Wed, Apr 24, 2024
Whatsapp

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਵਿਗੜੀ ਸਿਹਤ , ਖ਼ੁਦ ਨੂੰ ਕੀਤਾ ਇਕਾਂਤਵਾਸ

Written by  Shanker Badra -- June 08th 2020 04:38 PM
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਵਿਗੜੀ ਸਿਹਤ , ਖ਼ੁਦ ਨੂੰ ਕੀਤਾ ਇਕਾਂਤਵਾਸ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਵਿਗੜੀ ਸਿਹਤ , ਖ਼ੁਦ ਨੂੰ ਕੀਤਾ ਇਕਾਂਤਵਾਸ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਵਿਗੜੀ ਸਿਹਤ , ਖ਼ੁਦ ਨੂੰ ਕੀਤਾ ਇਕਾਂਤਵਾਸ:ਨਵੀਂ ਦਿੱਲੀ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਅਚਾਨਕ ਸਿਹਤ ਵਿਗੜ ਗਈ ਹੈ। ਜਿਸ ਤੋਂ ਬਾਅਦ ਉਨ੍ਹਾਂ ਨੇ ਆਪਣੇ ਆਪ ਨੂੰ ਇਕਾਂਤਵਾਸ ਕਰ ਲਿਆ ਹੈ। ਜਾਣਕਾਰੀ ਅਨੁਸਾਰ ਕੇਜਰੀਵਾਲ ਨੂੰ ਕੱਲ੍ਹ ਤੋਂ ਹਲਕਾ ਬੁਖ਼ਾਰ ਤੇ ਗਲੇ 'ਚ ਖ਼ਰਾਸ਼ ਦੀ ਸ਼ਿਕਾਇਤ ਹੈ। ਕੋਰੋਨਾ ਵਾਇਰਸ ਦੇ ਖ਼ਤਰੇ ਨੂੰ ਵੇਖਦੇ ਹੋਏ ਕੱਲ੍ਹ ਉਨ੍ਹਾਂ ਦਾ ਕੋਰੋਨਾ ਟੈੱਸਟ ਕਰਵਾਇਆ ਜਾਏਗਾ। ਇਸ ਦੌਰਾਨ ਸਾਰੀਆਂ ਮੀਟਿੰਗਾਂ ਰੱਦ ਕਰ ਦਿੱਤੀਆਂ ਗਈਆਂ ਹਨ। ਕੇਜਰੀਵਾਲ ਕਿਸੇ ਨਾਲ ਨਹੀਂ ਮਿਲੇ ਹਨ ਅਤੇ ਸਾਵਧਾਨੀ ਵਜੋਂ ਉਨ੍ਹਾਂ ਨੇ ਆਪਣੇ ਆਪ ਨੂੰ ਅਲੱਗ ਕਰ ਲਿਆ ਹੈ। ਦਿੱਲੀ ਵਿਚ ਕੋਰੋਨਾ ਵਾਇਰਸ ਦੇ ਵੱਧ ਰਹੇ ਮਾਮਲਿਆਂ ਵਿਚ ਮੁੱਖ ਮੰਤਰੀ ਦੀ ਆਪਣੀ ਸਿਹਤ ਖ਼ਰਾਬ ਹੋਣ ਦੀਆਂ ਖ਼ਬਰਾਂ ਨੇ ਦਿੱਲੀ ਸਰਕਾਰ ਅਤੇ ਸਿਹਤ ਵਿਭਾਗ ਵਿਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਇਸ ਦੌਰਾਨ ਕੇਜਰੀਵਾਲ ਦੀ ਸਿਹਤ ਨੂੰ ਲੈ ਕੇ ਸਾਵਧਾਨੀ ਵਰਤੀ ਜਾ ਰਹੀ ਹੈ। -PTCNews


Top News view more...

Latest News view more...