ਪਿਤਾ ਹਿੱਕ ਨਾਲ ਲਾਈ ਬੈਠਾ ਪੁੱਤ ਸਿੱਧੂ ਮੂਸੇਵਾਲਾ ਦੇ ਫੁੱਲ, ਦੇਖੋ ਬੇਹੱਦ ਭਾਵੁਕ ਤਸਵੀਰਾਂ
Reported by: PTC News Desk Edited by: Riya Bawa
--
June 01st 2022 12:49 PM
--
Updated:
June 01st 2022 12:54 PM
ਪਿਤਾ ਹਿੱਕ ਨਾਲ ਲਾਈ ਬੈਠਾ ਪੁੱਤ ਸਿੱਧੂ ਮੂਸੇਵਾਲਾ ਦੇ ਫੁੱਲ, ਦੇਖੋ ਬੇਹੱਦ ਭਾਵੁਕ ਤਸਵੀਰਾਂ
Sidhu Moosewala Death: ਪੰਜਾਬੀ ਗਾਇਕ ਸਿੱਧੂ ਮੂਸੇ ਵਾਲਾ ਦਾ ਬੀਤੇ ਦਿਨ ਅੰਤਿਮ ਸਸਕਾਰ ਕਰ ਦਿੱਤਾ ਗਿਆ। ਇਸ ਮੌਕੇ ਬਾਲੀਵੁੱਡ ਦੀਆਂ ਹਸਤੀਆਂ ਨੇ ਵੀ ਉਨ੍ਹਾਂ ਦੇ ਦਿਹਾਂਤ ‘ਤੇ ਦੁੱਖ ਜਤਾਇਆ। ਅੱਜ ਪੰਜਾਬੀ ਗਾਇਕ ਸਿੱਧੂ ਮੂਸੇ ਵਾਲੇ ਦੇ ਮਾਤਾ ਪਿਤਾ ਗਾਇਕ ਦੇ ਫੁੱਲ ਚੁਗੇ ਗਏ। ਇਸ ਮੌਕੇ ਸਿੱਧੂ ਮੂਸੇਵਾਲਾ ਦੀ ਮਾਂ ਪੁੱਤ ਦੇ ਫੁੱਲ ਚੁਗਦੀ ਸਿੱਧੂ ਮੂਸੇਵਾਲਾ ਨੂੰ ਆਵਾਜਾਂ ਮਾਰ ਰਹੀ ਸੀ। ਇਹ ਤਸਵੀਰਾਂ ਦਿਲ ਨੂੰ ਝੰਜੋੜਨ ਵਾਲਿਆਂ ਹਨ। ਸੋਸ਼ਲ ਮੀਡੀਆ ‘ਤੇ ਕਈ ਵੀਡੀਓ ਵਾਇਰਲ ਹੋ ਰਹੇ ਹਨ ।

ਸਿੱਧੂ ਮੂਸੇਵਾਲਾ ਦੀ ਮਾਂ ਰੋਂਦੀ ਹੋਈ ਕਹਿ ਰਹੀ ਹੈ ਕਿ ‘ਮੇਰੇ ਛੇ ਫੁੱਟੇ ਪੁੱਤ ਨੂੰ ਨਿੱਕੀ ਜਿਹੀ ਢੇਰੀ ਬਣਾ ਤਾ ਦੁਸ਼ਮਣਾਂ ਨੇ'। ਇਨ੍ਹਾਂ ਤਸਵੀਰਾਂ ਨੂੰ ਵੇਖ ਕੇ ਹਰ ਕਿਸੇ ਦਾ ਦਿਲ ਪਸੀਜ ਗਿਆ ਅਤੇ ਪ੍ਰਸ਼ੰਸਕ ਵੀ ਭਾਵੁਕ ਹੋ ਰਹੇ ਹਨ ਜਿਸ ਗਾਇਕ ਨੇ ਪਿੰਡ ਮੂਸੇਵਾਲ ਅਤੇ ਪੂਰੇ ਮਾਨਸਾ ਜਿਲ੍ਹੇ ਦਾ ਨਾਮ ਦੁਨੀਆ ਦੇ ਕੋਨੇ-ਕੋਨੇ ਤੱਕ ਪਹੁੰਚਾ ਦਿੱਤਾ ਸੀ।
ਇਹ ਵੀ ਪੜ੍ਹੋ: ਮਸ਼ਹੂਰ ਗਾਇਕ ਕੇਕੇ ਦਾ ਕੋਲਕਾਤਾ 'ਚ ਹੋਇਆ ਦਿਹਾਂਤ, ਸੈਲੇਬਸ ਨੇ ਟਵੀਟ ਕਰ ਜਤਾਇਆ ਦੁੱਖ
ਸਿੱਧੂ ਮੂਸੇਵਾਲਾ ਦੀਆਂ ਅਸਥੀਆਂ ਲੈ ਕੇ ਉਨ੍ਹਾਂ ਦਾ ਪਰਿਵਾਰ ਸ੍ਰੀ ਕੀਰਤਪੁਰ ਸਾਹਿਬ ਦੇ ਲਈ ਰਵਾਨਾ ਹੋ ਚੁੱਕਿਆ ਹੈ, ਜਿੱਥੇ ਸਿੱਧੂ ਮੂਸੇਵਾਲਾ ਦੀਆਂ ਅਸਥੀਆਂ ਨੂੰ ਪ੍ਰਵਾਹਿਤ ਕੀਤਾ ਜਾਵੇਗਾ। ਦੂਜੇ ਪਾਸੇ ਸਿੱਧੂ ਮੂਸੇਵਾਲਾ ਦੇ ਪਿਤਾ ਹਿੱਕ ਨਾਲ ਸਿੱਧੂ ਮੂਸੇਵਾਲਾ ਦੇ ਫੁੱਲ ਲਾਈ ਬੈਠਾ ਸੀ। ਬੇਹੱਦ ਭਾਵੁਕ ਕਰਨ ਵਾਲੀਆਂ ਇਹ ਤਸਵੀਰਾਂ ਹਨ।
ਪੁੱਤ ਦੇ ਫ਼ੁੱਲ ਚੁਗਣ ਆਏ ਮਾਂ ਪਿਓ ਦਾ ਦਰਦ ਦੇਖ ਹਰ ਕਿਸੇ ਦਾ ਅੱਖਾਂ ਹੋਈਆਂ ਨਮ--ਵੇਖੋ ਵੀਡੀਓ
ਗੌਰਤਲਬ ਹੈ ਕਿ ਬੀਤੇ ਐਤਵਾਰ ਨੂੰ ਸਿੱਧੂ ਮੂਸੇਵਾਲਾ ਦਾ ਕੁਝ ਲੋਕਾਂ ਨੇ ਉਸ ਵੇਲੇ ਕਤਲ ਕਰ ਦਿੱਤਾ ਸੀ। ਇਸ ਘਟਨਾ ਤੋਂ ਬਾਅਦ ਦੇਸ਼ ਵਿਦੇਸ਼ ‘ਚ ਸਿੱਧੂ ਮੂਸੇਵਾਲਾ ਦੇ ਫੈਨਸ ‘ਚ ਰੋਸ ਪਾਇਆ ਜਾ ਰਿਹਾ ਹੈ । ਉੱਥੇ ਹੀ ਸੂਬੇ ਦੀ ਲਗਾਤਾਰ ਵਿਗੜਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਲੋਕ ਚਿੰਤਾ ਜਤਾ ਰਹੇ ਹਨ।

-PTC News