ਪਟਿਆਲਾ ਜ਼ਿਲ੍ਹੇ ‘ਚ ਕੋਰੋਨਾ ਦਾ ਕਹਿਰ ਜਾਰੀ, ਆਸ਼ਾ ਵਰਕਰ ਸਮੇਤ 4 ਨਵੇਂ ਪਾਜ਼ੀਟਿਵ ਕੇਸ ਆਏ ਸਾਹਮਣੇ

ASHA worker among 4 new Covid-19 patients in Patiala
ਪਟਿਆਲਾ ਜ਼ਿਲ੍ਹੇ 'ਚ ਕੋਰੋਨਾ ਦਾ ਕਹਿਰ ਜਾਰੀ, ਆਸ਼ਾ ਵਰਕਰ ਸਮੇਤ 4 ਨਵੇਂ ਪਾਜ਼ੀਟਿਵ ਕੇਸ ਆਏ ਸਾਹਮਣੇ 

ਪਟਿਆਲਾ ਜ਼ਿਲ੍ਹੇ ‘ਚ ਕੋਰੋਨਾ ਦਾ ਕਹਿਰ ਜਾਰੀ, ਆਸ਼ਾ ਵਰਕਰ ਸਮੇਤ 4 ਨਵੇਂ ਪਾਜ਼ੀਟਿਵ ਕੇਸ ਆਏ ਸਾਹਮਣੇ:ਚੰਡੀਗੜ੍ਹ : ਚੀਨ ਦੇ ਵੁਹਾਨ ਸ਼ਹਿਰ ਤੋਂ ਫੈਲੇ ਕੋਰੋਨਾ ਵਾਇਰਸ ਨੇ ਪੂਰੀ ਦੁਨੀਆ ਵਿੱਚ ਹਫੜਾ -ਦਫੜੀ ਮਚਾ ਦਿੱਤੀ ਹੈ। ਵਿਸ਼ਵ ਭਰ ਦੇ ਮੁਲਕ ਕੋਰੋਨਾ ਮਹਾਂਮਾਰੀ ਦੀ ਚਪੇਟ ਵਿਚ ਆਏ ਹੋਏ ਹਨ। ਲਾਕਡਾਊਨ ਵਿਚ ਢਿੱਲ ਦੇਣ ਤੋਂ ਬਾਅਦ ਪੰਜਾਬ ਵਿਚ ਕੋਰੋਨਾ ਵਾਇਰਸ ਦੇ ਮਾਮਲਿਆਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਜ਼ਿਲ੍ਹਾ ਪਟਿਆਲਾ ‘ਚ ਕੋਰੋਨਾ ਦੇ 4 ਪਾਜ਼ੀਟਿਵ ਕੇਸ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਜ਼ਿਲ੍ਹੇ ‘ਚ ਕੋਰੋਨਾ ਦੇ ਪਾਜ਼ੇਟਿਵ ਕੇਸਾਂ ਦੀ ਕੁੱਲ ਗਿਣਤੀ 126 ਹੋ ਗਈ ਹੈ।

ਮਿਲੀ ਜਾਣਕਾਰੀ ਅਨੁਸਾਰ ਪਾਜ਼ੀਟਿਵ ਮਰੀਜ਼ਾਂ ‘ਚ ਦੋ ਯਾਤਰੀ ਜੋ ਕਿ ਬੀਤੇ ਦਿਨ ਕੁਵੈਤ ਤੋਂ ਪਟਿਆਲਾ ਆਏ ਸਨ, ਨੂੰ ਇਹਤਿਆਤ ਵਜੋਂ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਵਿਖੇ ਇਕਾਂਤਵਾਸ ‘ਚ ਰੱਖਿਆ ਗਿਆ ਸੀ। ਇਨ੍ਹਾਂ ਦੇ ਸਿਹਤ ਵਿਭਾਗ ਵੱਲੋਂ ਸ਼ੱਕ ਦੇ ਆਧਾਰ ਤੇ ਕੋਰੋਨਾ ਦੀ ਟੈਸਟ ਵੀ ਲਏ ਗਏ ਸਨ ਤੇ ਅੱਜ ਸਵੇਰ ਰਿਪੋਰਟ ਪਾਜ਼ੀਟਿਵ ਮਿਲੀ ਹੈ।

ਇਸ ਦੇ ਨਾਲ ਹੀ ਸ਼ਹਿਰ ਭਾਦਸੋਂ ਦੀਆਂ ਦੋ ਔਰਤਾਂ ਵੀ ਕੋਰੋਨਾ ਪਾਜ਼ੀਟਿਵ ਪਾਈਆਂ ਗਈਆਂ ਹਨ,ਜਿਨ੍ਹਾਂ ਵਿਚ ਇਕ ਪਿੰਡ ਮਟੋਰੜੇ ਦੀ ਆਸ਼ਾ ਵਰਕਰ ਤੇ ਇਕ ਪਿੰਡ ਸਿੰਬੜੋ ਦੀ ਔਰਤ ਜੋ ਬੀਤੇ ਦਿਨ ਦਿੱਲੀ ਤੋਂ ਪਰਤੀ ਸੀ, ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਪਾਈ ਗਈ ਹੈ। ਇਸ ਉਪਰੰਤ ਹਰਕਤ ‘ਚ ਆਉਂਦਿਆਂ ਸਿਹਤ ਵਿਭਾਗ ਦੀਆਂ ਰੈਪਿਡ ਰਿਸਪਾਂਸ ਟੀਮਾਂ ਵੱਲੋਂ ਪਾਜ਼ੀਟਿਵ ਮਰੀਜ਼ਾਂ ਨੂੰ ਸਰਕਾਰੀ ਰਜਿੰਦਰਾ ਹਸਪਤਾਲ ਦੇ ਆਈਸੋਲੇਸ਼ਨ ਵਾਰਡ ‘ਚ ਭਰਤੀ ਕਰਵਾ ਦਿੱਤਾ ਗਿਆ ਹੈ।
-PTCNews