ASI ਨੇ ਖੁਦ ਨੂੰ ਮਾਰੀ ਗੋਲੀ, ਸਥਿਤੀ ਨਾਜ਼ੁਕ
ਉਨ੍ਹਾਂ ਨੇ ਕਿਹਾ ਕਿ ਉਹ ਲੰਬੇ ਸਮੇਂ ਤੋਂ ਪਤਨੀ ਦੀ ਮੌਤ ਤੋਂ ਬਾਅਦ ਡਿਪ੍ਰੈਸ਼ਨ ਵਿਚ ਉਸ ਦੇ ਪਰਿਵਾਰਕ ਮੈਂਬਰ ਲਗਾਤਾਰ ਵਿਦੇਸ਼ ਵਿਚ ਰਹਿ ਰਹੇ ਹਨ ਪਰ ਉਹ ਇਕੱਲਾ ਹੀ ਅੰਮ੍ਰਿਤਸਰ ਰਹਿ ਰਿਹਾ ਹੈ, ਵਹੀ ਜਸ ਸਿੰਘ ਨੇ ਆਪਣੇ ਆਪ ਨੂੰ ਗੋਲੀ ਮਾਰ ਦਿੱਤੀ ਹੈ। ਉਸ ਦੇ ਬਾਅਦ ਜਸਵੰਤ ਸਿੰਘ ਦੀ ਘਾਇਲ ਸਥਿਤੀ ਵਿੱਚ ਅੰਮ੍ਰਿਤਸਰ ਦੇ ਨਿੱਜੀ ਹਸਪਤਾਲ ਵਿੱਚ ਦਾਖਿਲ ਕਰਵਾਇਆ ਗਿਆ ਹੈ ਜਿੱਥੇ ਪਰ ਉਸਦੀ ਹਾਲਤ ਨਾਜੁਕ ਦੱਸੀ ਜਾ ਰਹੀ ਹੈ ਉਹ ਪੁਲਿਸ ਦੇ ਅਧਿਕਾਰੀ ਘਟਨਾ ਸਥਾਨ 'ਤੇ ਪੁਹੰਚ ਕਰ ਰਹੇ ਹਨ।
ਥਾਣਾ ਛਿਹਰਟਾ ਦੀ ਪੁਲਿਸ ਤੁਰੰਤ ਹਰਕਤ ਵਿਚ ਆਉਂਦਿਆਂ ਘਟਨਾ ਸਥਾਨ 'ਤੇ ਪੁੱਜੀ ਅਤੇ ਪੁਲਿਸ ਵਲੋਂ ਏ.ਐੱਸ.ਆਈ. ਜਸਵੰਤ ਸਿੰਘ ਨੂੰ ਇਕ ਨਿੱਜੀ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ, ਜਿੱਥੇ ਉਸ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ । ਪੁਲਿਸ ਮਾਮਲੇ ਦੀ ਬਰੀਕੀ ਨਾਲ ਜਾਂਚ ਕਰ ਰਹੀ ਹੈ।
ਇਹ ਵੀ ਪੜ੍ਹੋ:ਮੂਸੇਵਾਲਾ ਕਤਲ ਕਾਂਡ: ਪੰਜਾਬ ਪੁਲਿਸ ਦੇ ਹੱਥ ਲੱਗੀ 7 ਸੈਕਿੰਡ ਦੀ ਵੀਡੀਓ, ਚਾਰ ਹਮਲਾਵਰ ਦਿੱਤੇ ਦਿਖਾਈ, ਜਾਂਚ ਜਾਰੀ
-PTC News