ਆਸਾਮ 'ਚ ਬੱਸ ਅਤੇ ਮਿੰਨੀ ਬੱਸ ਵਿਚਾਲੇ ਭਿਆਨਕ ਟੱਕਰ, 10 ਲੋਕਾਂ ਦੀ ਮੌਤ

By Jashan A - September 23, 2019 4:09 pm

ਆਸਾਮ 'ਚ ਬੱਸ ਅਤੇ ਮਿੰਨੀ ਬੱਸ ਵਿਚਾਲੇ ਭਿਆਨਕ ਟੱਕਰ, 10 ਲੋਕਾਂ ਦੀ ਮੌਤ,ਨਵੀਂ ਦਿੱਲੀ: ਤੇਜ਼ ਰਫ਼ਤਾਰ ਕਾਰਨ ਦੇਸ਼ ਭਰ 'ਚ ਸੜਕੀ ਹਾਦਸੇ ਵਾਪਰ ਰਹੇ ਹਨ। ਜਿਸ ਕਾਰਨ ਹੁਣ ਤੱਕ ਕਈ ਲੋਕ ਮੌਤ ਦੇ ਘਾਟ ਦੇ ਉਤਰ ਚੁੱਕੇ ਹਨ। ਅਜਿਹਾ ਹੀ ਇੱਕ ਹੋਰ ਦਰਦਨਾਕ ਸੜਕ ਹਾਦਸਾ ਆਸਾਮ ਦੇ ਸ਼ਿਵਸਾਗਰ ਜ਼ਿਲੇ 'ਚ ਵਾਪਰਿਆ।

ਜਿਥੇ ਇਕ ਬੱਸ ਅਤੇ ਇਕ ਮਿੰਨੀ ਬੱਸ ਦਰਮਿਆਨ ਟੱਕਰ ਹੋਣ ਨਾਲ 10 ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ ਕਈ ਹੋਰ ਜ਼ਖਮੀ ਹੋ ਗਏ। ਜਿਨ੍ਹਾਂ ਨੂੰ ਨੇੜੇ ਦੇ ਹਸਪਤਾਲ 'ਚ ਇਲਾਜ ਲਈ ਭਰਤੀ ਕਰਵਾਇਆ ਗਿਆ ਹੈ।

ਹੋਰ ਪੜ੍ਹੋ: ਅਜਨਾਲਾ 'ਚ ਪੁਲਿਸ ਮੁਲਾਜ਼ਮ ਨੇ ਖੁਦ ਨੂੰ ਮਾਰੀ ਗੋਲੀ, ਹੋਈ ਮੌਤ

https://twitter.com/ANI/status/1176077242436177920

ਦੱਸਿਆ ਜਾ ਰਿਹਾ ਹੈ ਕਿ ਗੋਲਾਘਾਟ ਤੋਂ ਡਿਬਰੂਗੜ੍ਹ ਆ ਰਹੀ ਬੱਸ ਉਲਟ ਦਿਸ਼ਾ ਤੋਂ ਆ ਰਹੀ ਮਿੰਨੀ ਬੱਸ ਨਾਲ ਟਕਰਾ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਦੋਵੇਂ ਵਾਹਨ ਸੜਕ ਤੋਂ ਹੇਠਾਂ ਖੱਡ 'ਚ ਡਿੱਗ ਗਏ। ਉਧਰ ਘਟਨਾ ਦੀ ਸੂਚਨਾ ਮਿਲਦਿਆਂ ਹੀ ਸਥਾਨਕ ਪੁਲਿਸ ਮੌਕੇ 'ਤੇ ਪਹੁੰਚ ਗਈ ਤੇ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ।

-PTC News

adv-img
adv-img