ

Written by  Shanker Badra -- February 12th 2020 02:54 PM
ਅਰਵਿੰਦ ਕੇਜਰੀਵਾਲ ਨੂੰ ਚੁਣਿਆ ਵਿਧਾਇਕ ਦਲ ਦਾ ਨੇਤਾ, 16 ਫਰਵਰੀ ਨੂੰ ਮੁੱਖ ਮੰਤਰੀ ਦੇ ਅਹੁਦੇ ਦੀ ਚੁੱਕਣਗੇ ਸਹੁੰ

ਅਰਵਿੰਦ ਕੇਜਰੀਵਾਲ ਨੂੰ ਚੁਣਿਆ ਵਿਧਾਇਕ ਦਲ ਦਾ ਨੇਤਾ, 16 ਫਰਵਰੀ ਨੂੰ ਮੁੱਖ ਮੰਤਰੀ ਦੇ ਅਹੁਦੇ ਦੀ ਚੁੱਕਣਗੇ ਸਹੁੰ

ਅਰਵਿੰਦ ਕੇਜਰੀਵਾਲ ਨੂੰ ਚੁਣਿਆ ਵਿਧਾਇਕ ਦਲ ਦਾ ਨੇਤਾ, 16 ਫਰਵਰੀ ਨੂੰ ਮੁੱਖ ਮੰਤਰੀ ਦੇ ਅਹੁਦੇ ਦੀ ਚੁੱਕਣਗੇ ਸਹੁੰ:ਨਵੀਂ ਦਿੱਲੀ : ਆਮ ਆਦਮੀ ਪਾਰਟੀ ਦੇ ਨਵੇਂ ਚੁਣੇ ਗਏ ਵਿਧਾਇਕਾਂ ਦੀ ਮੀਟਿੰਗ 'ਚ ਅਰਵਿੰਦ ਕੇਜਰੀਵਾਲ ਨੂੰ ਵਿਧਾਇਕ ਦਲ ਨੇਤਾ ਚੁਣਿਆ ਗਿਆ ਹੈ। ਇਸ ਮੀਟਿੰਗ 'ਚ ਮਨੀਸ਼ ਸਿਸੋਦੀਆ ਨੇ ਅਰਵਿੰਦ ਕੇਜਰੀਵਾਲ ਨੂੰ ਮੁੱਖ ਮੰਤਰੀ ਬਣਾਏ ਜਾਣ ਦਾ ਪ੍ਰਸਤਾਵ ਰੱਖਿਆ ਸੀ,ਜਿਸ ਤੋਂ ਬਾਅਦ ਸਾਰਿਆਂ ਦੀ ਸਹਮਿਤੀ ਨਾਲ ਕੇਜਰੀਵਾਲ ਨੂੰ ਵਿਧਾਇਕ ਦਲ ਦਾ ਨੇਤਾ ਚੁਣਿਆ ਹੈ। [caption id="attachment_388627" align="aligncenter" width="300"]Arvind Kejriwal elected Aam Aadmi Party Legislative Party Leader ਅਰਵਿੰਦ ਕੇਜਰੀਵਾਲ ਨੂੰ ਚੁਣਿਆ ਵਿਧਾਇਕ ਦਲ ਦਾ ਨੇਤਾ, 16 ਫਰਵਰੀ ਨੂੰ ਮੁੱਖ ਮੰਤਰੀ ਦੇ ਅਹੁਦੇ ਦੀ ਚੁੱਕਣਗੇਸਹੁੰ[/caption] ਇਸ ਮਗਰੋਂ ਆਮ ਆਦਮੀ ਪਾਰਟੀ ਦੇ ਨੇਤਾ ਮਨੀਸ਼ ਸਿਸੋਦੀਆ ਨੇ ਪ੍ਰੈੱਸ ਕਾਨਫ਼ਰੰਸ ਦੌਰਾਨ ਕਿਹਾ ਕਿ ਅਰਵਿੰਦ ਕੇਜਰੀਵਾਲ 16 ਫਰਵਰੀ ਨੂੰ ਮੁੱਖ ਮੰਤਰੀ ਦੇ ਅਹੁਦੇ ਦੀ ਸਹੁੰ ਚੁੱਕਣਗੇ। ਉਨ੍ਹਾਂ ਕਿਹਾ ਕਿ ਸਹੁੰ ਚੁੱਕ ਸਮਾਗਮ ਰਾਮਲੀਲਾ ਮੈਦਾਨ 'ਚ ਸਵੇਰੇ 10 ਵਜੇ ਸ਼ੁਰੂ ਹੋਵੇਗਾ। [caption id="attachment_388626" align="aligncenter" width="300"]Arvind Kejriwal elected Aam Aadmi Party Legislative Party Leader ਅਰਵਿੰਦ ਕੇਜਰੀਵਾਲ ਨੂੰ ਚੁਣਿਆ ਵਿਧਾਇਕ ਦਲ ਦਾ ਨੇਤਾ, 16 ਫਰਵਰੀ ਨੂੰ ਮੁੱਖ ਮੰਤਰੀ ਦੇ ਅਹੁਦੇ ਦੀ ਚੁੱਕਣਗੇਸਹੁੰ[/caption] ਮਿਲੀ ਜਾਣਕਾਰੀ ਅਨੁਸਾਰ ਅਰਵਿੰਦ ਕੇਜਰੀਵਾਲ ਉਪਰਾਜਪਾਲ ਅਨਿਲ ਬੈਜਲ ਨੂੰ ਮਿਲਣ ਉਨ੍ਹਾਂ ਦੀ ਰਿਹਾਇਸ਼ 'ਤੇ ਪਹੁੰਚੇ। ਇੱਥੇ 16 ਫਰਵਰੀ ਨੂੰ ਹੋਣ ਵਾਲੇ ਸਹੁੰ ਚੁੱਕ ਸਮਾਗਮ ਨੂੰ ਲੈ ਕੇ ਚਰਚਾ ਦੀ ਸੰਭਾਵਨਾ ਹੈ।ਇਸ ਨਾਲ ਆਮ ਆਦਮੀ ਪਾਰਟੀ ਦੇ ਸਾਰੇ ਨਵੇਂ ਚੁਣੇ ਗਏ 62 ਵਿਧਾਇਕਾਂ ਦੀ ਮੀਟਿੰਗ ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ 'ਤੇ ਖ਼ਤਮ ਹੋ ਗਈ ਹੈ। [caption id="attachment_388624" align="aligncenter" width="300"]Arvind Kejriwal elected Aam Aadmi Party Legislative Party Leader ਅਰਵਿੰਦ ਕੇਜਰੀਵਾਲ ਨੂੰ ਚੁਣਿਆ ਵਿਧਾਇਕ ਦਲ ਦਾ ਨੇਤਾ, 16 ਫਰਵਰੀ ਨੂੰ ਮੁੱਖ ਮੰਤਰੀ ਦੇ ਅਹੁਦੇ ਦੀ ਚੁੱਕਣਗੇਸਹੁੰ[/caption] ਜ਼ਿਕਰਯੋਗ ਹੈ ਕਿ ਦਿੱਲੀ ਦੀ ਜਨਤਾ ਨੇ ਇਕ ਵਾਰ ਫਿਰ ਅਰਵਿੰਦ ਕੇਜਰੀਵਾਲ 'ਤੇ ਵਿਸ਼ਵਾਸ ਦਿਖਾਇਆ ਹੈ। ਕੇਜਰੀਵਾਲ ਸਰਕਾਰ ਦੇ ਪੰਜ ਸਾਲ 'ਚ ਕੀਤੇ ਗਏ ਵਿਕਾਸ ਕਾਰਜਾਂ ਦਾ ਜਾਦੂ ਇਸ ਕਦਰ ਚੱਲਿਆ ਕਿ ਆਮ ਆਦਮੀ ਪਾਰਟੀ ਨੇ ਦਿੱਲੀ ਦੀਆਂ 70 ਵਿਧਾਨ ਸਭਾ ਸੀਟਾਂ 'ਚੋਂ 62 ਸੀਟਾਂ ਜਿੱਤ ਕੇ ਜ਼ਬਰਦਸਤ ਸਫ਼ਲਤਾ ਦਾ ਇਤਿਹਾਸ ਦੁਹਰਾਇਆ ਹੈ। ਜਦਕਿ ਕਾਂਗਰਸ ਚੋਣਾਂ 'ਚ ਇਸ ਵਾਰ ਵੀ ਖਾਤਾ ਨਹੀਂ ਖੋਲ੍ਹ ਸਕੀ। -PTCNews


Top News view more...

Latest News view more...