ਏਸ਼ੀਅਨ ਖੇਡਾਂ ‘ਚ ਜਿੱਤ ਦਾ ਝੰਡਾ ਗੱਡਣ ਵਾਲੀ ਹਾਕੀ ਖਿਡਾਰਨ ਗੁਰਜੀਤ ਕੌਰ ਮਿਆਦੀਆਂ ਦਾ ਅਜਨਾਲਾ ਪੁੱਜਣ ‘ਤੇ ਭਰਵਾਂ ਸਵਾਗਤ

Asian Games Winer Hockey player Gurjeet kaur Ajnala reaching Welcome

ਏਸ਼ੀਅਨ ਖੇਡਾਂ ‘ਚ ਜਿੱਤ ਦਾ ਝੰਡਾ ਗੱਡਣ ਵਾਲੀ ਹਾਕੀ ਖਿਡਾਰਨ ਗੁਰਜੀਤ ਕੌਰ ਮਿਆਦੀਆਂ ਦਾ ਅਜਨਾਲਾ ਪੁੱਜਣ ‘ਤੇ ਭਰਵਾਂ ਸਵਾਗਤ:ਬੀਤੇ ਦਿਨੀਂ ਇੰਡੋਨੇਸ਼ੀਆ ਦੇ ਸ਼ਹਿਰ ਜਕਾਰਤਾ ‘ਚ ਹੋਈਆਂ ਏਸ਼ੀਅਨ ਖੇਡਾਂ ਦੌਰਾਨ ਮਹਿਲਾ ਹਾਕੀ ਮੁਕਾਬਲਿਆਂ ‘ਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੀ ਗੁਰਜੀਤ ਕੌਰ ਮਿਆਦੀਆਂ ਦਾ ਅਜਨਾਲਾ ਪੁੱਜਣ ‘ਤੇ ਭਰਵਾਂ ਸਵਾਗਤ ਕੀਤਾ ਗਿਆ ਹੈ।

ਜਾਣਕਾਰੀ ਅਨੁਸਾਰ ਕੀਰਤਨ ਦਰਬਾਰ ਸੇਵਾ ਸੁਸਾਇਟੀ ਅਜਨਾਲਾ, ਸਾਧ ਸੰਗਤ ਦਸਵੰਧ ਸੇਵਾ ਸੁਸਾਇਟੀ, ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਪ੍ਰਬੰਧਕ ਕਮੇਟੀ ਅਤੇ ਸ੍ਰੀ ਹੇਮਕੁੰਟ ਸਾਹਿਬ ਲੰਗਰ ਸੇਵਾ ਸੁਸਾਇਟੀ, ਗੁਰਦੁਆਰਾ ਪ੍ਰਬੰਧਕ ਕਮੇਟੀਆਂ ਅਤੇ ਪ੍ਰਸ਼ਾਸਨ ਦੀ ਤਰਫ਼ੋਂ ਨਾਇਬ ਤਹਿਸੀਲਦਾਰ ਅਜਨਾਲਾ ਮਨਜੀਤ ਸਿੰਘ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ ਹੈ।

ਇਸ ਦੇ ਨਾਲ ਹੀ ਯਾਦਗਾਰੀ ਚਿੰਨ੍ਹ ਭੇਟ ਕਰ ਕੇ ਸਨਮਾਨਿਤ ਵੀ ਕੀਤਾ ਗਿਆ।ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਗੁਰਜੀਤ ਕੌਰ ਮਿਆਦੀਆਂ 2020 ਓਲੰਪਿਕਸ ਖੇਡਾਂ ‘ਚ ਭਾਰਤ ਦੀ ਜਿੱਤ ਲਈ ਹੁਣ ਤੋਂ ਤਿਆਰੀ ਸ਼ੁਰੂ ਕਰੇਗੀ।
-PTCNews