Advertisment

ਹਾਈ ਕੋਰਟ ਵੱਲੋਂ ਆਸਾਰਾਮ ਨੂੰ ਵੱਡਾ ਝਟਕਾ, ਸਜ਼ਾ 'ਤੇ ਰੋਕ ਲਾਉਣ ਵਾਲੀ ਪਟੀਸ਼ਨ ਕੀਤੀ ਖਾਰਜ

author-image
Jashan A
Updated On
New Update
ਹਾਈ ਕੋਰਟ ਵੱਲੋਂ ਆਸਾਰਾਮ ਨੂੰ ਵੱਡਾ ਝਟਕਾ, ਸਜ਼ਾ 'ਤੇ ਰੋਕ ਲਾਉਣ ਵਾਲੀ ਪਟੀਸ਼ਨ ਕੀਤੀ ਖਾਰਜ
Advertisment
ਹਾਈ ਕੋਰਟ ਵੱਲੋਂ ਆਸਾਰਾਮ ਨੂੰ ਵੱਡਾ ਝਟਕਾ, ਸਜ਼ਾ 'ਤੇ ਰੋਕ ਲਾਉਣ ਵਾਲੀ ਪਟੀਸ਼ਨ ਕੀਤੀ ਖਾਰਜ,ਨਵੀਂ ਦਿੱਲੀ: ਨਾਬਾਲਗ ਨਾਲ ਜਬਰ-ਜ਼ਨਾਹ ਮਾਮਲੇ 'ਚ ਜੋਧਪੁਰ ਦੀ ਕੇਂਦਰੀ ਜੇਲ 'ਚ ਸਜ਼ਾ ਕੱਟ ਰਹੇ ਆਸਾਰਾਮ ਨੂੰ ਰਾਜਸਥਾਨ ਹਾਈਕੋਰਟ ਨੇ ਵੱਡਾ ਝਟਕਾ ਦਿੱਤਾ ਹੈ। ਦਰਅਸਲ, ਕੋਰਟ ਨੇ ਆਸਾਰਾਮ ਦੀ ਉਮਰਕੈਦ ਦੀ ਸਜ਼ਾ 'ਤੇ ਰੋਕ ਲਾਉਣ ਵਾਲੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ। Asaram ਆਸਾਰਾਮ ਵਲੋਂ ਸਜ਼ਾ 'ਤੇ ਰੋਕ ਲਾਉਣ ਲਈ ਹਾਈ ਕੋਰਟ ਵਿਚ ਦੂਜੀ ਵਾਰ ਅਰਜ਼ੀ ਦਾਇਰ ਕੀਤੀ ਗਈ ਹੈ, ਜਿਸ ਨੂੰ ਕੋਰਟ ਨੇ ਖਾਰਜ ਕਰ ਦਿੱਤਾ ਹੈ। ਹੋਰ ਪੜ੍ਹੋ:ਜਿਣਸੀ ਸ਼ੋਸ਼ਣ ਮਾਮਲਾ :ਅਦਾਲਤ ਨੇ ਏਆਈਜੀ ਰਣਧੀਰ ਸਿੰਘ ਉੱਪਲ ਦੀ ਜ਼ਮਾਨਤ ਪਟੀਸ਼ਨ ਕੀਤੀ ਖਾਰਜ Asaramਜ਼ਿਕਰਯੋਗ ਹੈ ਕਿ ਆਸਾਰਾਮ 'ਤੇ ਉੱਤਰ ਪ੍ਰਦੇਸ਼ ਦੇ ਸ਼ਾਹਜਹਾਂਪੁਰ ਦੀ ਇਕ ਨਾਬਾਲਗ ਲੜਕੀ ਨੇ ਰੇਪ ਦਾ ਦੋਸ਼ ਲਾਇਆ ਸੀ, ਜਿਸ 'ਚ ਆਸਾਰਾਮ ਦੋਸ਼ੀ ਸਾਬਤ ਹੋਇਆ। ਪੀੜਤਾ ਦਾ ਦੋਸ਼ ਹੈ ਕਿ ਆਸਾਰਾਮ ਨੇ ਜੋਧਪੁਰ ਦੇ ਨੇੜੇ ਮਨਈ ਆਸ਼ਰਮ 'ਚ ਉਸ ਨੂੰ ਬੁਲਾਇਆ ਸੀ ਅਤੇ 15 ਅਗਸਤ 2013 ਨੂੰ ਉਸ ਨਾਲ ਜਬਰ-ਜ਼ਨਾਹ ਕੀਤਾ ਸੀ। -PTC News-
punjabi-news petition-dismissed rajasthan-high-court asaram
Advertisment

Stay updated with the latest news headlines.

Follow us:
Advertisment