adv-img
ਮੁੱਖ ਖਬਰਾਂ

ਅਰਵਿੰਦ ਕੇਜਰੀਵਾਲ ਕੱਲ੍ਹ ਪਹੁੰਚਣਗੇ ਚੰਡੀਗੜ੍ਹ , ਪੰਜਾਬ ਭਵਨ 'ਚ ਪ੍ਰੈੱਸ ਕਾਨਫਰੰਸ ਨੂੰ ਲੈ ਕੇ ਛਿੜਿਆ ਵਿਵਾਦ

By Shanker Badra -- June 28th 2021 04:16 PM

ਚੰਡੀਗੜ੍ਹ : ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ (Arvind Kejriwal )ਕੱਲ੍ਹ ਨੂੰ ਚੰਡੀਗੜ੍ਹ ਆ ਰਹੇ ਹਨ। ਇਸ ਸਮੇਂ ਉਹ ਅਗਲੇ ਸਾਲ ਆ ਰਹੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬੀਆਂ ਨਾਲ ਕਈ ਵੱਡੇ ਐਲਾਨ ਕਰ ਸਕਦੇ ਹਨ। ਕੇਜਰੀਵਾਲ ਨੇ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਵੱਡੇ ਐਲਾਨ ਕਰਨ ਦੇ ਸੰਕੇਤ ਦਿੱਤੇ ਹਨ।

ਪੜ੍ਹੋ ਹੋਰ ਖ਼ਬਰਾਂ : ਪੰਜਾਬ 'ਚ ਇਨ੍ਹਾਂ ਸ਼ਰਤਾਂ ਤਹਿਤ IELTS ਇੰਸਟੀਚਿਊਟ ਖੋਲ੍ਹਣ ਦੀ ਮਨਜ਼ੂਰੀ , ਜਾਣੋ ਹੋਰ ਕੀ ਕੁਝ ਖੁੱਲ੍ਹੇਗਾ

ਅਰਵਿੰਦ ਕੇਜਰੀਵਾਲ ਕੱਲ੍ਹ ਪਹੁੰਚਣਗੇ ਚੰਡੀਗੜ੍ਹ , ਪੰਜਾਬ ਭਵਨ 'ਚ ਪ੍ਰੈੱਸ ਕਾਨਫਰੰਸ ਨੂੰ ਲੈ ਕੇ ਛਿੜਿਆ ਵਿਵਾਦ

ਪੰਜਾਬ ਆਪ ਦੇ ਸਹਿ ਪ੍ਰਭਾਰੀ ਰਾਗਵ ਚੱਢਾ ਨੇ ਆਖਿਆ ਹੈ ਕਿ ਕੇਜਰੀਵਾਲ ਕੱਲ੍ਹ ਚੰਡੀਗੜ੍ਹ ਆ ਰਹੇ ਹਨ। ਉਨ੍ਹਾਂ ਇਲਜ਼ਾਮ ਲਗਾਇਆ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਜਰੀਵਾਲ ਨੂੰ ਪੰਜਾਬ ਭਵਨ 'ਚ ਪ੍ਰੈੱਸ ਕਾਨਫਰੰਸ ਕਰਨ ਦੀ ਇਜਾਜ਼ਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਆਮ ਆਦਮੀ ਪਾਰਟੀ ਨੇ ਕਿਹਾ ਹੈ ਕਿ ਪ੍ਰੈੱਸ ਕਾਨਫਰੰਸ ਹਰ ਹਾਲਾਤ 'ਚ ਹੋਵੇਗੀ।

ਅਰਵਿੰਦ ਕੇਜਰੀਵਾਲ ਕੱਲ੍ਹ ਪਹੁੰਚਣਗੇ ਚੰਡੀਗੜ੍ਹ , ਪੰਜਾਬ ਭਵਨ 'ਚ ਪ੍ਰੈੱਸ ਕਾਨਫਰੰਸ ਨੂੰ ਲੈ ਕੇ ਛਿੜਿਆ ਵਿਵਾਦ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Captain Amarinder Singh )ਨੇ ਆਪ ਦੇ ਇਲਜ਼ਾਮਾਂ ਨੂੰ ਨਕਾਰਿਆ ਹੈ। ਓਧਰ ਦੂਜੇ ਪਾਸੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕੇਜਰੀਵਾਲ ਨੇ ਕੁੱਝ ਦਿਨ ਪਹਿਲਾਂ ਇਥੇ ਇਕ ਰੈਲੀ ਨੂੰ ਸੰਬੋਧਿਤ ਕੀਤਾ ਹੈ ਅਤੇ ਹੁਣ ਉਸਨੂੰ ਪ੍ਰੈਸ ਕਾਨਫਰੰਸ ਕਰਨ ਤੋਂ ਕਿਉਂ ਰੋਕਿਆ ਜਾਵੇਗਾ ? ਜੇ ਉਹ ਚਾਹੁੰਦਾ ਹੈ ਤਾਂ ਮੈਂ ਉਸ ਦੇ ਦੁਪਹਿਰ ਦੇ ਖਾਣੇ ਦਾ ਪ੍ਰਬੰਧ ਕਰਨ 'ਚ ਵੀ ਖੁਸ਼ ਹਾਂ। ਕੇਜਰੀਵਾਲ ਸਿਰਫ ਡਰਾਮਾ ਕਰਨਾ ਚਾਹੁੰਦਾ ਹੈ ਭਾਵੇਂ ਇਸ ਲਈ ਉਨ੍ਹਾਂ ਨੂੰ ਝੂਠ ਹੀ ਬੋਲਣਾ ਪਵੇ।

ਅਰਵਿੰਦ ਕੇਜਰੀਵਾਲ ਕੱਲ੍ਹ ਪਹੁੰਚਣਗੇ ਚੰਡੀਗੜ੍ਹ , ਪੰਜਾਬ ਭਵਨ 'ਚ ਪ੍ਰੈੱਸ ਕਾਨਫਰੰਸ ਨੂੰ ਲੈ ਕੇ ਛਿੜਿਆ ਵਿਵਾਦ

ਪੜ੍ਹੋ ਹੋਰ ਖ਼ਬਰਾਂ : ਬੇਰੁਜ਼ਗਾਰ ਈਟੀਟੀ ਟੈਟ ਪਾਸ ਅਧਿਆਪਕ ਗੁਪਤ ਢੰਗ ਨਾਲ ਸਿਸਵਾਂ ਫਾਰਮ ਹਾਊਸ ਪੁੱਜੇ , ਪੁਲਿਸ ਅਤੇ ਖੁਫੀਆ ਏਜੰਸੀਆਂ ਨੂੰ ਪਈਆਂ ਭਾਜੜਾਂ

ਅਰਵਿੰਦ ਕੇਜਰੀਵਾਲ ਨੇ ਟਵੀਟ ਜ਼ਰੀਏ ਜਾਣਕਾਰੀ ਦਿੱਤੀ ਕਿ ਉਹ ਕੱਲ੍ਹ ਚੰਡੀਗੜ੍ਹ ਆਉਣਗੇ। ਇਸ ਦੇ ਨਾਲ ਹੀ ਕੇਜਰੀਵਾਲ ਨੇ ਐਲਾਨ ਕੀਤਾ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ 'ਤੇ ਦਿੱਲੀ ਦੀ ਤਰਜ਼ 'ਤੇ ਮੁਫ਼ਤ ਬਿਜਲੀ ਦਿੱਤੀ ਜਾਵੇਗੀ। ਉਹਨਾਂ ਲਿਖਿਆ, 'ਇੰਨੀ ਮਹਿੰਗਾਈ ਵਿਚ ਇਕ ਮਹਿਲਾ ਲਈ ਆਪਣਾ ਘਰ ਚਲਾਉਣਾ ਬਹੁਤ ਮੁਸ਼ਕਿਲ ਹੁੰਦਾ ਹੈ। ਦਿੱਲੀ ਵਿਚ ਅਸੀਂ ਹਰ ਪਰਿਵਾਰ ਨੂੰ 200 ਯੂਨਿਟ ਬਿਜਲੀ ਮੁਫ਼ਤ ਦਿੰਦੇ ਹਾਂ। ਮਹਿਲਾਵਾਂ ਬਹੁਤ ਖੁਸ਼ ਹਨ। ਪੰਜਾਬ ਦੀਆਂ ਮਹਿਲਾਵਾਂ ਵੀ ਮਹਿੰਗਾਈ ਤੋਂ ਬਹੁਤ ਦੁਖੀ ਹਨ। ਪੰਜਾਬ ਵਿਚ ਵੀ ਆਪ ਦੀ ਸਰਕਾਰ ਮੁਫ਼ਤ ਬਿਜਲੀ ਦੇਵੇਗੀ। ਕੱਲ੍ਹ ਚੰਡੀਗੜ੍ਹ ਵਿਖੇ ਮਿਲਦੇ ਹਾਂ'।

-PTCNews

  • Share