Sat, Apr 27, 2024
Whatsapp

ਦੋ ਬੱਸਾਂ ਵਿਚਾਲੇ ਹੋਈ ਭਿਆਨਕ ਟੱਕਰ, 2 ਲੋਕਾਂ ਦੀ ਮੌਤ, 30 ਜ਼ਖ਼ਮੀ

Written by  Jashan A -- July 24th 2019 04:07 PM
ਦੋ ਬੱਸਾਂ ਵਿਚਾਲੇ ਹੋਈ ਭਿਆਨਕ ਟੱਕਰ, 2 ਲੋਕਾਂ ਦੀ ਮੌਤ, 30 ਜ਼ਖ਼ਮੀ

ਦੋ ਬੱਸਾਂ ਵਿਚਾਲੇ ਹੋਈ ਭਿਆਨਕ ਟੱਕਰ, 2 ਲੋਕਾਂ ਦੀ ਮੌਤ, 30 ਜ਼ਖ਼ਮੀ

ਦੋ ਬੱਸਾਂ ਵਿਚਾਲੇ ਹੋਈ ਭਿਆਨਕ ਟੱਕਰ, 2 ਲੋਕਾਂ ਦੀ ਮੌਤ, 30 ਜ਼ਖ਼ਮੀ,ਨਵੀਂ ਦਿੱਲੀ: ਦੇਸ਼ ਭਰ 'ਚ ਵਧ ਰਹੀ ਆਵਾਜਾਈ ਸੜਕੀ ਹਾਦਸਿਆਂ ਦਾ ਮੁਖ ਕਾਰਨ ਬਣ ਰਹੀ ਹੈ। ਆਏ ਦਿਨ ਸੜਕੀ ਹਾਦਸਿਆਂ ਦੇ ਮਾਮਲੇ ਸਾਹਮਣੇ ਆ ਰਹੇ ਹਨ, ਜਿਨ੍ਹਾਂ 'ਚ ਹੁਣ ਤੱਕ ਕਈ ਲੋਕ ਆਪਣੀਆਂ ਜਾਨਾ ਗਵਾ ਚੁੱਕੇ ਹਨ। ਅਜਿਹਾ ਹੀ ਇੱਕ ਹੋਰ ਦਰਦਨਾਕ ਸੜਕ ਹਾਦਸਾ ਆਸਾਮ ਦੇ ਕਰੀਮਗੰਜ ਜ਼ਿਲ੍ਹੇ 'ਚ ਵਾਪਰਿਆ ਹੈ। ਜਿਸ ਕਾਰਨ 2 ਲੋਕਾਂ ਦੀ ਮੌਤ ਹੋ ਗਈ,ਜਦਕਿ 30 ਹੋਰ ਜ਼ਖ਼ਮੀ ਹੋ ਗਏ। https://twitter.com/ANI/status/1153945858569900032?s=20 ਹੋਰ ਪੜ੍ਹੋ: ਸਿੱਖਿਆ ਵਿਭਾਗ ਨੇ ਸਪਲੀਮੈਂਟਰੀ ਪ੍ਰੀਖਿਆ ਦੇ ਰੋਲ ਨੰਬਰ ਵੈੱਬਸਾਈਟ 'ਤੇ ਕੀਤੇ ਅਪਲੋਡ ਮਿਲੀ ਜਾਣਕਾਰੀ ਮੁਤਾਬਕ ਇਹ ਹਾਦਸਾ 2 ਬੱਸਾਂ ਦੇ ਆਪਸ 'ਚ ਟਕਰਾਉਣ ਕਾਰਨ ਵਾਪਰਿਆ ਹੈ। ਮੀਡੀਆ ਰਿਪੋਰਟਾਂ ਮੁਤਾਬਕ ਦੋਵੇਂ ਬੱਸਾਂ ਕਾਫ਼ੀ ਤੇਜ਼ ਰਫ਼ਤਾਰ ਸਨ ਅਤੇ ਉਨ੍ਹਾਂ 'ਚ ਇੱਕ ਦੂਜੇ ਤੋਂ ਅੱਗੇ ਲੰਘਣ ਦੀ ਹੋੜ ਲੱਗੀ ਹੋਈ ਸੀ। ਇਸੇ ਦੌਰਾਨ ਇੱਕ ਚਾਲਕ ਕੋਲੋਂ ਬੱਸ 'ਤੇ ਕਾਬੂ ਨਾ ਰਿਹਾ ਅਤੇ ਇਹ ਦੂਜੀ ਬੱਸ ਨਾਲ ਟਕਰਾਅ ਗਈ। ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ ਸਥਾਨਕ ਪੁਲਿਸ ਮੌਕੇ 'ਤੇ ਪਹੁੰਚ ਗਈ ਅਤੇ ਘਟਨਾ ਸਥਾਨ ਦਾ ਜਾਇਜ਼ਾ ਲੈਂਦੇ ਹੋਏ ਅਗਲੇਰੀ ਕਰਵਾਈ ਸ਼ੁਰੂ ਕਰ ਦਿੱਤੀ। -PTC NEWS


Top News view more...

Latest News view more...