ਅਰਵਿੰਦ ਕੇਜਰੀਵਾਲ ਸਮੇਤ ਇਹ ਨੇਤਾ ਪਹੁੰਚੇ ਭਗਵੰਤ ਮਾਨ ਦਾ ਹਾਲ-ਚਾਲ ਪੁੱਛਣ ਹਸਪਤਾਲ 

arvind kejriwal visits bhagwant mann in hospital

ਅਰਵਿੰਦ ਕੇਜਰੀਵਾਲ ਸਮੇਤ ਇਹ ਨੇਤਾ ਪਹੁੰਚੇ ਭਗਵੰਤ ਮਾਨ ਦਾ ਹਾਲ-ਚਾਲ ਪੁੱਛਣ ਹਸਪਤਾਲ arvind kejriwal visits bhagwant mann in hospital

“ਆਪ” ਦੇ ਨੇਤਾ ਭਗਵੰਤ ਮਾਨ, ਜੋ ਕਿ ਇਸ ਸਮੇਂ ਗੁਰਦੇ ਦੀ ਪੱਥਰੀ ਦੀ ਸ਼ਿਕਾਇਤ ਤੋਂ ਪੀੜਤ ਹਨ, ਦਿੱਲੀ ਦੇ ਆਰ.ਐਮ.ਐਲ ਹਸਪਤਾਲ ‘ਚ ਜ਼ੇਰ-ਏ-ਇਲਾਜ ਹਨ।
arvind kejriwal visits bhagwant mann in hospitalਇਸ ਮੌਕੇ ਆਮ ਆਦਮੀ ਪਾਰਟੀ ਤੋਂ ਅਰਵਿੰਦ ਕੇਜਰੀਵਾਲ ਸਮੇਤ ਸੰਜੈ ਸਿੰਘ, ਮਨੀਸ਼ ਸਿਸੋਦੀਆ ਹਸਪਤਾਲ ਮਾਨ ਦਾ ਹਾਲ ਚਾਲ ਪੁੱਛਣ ਲਈ ਪਹੁੰਚੇ ਹਨ।

ਮਿਲ ਰਹੀਆਂ ਖਬਰਾਂ ਮੁਤਾਬਕ, ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਵੀ ਜਲਦੀ ਹੀ ਹਸਪਤਾਲ ਪੁੱਜਣਗੇ।

ਦੱਸ ਦੇਈਏ ਕਿ  ਆਮ ਆਦਮੀ ਪਾਰਟੀ ਦੇ ਨੇਤਾ ਭਗਵੰਤ ਮਾਨ ਦੀ ਸਿਹਤ ਖਰਾਬ ਹੋ ਗਈ ਹੈ, ਜਿਸਦੇ ਚੱਲਦਿਆਂ ਉਹਨਾਂ ਨੂੰ ਦਿੱਲੀ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਰਾਮ ਮਨੋਹਰ ਲੋਹੀਆ ਹਸਪਤਾਲ ‘ਚ ਦਾਖਲ ਮਾਨ ਦੀ ਹਾਲਤ ਬਾਰੇ ਅਜੇ ਕੁਝ ਜ਼ਿਆਦਾ ਜਾਣਕਾਰੀ ਨਹੀਂ ਮਿਲ ਪਾਈ ਹੈ।
arvind kejriwal visits bhagwant mann in hospitalਖਬਰਾਂ ਮੁਤਾਬਕ, ਉਹਨਾਂ ਨੂੰ ਗੁਰਦੇ ‘ਚ ਪੱਥਰੀ ਦੀ ਸ਼ਿਕਾਇਤ ਹੈ।

ਦੱਸਿਆ ਜਾ ਰਿਹਾ ਹੈ, ਮਾਨ ਪਿਛਲੇ ਦੋ ਦਿਨਾਂ ਤੋਂ ਦਾਖਲ ਹਨ। ਉਹਨਾਂ ਦੀਆਂ ਹਸਪਤਾਲ ‘ਚ ਦਾਖਲ ਹੋਣ ਦੀਆਂ ਤਸਵੀਰਾਂ ਸੋਸ਼ਲ ਮੀਡੀਆਂ ‘ਤੇ ਕਾਫੀ ਵਾਇਰਲ ਹੋਈਆਂ ਹਨ ਪਰ ਇਸਦੀ ਅਜੇ ਕੋਈ ਪੁਸ਼ਟੀ ਨਹੀਂ ਹੋ ਪਾਈ ਹੈ।

ਇੱਥੇ ਇਹ ਵੀ ਦੱਸਣਾ ਬਣਦਾ ਹੈ ਕਿ ਇੱਕ ਦਿਨ ਬਾਅਦ ਖਹਿਰਾ ਦੀ ਕਨਵੈਨਸ਼ਨ ਵੀ ਹੈ, ਜਿੱਥੇ ਲੋਕਾਂ ਵੱਲੋਂ ਮਾਨ ਨੂੰ ਖਹਿਰਾ ਦਾ ਸਾਥ ਦੇਣ ਦੀ ਵੀ ਅਪੀਲ ਕੀਤੀ ਜਾ ਰਹੀ ਸੀ।

—PTC News