Advertisment

ਅਮਰੀਕਾ ਦੇ ਮਿਸੌਰੀ 'ਚ ਰੇਲਗੱਡੀ ਪਟੜੀ ਤੋਂ ਉਤਰੀ, 40 ਲੋਕਾਂ ਦੀ ਮੌਤ ਤੇ ਕਈ ਜ਼ਖ਼ਮੀ

author-image
Ravinder Singh
Updated On
New Update
ਅਮਰੀਕਾ ਦੇ ਮਿਸੌਰੀ 'ਚ ਰੇਲਗੱਡੀ ਪਟੜੀ ਤੋਂ ਉਤਰੀ, 40 ਲੋਕਾਂ ਦੀ ਮੌਤ ਤੇ ਕਈ ਜ਼ਖ਼ਮੀ
Advertisment
ਨਿਊਯਾਰਕ : ਅਮਰੀਕਾ ਦੇ ਮਿਸੌਰੀ ਵਿੱਚ ਇੱਕ ਵੱਡਾ ਰੇਲ ਹਾਦਸਾ ਵਾਪਰ ਗਿਆ ਹੈ। ਮੀਡੀਆ ਰਿਪੋਰਟਾਂ ਅਨੁਸਾਰ ਅਮਰੀਕਾ ਦੇ ਮਿਸੌਰੀ ਵਿੱਚ ਸੋਮਵਾਰ ਨੂੰ ਇੱਕ ਡੰਪ ਟਰੱਕ ਨਾਲ ਟਕਰਾਉਣ ਤੋਂ ਬਾਅਦ ਇੱਕ ਐਮਟਰੈਕ ਰੇਲਗੱਡੀ ਦੇ ਪਟੜੀ ਤੋਂ ਉਤਰ ਜਾਣ ਕਾਰਨ 40 ਦੇ ਕਰੀਬ ਲੋਕਾਂ ਦੀ ਮੌਤ ਹੋ ਗਈ ਤੇ ਕਾਫੀ ਲੋਕ ਜ਼ਖਮੀ ਹੋ ਗਏ ਹਨ। ਫਿਲਹਾਲ ਬਚਾਅ ਕਾਰਜ ਜਾਰੀ ਹੈ ਅਤੇ ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ਭੇਜਿਆ ਜਾ ਰਿਹਾ ਹੈ।
Advertisment
ਅਮਰੀਕਾ ਦੇ ਮਿਸੌਰੀ 'ਚ ਰੇਲਗੱਡੀ ਪਟੜੀ ਤੋਂ ਉਤਰੀ, 40 ਲੋਕਾਂ ਦੀ ਮੌਤ ਤੇ ਕਈ ਜ਼ਖ਼ਮੀਜਾਣਕਾਰੀ ਮੁਤਾਬਕ ਦੱਸਿਆ ਜਾ ਰਿਹਾ ਹੈ ਲਾਂਸ ਏਂਜਲਸ ਤੋਂ ਸ਼ਿਕਾਗੋ ਜਾ ਰਹੀ BNSF ਟ੍ਰੈਕ ਉਤੇ ਪੂਰਬ ਵੱਲ ਜਾ ਰਹੀ ਸਾਊਥਵੈਸਟ ਚੀਫ ਟਰੇਨ ਇਕ ਟਰੱਕ ਨਾਲ ਟਕਰਾ ਗਈ ਜਿਸ ਕਾਰਨ ਰੇਲਗੱਡੀ ਦੀਆਂ 8 ਬੋਗੀਆਂ ਅਤੇ 2 ਇੰਜਣ ਪਟੜੀ ਤੋਂ ਉਤਰ ਗਏ। ਦੱਸਿਆ ਜਾ ਰਿਹਾ ਹੈ ਕਿ ਟਰੇਨ 'ਚ ਕਰੀਬ 243 ਯਾਤਰੀ ਅਤੇ 12 ਕਰੂ ਮੈਂਬਰ ਸਵਾਰ ਸਨ। ਅਮਰੀਕਾ ਦੇ ਮਿਸੌਰੀ 'ਚ ਰੇਲਗੱਡੀ ਪਟੜੀ ਤੋਂ ਉਤਰੀ, 40 ਲੋਕਾਂ ਦੀ ਮੌਤ ਤੇ ਕਈ ਜ਼ਖ਼ਮੀਸ਼ੁਰੂਆਤੀ ਰਿਪੋਰਟਾਂ ਮੁਤਾਬਕ ਚਾਲਕ ਦਲ ਦੇ 12 ਮੈਂਬਰ ਜ਼ਖਮੀ ਹੋਏ ਹਨ। ਘਟਨਾ ਤੋਂ ਬਾਅਦ ਕੰਪਨੀ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਸਥਾਨਕ ਅਧਿਕਾਰੀ ਯਾਤਰੀਆਂ ਦੀ ਮਦਦ ਕਰ ਰਹੇ ਹਨ ਅਤੇ ਉਨ੍ਹਾਂ ਵੱਲੋਂ ਟੀਮ ਨੂੰ ਸਰਗਰਮ ਕਰ ਦਿੱਤਾ ਗਿਆ ਹੈ। ਕੰਪਨੀ ਦਾ ਕਹਿਣਾ ਹੈ ਕਿ ਉਹ ਆਪਣੇ ਯਾਤਰੀਆਂ ਅਤੇ ਕਰਮਚਾਰੀਆਂ ਦੀ ਮਦਦ ਲਈ ਘਟਨਾ ਸਥਾਨ 'ਤੇ ਐਮਰਜੈਂਸੀ ਕਰਮਚਾਰੀਆਂ ਨੂੰ ਤਾਇਨਾਤ ਕਰ ਰਹੀ ਹੈ। ਅਮਰੀਕਾ ਦੇ ਮਿਸੌਰੀ 'ਚ ਰੇਲਗੱਡੀ ਪਟੜੀ ਤੋਂ ਉਤਰੀ, 40 ਲੋਕਾਂ ਦੀ ਮੌਤ ਤੇ ਕਈ ਜ਼ਖ਼ਮੀਫਿਲਹਾਲ ਕੰਪਨੀ ਨੇ ਉਨ੍ਹਾਂ ਲੋਕਾਂ ਲਈ ਹੈਲਪਲਾਈਨ ਦਾ ਪ੍ਰਬੰਧ ਕੀਤਾ ਹੈ ਜੋ ਇਸ ਟਰੇਨ 'ਚ ਸਫਰ ਕਰਨ ਵਾਲੇ ਆਪਣੇ ਪਰਿਵਾਰਾਂ ਬਾਰੇ ਜਾਣਕਾਰੀ ਚਾਹੁੰਦੇ ਹਨ। ਤੁਸੀਂ 800-523-9101 'ਤੇ ਕਾਲ ਕਰਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹੋ। ਪੁਲਿਸ ਵੱਲੋਂ ਜੰਗੀ ਪੱਧਰ ਉਤੇ ਬਚਾਅ ਕਾਰਜ ਜਾਰੀ ਹਨ। ਇਸ ਤੋਂ ਇਲਾਵਾ ਜ਼ਖ਼ਮੀ ਨੂੰ ਹਸਪਤਾਾਲ ਪਹੁੰਚਾਇਆ ਹੈ। publive-image ਇਹ ਵੀ ਪੜ੍ਹੋ : ਬਿਜਲੀ ਦੀ ਮੰਗ 14 ਹਜ਼ਾਰ ਮੈਗਾਵਾਟ ਤੋਂ ਪਾਰ, ਕੱਟ ਲੱਗਣੇ ਹੋਏ ਸ਼ੁਰੂ-
latestnews police injured usa punjabnews trainderailed manydead invsetigate
Advertisment

Stay updated with the latest news headlines.

Follow us:
Advertisment