ਹੁਸ਼ਿਆਰਪੁਰ ਦੇ ਥਾਣਾ ਚੱਬੇਵਾਲ ‘ਚ ਤਾਇਨਾਤ ASI ਦੀ ਗੋਲੀ ਲੱਗਣ ਨਾਲ ਮੌਤ

ਹੁਸ਼ਿਆਰਪੁਰ: ਹੁਸ਼ਿਆਰਪੁਰ ਦੇ ਥਾਣਾ ਚੱਬੇਵਾਲ ਵਿਚ ਤਾਇਨਾਤ ਏਐੱਸਆਈ ਦੀ ਗੋਲੀ ਲੱਗਣ ਕਾਰਨ ਮੌਤ ਦੀ ਸੂਚਨਾ ਮਿਲੀ ਹੈ।

ਪੜੋ ਹੋਰ ਖਬਰਾਂ: ਜਲੰਧਰ ‘ਚ ਵਾਪਰਿਆ ਦਰਦਨਾਕ ਹਾਦਸਾ, ਕਰੰਟ ਲੱਗਣ ਨਾਲ ਮਾਂ-ਧੀ ਦੀ ਮੌਤ

ਪ੍ਰਾਪਤ ਜਾਣਕਾਰੀ ਅਨੁਸਾਰ ਰਾਜਬੀਰ ਸਿੰਘ ਪੁੱਤਰ ਕ੍ਰਿਸ਼ਨ ਦਾਸ ਵਾਸੀ ਫਤਿਹਗੜ੍ਹ ਨਿਆੜਾ, ਜੋ ਕਿ ਚੱਬੇਵਾਲ ਵਿਖੇ ਤਾਇਨਾਤ ਸੀ, ਅੱਜ ਡਿਊਟੀ ਉਪਰੰਤ ਜਦੋਂ ਆਪਣੇ ਘਰ ਪਰਤਿਆ ਸੀ। ਉਸ ਦੇ ਭਰਾ ਮਨਦੀਪ ਨੇ ਦੱਸਿਆ ਕਿ ਉਸ ਨੂੰ ਸਰਕਾਰੀ ਰਿਵਾਲਵਰ ਨੂੰ ਸਾਫ਼ ਕਰਦਿਆਂ ਗੋਲੀ ਲੱਗ ਗਈ।

ਪੜੋ ਹੋਰ ਖਬਰਾਂ: ਤੀਜੀ ਲਹਿਰ ਦੀ ਚਿਤਾਵਨੀ ਉੱਤੇ ਕੇਂਦਰ ਅਲਰਟ, ਸੂਬਿਆਂ ਨੂੰ ਲਿਖਿਆ ਪੱਤਰ

ਘਟਨਾ ਤੋਂ ਤੁਰੰਤ ਬਾਅਦ ਉਨ੍ਹਾਂ ਨੂੰ ਸਿਵਲ ਹਸਪਤਾਲ ਲਿਆਂਦਾ ਗਿਆ, ਜਿਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਕਰ ਦਿੱਤਾ।

ਪੜੋ ਹੋਰ ਖਬਰਾਂ: ਕੋਰੋਨਾ ਕਾਰਨ ਜਾਨ ਗੁਆਉਣ ਵਾਲਿਆਂ ਨੂੰ ਨਹੀਂ ਦੇ ਸਕਦੇ 4-4 ਲੱਖ, ਸੁਪਰੀਮ ਕੋਰਟ ‘ਚ ਕੇਂਦਰ ਦਾ ਜਵਾਬ

-PTC News