Fri, Apr 19, 2024
Whatsapp

ਕੋਰੋਨਾ ਵਾਇਰਸ ਕਾਰਨ ਪੰਜਾਬ 'ਚ ਵਿਗੜੇ ਹਾਲਾਤ , ਇਸ ਜ਼ਿਲ੍ਹੇ 'ਚ ਕੋਰੋਨਾ ਨਾਲ ASI ਦੀ ਹੋਈ ਮੌਤ

Written by  Shanker Badra -- June 13th 2020 04:38 PM
ਕੋਰੋਨਾ ਵਾਇਰਸ ਕਾਰਨ ਪੰਜਾਬ 'ਚ ਵਿਗੜੇ ਹਾਲਾਤ , ਇਸ ਜ਼ਿਲ੍ਹੇ 'ਚ ਕੋਰੋਨਾ ਨਾਲ ASI ਦੀ ਹੋਈ ਮੌਤ

ਕੋਰੋਨਾ ਵਾਇਰਸ ਕਾਰਨ ਪੰਜਾਬ 'ਚ ਵਿਗੜੇ ਹਾਲਾਤ , ਇਸ ਜ਼ਿਲ੍ਹੇ 'ਚ ਕੋਰੋਨਾ ਨਾਲ ASI ਦੀ ਹੋਈ ਮੌਤ

ਕੋਰੋਨਾ ਵਾਇਰਸ ਕਾਰਨ ਪੰਜਾਬ 'ਚ ਵਿਗੜੇ ਹਾਲਾਤ , ਇਸ ਜ਼ਿਲ੍ਹੇ 'ਚ ਕੋਰੋਨਾ ਨਾਲ ASI ਦੀ ਹੋਈ ਮੌਤ:ਤਰਨਤਾਰਨ : ਚੀਨ ਦੇ ਵੁਹਾਨ ਸ਼ਹਿਰ ਤੋਂ ਫੈਲੇ ਕੋਰੋਨਾ ਵਾਇਰਸ ਨੇ ਪੂਰੀ ਦੁਨੀਆ ਵਿੱਚ ਹਫੜਾ -ਦਫੜੀ ਮਚਾ ਦਿੱਤੀ ਹੈ। ਵਿਸ਼ਵ ਭਰ ਦੇ ਮੁਲਕ ਕੋਰੋਨਾ ਮਹਾਂਮਾਰੀ ਦੀ ਚਪੇਟ ਵਿਚ ਆਏ ਹੋਏ ਹਨ। ਲਾਕਡਾਊਨ ਵਿਚ ਢਿੱਲ ਦੇਣ ਤੋਂ ਬਾਅਦ ਪੰਜਾਬ ਵਿਚ ਵੀ ਕੋਰੋਨਾ ਵਾਇਰਸ ਦੇ ਮਾਮਲਿਆਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਪੰਜਾਬ ਪੁਲਿਸ 'ਚ ਤੈਨਾਤ ਇਕ ਏ.ਐੱਸ.ਆਈ.ਦੀ ਕੋਰੋਨਾ ਵਾਇਰਸ ਕਾਰਨ ਮੌਤ ਹੋ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਏ.ਐੱਸ.ਆਈ. ਐੱਸ.ਐੱਸ.ਪੀ ਦਫ਼ਤਰ ਤਰਨਤਾਰਨ ਵਿਖੇ ਸਪੈਸ਼ਲ ਬਰਾਂਚ 'ਚ ਤੈਨਾਤ ਸੀ ਅਤੇ ਤਿੰਨ ਦਿਨ ਪਹਿਲਾਂ ਉਸ ਨੂੰ ਤਕਲੀਫ਼ ਹੋਣ 'ਤੇ ਪਰਿਵਾਰਕ ਮੈਂਬਰਾਂ ਨੇ ਸ੍ਰੀ ਗੁਰੂ ਰਾਮਦਾਸ ਹਸਪਤਾਲ ਅੰਮ੍ਰਿਤਸਰ ਵਿਖੇ ਦਾਖਲ ਕਰਵਾਇਆ ਸੀ ,ਜਿਸ ਦੀ ਬੀਤੀ ਰਾਤ ਮੌਤ ਹੋ ਗਈ ,ਉਸ ਦੇ ਸੈਂਪਲਾਂ ਦੀ ਜਾਂਚ ਦੀ ਰਿਪੋਰਟ ਸ਼ਨੀਵਾਰ ਨੂੰ ਸਵੇਰੇ ਪਾਜ਼ੀਟਿਵ ਪਾਈ ਗਈ ਹੈ। ਪੁਲਿਸ ਵਿਭਾਗੀ ਸੂਤਰਾਂ ਅਨੁਸਾਰ ਉਕਤ ਏ.ਐੱਸ.ਆਈ. ਕੁੱਝ ਦਿਨ ਪਹਿਲਾਂ ਅੰਮ੍ਰਿਤਸਰ ਵਿਖੇ ਘੱਲੂਘਾਰੇ ਦੌਰਾਨ ਸਪੈਸ਼ਲ ਡਿਊਟੀ ਤੇ ਗਿਆ ਸੀ। ਮ੍ਰਿਤਕ ਏ.ਐੱਸ.ਆਈ. ਦਾ ਸਸਕਾਰ ਸਿਹਤ ਵਿਭਾਗ ਦੀ ਟੀਮ ਵੱਲੋਂ ਪਰਿਵਾਰਕ ਮੈਂਬਰਾਂ ਦੀ ਹਾਜ਼ਰੀ 'ਚ ਉਸ ਦੇ ਜੱਦੀ ਪਿੰਡ ਮੁਗਲਵਾਲਾ ਨਜ਼ਦੀਕ ਪੱਟੀ ਵਿਖੇ ਕੀਤਾ ਜਾਵੇਗਾ।ਤਰਨਤਾਰਨ ਵਿੱਚ ਕੋਰੋਨਾ ਨਾਲ ਇਹ ਦੂਜੀ ਮੌਤ ਹੈ। -PTCNews


Top News view more...

Latest News view more...