Farmer Protest: ਪੰਜਾਬ-ਹਰਿਆਣਾ ਦੇ ਸ਼ੰਭੂ ਬਾਰਡਰ 'ਤੇ ਅੰਦੋਲਨ ਕਰ ਰਹੇ ਕਿਸਾਨਾਂ ਨੇ ਸ਼ੰਭੂ ਰੇਲਵੇ ਸਟੇਸ਼ਨ 'ਤੇ ਰੇਲਵੇ ਟ੍ਰੈਕ ਜਾਮ ਕਰ ਦਿੱਤਾ ਹੈ। ਸਰਹੱਦ 'ਤੇ ਨੈਸ਼ਨਲ ਹਾਈਵੇਅ ਨੂੰ ਬੰਦ ਕਰਨ ਵਾਲੇ ਕਿਸਾਨ ਸ਼ੰਭੂ ਸਰਹੱਦ ਨੇੜੇ ਰੇਲਵੇ ਟਰੈਕ 'ਤੇ ਬੈਠ ਗਏ ਹਨ। ਇਸ ਦੌਰਾਨ ਪੁਲਿਸ ਨੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ, ਜਿਸ ਕਾਰਨ ਪੁਲੀਸ ਅਤੇ ਕਿਸਾਨਾਂ ਵਿਚਾਲੇ ਝੜਪ ਹੋ ਗਈ। ਪਰ, ਕਿਸਾਨ ਬੈਰੀਕੇਡ ਤੋੜ ਕੇ ਟਰੈਕ 'ਤੇ ਬੈਠ ਗਏ।<iframe src=https://www.facebook.com/plugins/video.php?height=314&href=https://www.facebook.com/ptcnewsonline/videos/1140328036992443/&show_text=true&width=560&t=0 width=560 height=429 style=border:none;overflow:hidden scrolling=no frameborder=0 allowfullscreen=true allow=autoplay; clipboard-write; encrypted-media; picture-in-picture; web-share allowFullScreen=true></iframe>ਕਿਸਾਨ ਸਰਕਾਰ ਤੋਂ ਨੌਜਵਾਨ ਆਗੂ ਨਵਦੀਪ ਸਿੰਘ ਜਲਬੇੜਾ ਸਮੇਤ 3 ਕਿਸਾਨਾਂ ਨੂੰ ਰਿਹਾਅ ਕਰਨ ਦੀ ਮੰਗ ਕਰ ਰਹੇ ਹਨ। ਇਸ ਸਬੰਧੀ ਪਹਿਲਾਂ ਉਨ੍ਹਾਂ ਦੀ ਹਰਿਆਣਾ ਅਤੇ ਪੰਜਾਬ ਸਰਕਾਰਾਂ ਨਾਲ ਮੀਟਿੰਗ ਹੋਈ ਸੀ, ਜਿਸ ਤੋਂ ਬਾਅਦ ਉਨ੍ਹਾਂ ਦੀ ਰਿਹਾਈ ਦਾ ਭਰੋਸਾ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ਕਿਸਾਨਾਂ ਨੇ ਸਰਕਾਰ ਨੂੰ 16 ਅਪ੍ਰੈਲ ਤੱਕ ਦਾ ਸਮਾਂ ਦਿੱਤਾ ਸੀ। ਜਦੋਂ ਸਰਕਾਰ ਨੇ ਉਨ੍ਹਾਂ ਨੂੰ ਰਿਹਾਅ ਨਾ ਕੀਤਾ ਤਾਂ ਉਹ ਟਰੈਕ 'ਤੇ ਉਤਰ ਆਏ।ਕਿਸਾਨਾਂ ਦੇ ਧਰਨੇ ਕਾਰਨ 34 ਟਰੇਨਾਂ ਪ੍ਰਭਾਵਿਤ ਹੋਈਆਂ ਹਨ। 11 ਟਰੇਨਾਂ ਨੂੰ ਪੂਰੀ ਤਰ੍ਹਾਂ ਰੱਦ ਕਰ ਦਿੱਤਾ ਗਿਆ ਹੈ, ਜਦੋਂ ਕਿ ਕਈ ਟਰੇਨਾਂ ਦੇ ਰੂਟ ਮੋੜ ਦਿੱਤੇ ਗਏ ਹਨ ਅਤੇ ਕੁਝ ਦੇ ਰੂਟ ਛੋਟੇ ਕਰ ਦਿੱਤੇ ਗਏ ਹਨ।